Punjab News: 6 SC ਮੰਤਰੀ ਅਤੇ AG ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਕਰਕੇ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰ ਰਹੀ ਪੰਜਾਬ ਸਰਕਾਰ-ਸੈ਼ਰੀ ਕਲਸੀ
ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਜਨਮ ਦਿਹਾੜੇ ਮੋਕੇ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਰਧਾ ਦੇ ਫੁੱਲ ਅਰਪਨ
ਰੋਹਿਤ ਗੁਪਤਾ
ਬਟਾਲਾ,14 ਅਪ੍ਰੈਲ 2025- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦੇ 134ਵੇਂ ਜਨਮ ਦਿਹਾੜੇ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕਰਦਿਆਂ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜੀਵਨ ਸਾਰਿਆਂ ਲਈ ਪ੍ਰੋਰਨਾ ਸਰੋਤ ਹੈ ਅਤੇ ਉਨ੍ਹਾਂ ਨੇ ਆਪਣਾ ਸਾਰਾ ਜੀਵਨ ਦੱਬੇ ਕੁੱਚਲੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਸਮਾਜਿਕ ਬਰਾਬਰਤਾ ਲਈ ਲਗਾ ਦਿੱਤਾ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਕੈਬਨਿਟ ਵਿੱਚ 6 ਅਨੁਸੂਚਿਤ ਜਾਤੀਆਂ ਦੇ ਨਾਲ ਸਬੰਧਤ ਮੰਤਰੀ ਬਣਾ ਕਿ ਅਤੇ ਐਡਵੋਕੇਟ ਜਨਰਲ ਦਫ਼ਤਰ ਵਿੱਚ ਪਹਿਲੀ ਵਾਰ ਰਾਖਵਾਂਕਰਨ ਕਰਕੇ ਭਾਰਤ ਰਤਨ ਬਾਬਾ ਸਾਹਿਬ ਬੀ ਆਰ ਅੰਬੇਡਕਰ ਦੇ ਸੁਪਨੇ ਨੂੰ ਹਕੀਕਤ ਵਿੱਚ ਸਾਕਾਰ ਕਰ ਰਹੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਐਸ.ਸੀ ਸਕਾਲਰਸ਼ਿਪ ਮੁਹੱਈਆ ਕਰਵਾਉਣਾ ਵੀ ਹੋਰ ਸੁਖਾਲਾ ਕਰ ਦਿੱਤਾ ਹੈ, ਤਾਂ ਜੋ ਹਰ ਲੋੜਵੰਦ ਵਿਦਿਆਰਥੀ ਉਚੇਰੀ ਸਿੱਖਿਆ ਤੋ ਵਾਂਝਾ ਨਾ ਰਹਿ ਜਾਵੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਅੱਜ ਪੂਰੀ ਦੁਨੀਆਂ ਉਨ੍ਹਾਂ ਨੂੰ ਸੰਵਿਧਾਨ ਨਿਰਮਾਤਾ ਵਜੋਂ ਯਾਦ ਕਰਦੀ ਹੈ ਅਤੇ ਡਾ. ਸਾਹਿਬ ਦੀਆਂ ਸਿੱਖਿਆਵਾਂ ਹਮੇਸ਼ਾਂ ਸਾਡਾ ਮਾਰਗ ਦਰਸ਼ਨ ਕਰਦੀਆਂ ਰਹਿਣਗੀਆਂ। ਉੁਨ੍ਹਾਂ ਕਿਹਾ ਕਿ ਬਾਬਾ ਜੀ ਸਾਹਿਬ ਜੀ ਨੇ ਜੋ ਵੀ ਆਪਣੇ ਜੀਵਨ ਦੇ ਤਜਰਬਿਆਂ ਤੋਂ ਸਿੱਖਿਆ ਉਸ ਨੂੰ ਸਹੀ ਰੂਪ ਵਿੱਚ ਲਾਗੂ ਕਰਨ ਲਈ ਸਭ ਨੂੰ ਇਕ ਸਮਾਨ ਅਧਿਕਾਰ ਦਿੱਤਾ ਅਤੇ ਉਸ ਸਮੇਂ ਤੇ ਸਮਾਜ ਵਿੱਚ ਫੈਲੀਆਂ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ ਵਿੱਚ ਵਿਸ਼ੇਸ ਭੂਮਿਕਾ ਨਿਭਾਈ।
ਵਿਧਾਇਕ ਸ਼ੈਰੀ ਕਲਸੀ ਨੇ ਲੋਕਾਂ ਅਪੀਲ ਕਰਦਿਆਂ ਕਿਹਾ ਕਿ ਆਓ ਅਸੀ ਸਾਰੇ ਪ੍ਰਣ ਕਰੀਏ ਕਿ ਬਾਬਾ ਸਾਹਿਬ ਜੀ ਦੇ ਦਰਸਾਏ ਮਾਰਗ 'ਤੇ ਚੱਲ ਕੇ ਆਪਸੀ ਭਾਈਚਾਰਕ ਸਾਂਝ ਹੋਰ ਮਜ਼ਬੂਤ ਕਰੀਏ ਤੇ ਬਰਾਬਰਤਾ ਦਾ ਸੰਦੇਸ਼ ਵੰਡੀਏ।