ਪ੍ਰਤਾਪ ਬਾਜਵਾ ਦੇ ਹਲਕੇ ਦੇ ਲੋਕ ਨਿਤਰੇ ਬਾਜਵਾ ਦੇ ਹੱਕ ਵਿੱਚ, ਕਹਿੰਦੇ ਕੋਈ ਗੁਨਾਹ ਨਹੀਂ ਕੀਤਾ ਬਾਜਵੇ ਨੇ
ਰੋਹਿਤ ਗੁਪਤਾ
ਗੁਰਦਾਸਪੁਰ : ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਐਫ ਆਈ ਆਰ ਦਰਜ ਹੋਣ ਤੋਂ ਬਾਅਦ ਕਾਂਗਰਸ ਵੱਲੋਂ ਉਹਨਾਂ ਦੇ ਹੱਕ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਲਗਾਤਾਰ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬਾਜਵਾ ਦੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਲੋਕ ਵੀ ਉਹਨਾਂ ਦੇ ਹੱਕ ਵਿੱਚ ਨਿਤਰੇ ਹਨ ਅਤੇ ਕਾਦੀਆ ਹਲਕੇ ਦੀ ਕਾਂਗਰਸ ਪਾਰਟੀ ਦੇ ਆਗੂਆਂ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਦੇ ਖਿਲਾਫ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ ਹੈ। ਇਹਨਾਂ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ ,ਦੁਕਾਨਦਾਰ ਅਤੇ ਹੋਰ ਕਾਰੋਬਾਰੀ ਵੀ ਸਨ।
ਇਸ ਮੌਕੇ ਕਾਂਗਰਸੀ ਆਗੂ ਨਰਿੰਦਰ ਨੇ ਕਿਹਾ ਕਿ ਪ੍ਰਤਾਪ ਬਾਜਵਾ ਨੇ ਕੋਈ ਗੁਨਾਹ ਨਹੀਂ ਕੀਤਾ । ਉਹਨਾਂ ਨੇ ਆਪਣੀ ਇਨਪੁੱਟ ਦੇ ਆਧਾਰ ਤੇ ਇਹ ਗੱਲ ਕਹੀ ਹੈ ਕਿ ਪੰਜਾਬ ਵਿੱਚ ਪਾਕਿਸਤਾਨ ਤੋਂ ਪੰਜਾਹ ਬੰਬ ਆਏ ਹਨ। ਬਾਜਵਾ ਮੈਂਬਰ ਪਾਰਲੀਮੈਂਟ ਰਹਿਣ ਦੇ ਨਾਲ ਨਾਲ ਹੋਰ ਵੀ ਕਈ ਵੱਡੇ ਅਹੁਦਿਆਂ ਤੇ ਰਹੇ ਹਨ ਅਤੇ ਉਹਨਾਂ ਵੱਲੋਂ ਇਹ ਗੱਲ ਸੋਚ ਸਮਝ ਕੇ ਕਹੀ ਗਈ ਹੈ । ਬਾਜਵਾ ਪੰਜਾਬ ਅਤੇ ਪੰਜਾਬੀਆਂ ਲਈ ਚਿੰਤਿਤ ਹਨ ਪਰ ਭਗਵੰਤ ਮਾਨ ਸਰਕਾਰ ਨਹੀਂ ਉਹਨਾਂ ਖਿਲਾਫ ਮਾਮਲਾ ਦਰਜ ਕਰਕੇ ਗਲਤ ਕਾਰਵਾਈ ਕੀਤੀ ਹੈ।