ਜੰਗਲਾਤ ਵਰਕਰਜ ਯੂਨੀਅਨ ਵਲੋਂ ਸੰਘਰਸ਼ ਕਰਨ ਦਾ ਐਲਾਨ
16 ਅਪ੍ਰੈਲ ਨੂੰ ਜੰਗਲਾਤ ਕਾਮੇ ਵਿੱਤ ਮੰਤਰੀ ਦੇ ਹਲਕਾ ਦਿੜਬਾ ਚ ਕਰਨਗੇ ਪ੍ਦਰਸਨ
ਰੋਹਿਤ ਗੁਪਤਾ
ਗੁਰਦਾਸਪੁਰ , 15 ਅਪ੍ਰੈਲ ਜੰਗਲਾਤ ਕਾਮਿਆਂ ਦੀ ਸੰਘਰਸ਼ੀਲ ਜਥੇਬੰਦੀ ਜੰਗਲਾਤ ਵਰਕਰਜ ਯੂਨੀਅਨ ਪੰਜਾਬ ਦੀ ਪਿਛਲੇ ਦਿਨੀ ਵਰਚੁਅਲ ਮੀਟਿੰਗ ਜਿਲ੍ਹਾ ਪ੍ਰਧਾਨ ਰਣਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਦੀ ਜਾਣਕਾਰੀ ਦਿੰਦਿਆਂ ਜੱਥੇਬੰਦੀ ਦੇ ਜਿਲ੍ਹਾ ਜਰਨਲ ਸਕੱਤਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਕੰਮ ਕਰਦੇ ਕਾਮਿਆ ਦੀਆ ਮੰਗਾਂ ਸਬੰਧੀ ਵਣ ਮੰਤਰੀ ਅਤੇ ਵਿੱਤ ਮੰਤਰੀ ਜੀ ਨਾਲ ਅਨੇਕਾਂ ਮੀਟਿੰਗਾਂ ਹੋਣ ਦੇ ਬਾਵਜੂਦ ਇਕ ਵੀ ਮੰਗ ਦਾ ਹੱਲ ਨਹੀ ਹੋਈਆ ਇਸ ਲਈ 16ਅਪ੍ਰੈਲ ਨੂੰ ਵਿੱਤ ਮੰਤਰੀ ਦੇ ਹਲਕਾ ਦਿੜ੍ਹਬਾ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ ।
ਮੀਟਿੰਗ ਵਿੱਚ ਜੁੜੇ ਸਮੂਹ ਸਾਥੀਆਂ ਵਲੋਂ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਣ ਅਤੇ ਜੰਗਲੀ ਜੀਵ ਵਿਭਾਗ ਵਿਚ ਕੰਮ ਕਰਦੇ ਡੇਲੀਵੇਜ ਕਾਮਿਆ ਨੂੰ ਬਿੰਨਾ ਸ਼ਰਤ ਪੱਕਿਆ ਕਰਵਾਉਣ ਲਈ, ਵਿਭਾਗ ਵਿਚ 60 ਸਾਲ ਤੋ ਵੱਧ ਉਮਰ ਦੇ ਛਾਂਟੀ ਕੀਤੇ ਕਾਮਿਆ ਨੂੰ ਬਹਾਲ ਕਰਾਉਣ ਲਈ, ਵਿਭਾਗ ਵਿਚ ਨਵੇਂ ਕੰਮ ਚਲਾਉਣ ਲਈ, ਰੁੱਖਾਂ ਅਤੇ ਜੀਵ ਜੰਤੂਆਂ ਦੀ ਸਾਂਭ ਸੰਭਾਲ ਕਰਵਾਉਣ ਆਦਿ ਮੰਗਾਂ ਨੂੰ ਹੱਲ ਕਰਵਾਉਣ ਲਈ ਰੈਲੀ ਕੀਤੀ ਜਾ ਰਹੀ ਹੈ।।ਮੀਟਿੰਗ ਦੇ ਅੰਤ ਵਿੱਚ ਪ੍ਰਧਾਨ ਵੱਲੋਂ ਸਮੂਹ ਆਗੂਆਂ ਦਾ ਧੰਨਵਾਦ ਕਰਦਿਆਂ 16 ਅਪ੍ਰੈਲ ਦੀ ਰੈਲੀ ਨੂੰ ਸਫਲ ਕਰਨ ਲਈ ਕਿਹਾ ਗਿਆ। ਮੀਟਿੰਗ ਵਿੱਚ ਸਾਮਿਲ ਆਗੂਆਂ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਜੰਥੇਬੰਦੀ ਨਾਲ ਬਾਰ ਬਾਰ ਮੀਟਿੰਗ ਦਾ ਸਮਾਂ ਦੇ ਕੇ ਕੈਂਸਲ ਕਰਨ ਦੇ ਰੋਸ ਵਜੋ ਮਿਤੀ 16 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਦਿੜਬਾ ਚ, ਰੋਸ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਗਿਆ।