← ਪਿਛੇ ਪਰਤੋ
ਸੁਖਜਿੰਦਰ ਰੰਧਾਵਾ ਵੱਲੋਂ ਅੰਬੇਦਕਰ ਦੀ 135 ਵੀਂ ਜਯੰਤੀ 'ਤੇ ਗੁਰਦਾਸਪੁਰ ਵਾਸੀਆਂ ਨੂੰ ਦੀਆਂ ਦਿਤੀਆਂ ਵਧਾਈਆਂ
ਗੁਰਦਾਰਪੁਰ, 14 ਅਪ੍ਰੈਲ 2025- ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਨੂੰ ਉਨ੍ਹਾਂ ਦੀ135 ਵੀਂ ਜਯੰਤੀ ਤੇ ਉਨ੍ਹਾਂ ਨੂੰ ਨਮਨ ਕਰਦੇ ਹੋਏ ਸਮੂਹ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਵਸਨੀਕਾਂ ਨੂੰ ਲੱਖ ਲੱਖ ਵਧਾਈਆਂ ਦਿੰਦੇ ਹੋਏ ਕਿਹਾ ਕਿ ਡਾਕਟਰ ਭੀਮ ਰਾਓ ਅੰਬੇਦਕਰ ਜੀ ਵੱਲੋਂ ਲਿਖੇ ਭਾਰਤ ਦੇ ਸੰਵਿਧਾਨ ਦੀ ਰਾਖੀ ਲਈ ਸਾਨੂੰ ਹਮੇਸ਼ਾ ਚੌਕਸ ਰਹਿਣਾ ਚਾਹੀਦਾ ਹੈ । ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਨੇ ਆਪਣਾ ਜੀਵਨ ਸਮਾਜ਼ ਦੇ ਦੱਬੇ ਕੁੱਚਲੇ ਲੋਕਾਂ ਦੀ ਭਲਾਈ ਲਈ ਸਮਰਪਿਤ ਕੀਤਾ ਸੀ ਸਾਨੂੰ ਸਭ ਨੂੰ ਉਨ੍ਹਾਂ ਵੱਲੋਂ ਦਰਸਾਏ ਗਏ ਮਾਰਗ ਤੇ ਚੱਲ ਕਿ ਆਪਸ ਵਿੱਚ ਪਿਆਰ ਅਤੇ ਸਦਭਾਵਨਾ ਨਾਲ ਰਹਿਣਾ ਚਾਹੀਦਾ ਹੈ । ਤੇ ਬਾਬਾ ਸਾਹਿਬ ਦੀ ਸੌਚ ਨੂੰ ਅਪਣਾ ਕਿ ਦੇਸ਼ ਨੂੰ ਤਰੱਕੀ ਦੇ ਮਾਰਗ ਤੇ ਅੱਗੇ ਲੈ ਕਿ ਜਾਣਾ ਚਾਹੀਦਾ ਹੈ । ਇਹ ਹੀ ਬਾਬਾ ਸਾਹਿਬ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ
Total Responses : 0