ਗ੍ਰੇਨੇਡ ਵਿਵਾਦ: ਪ੍ਰਤਾਪ ਬਾਜਵਾ ਮੋਹਾਲੀ ਦੇ ਸਾਈਬਰ ਪੁਲਿਸ ਸਟੇਸ਼ਨ ਪਹੁੰਚੇ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਗ੍ਰਨੇਡ ਵਾਲੇ ਬਿਆਨ ਤੋਂ ਬਾਅਦ ਉਨ੍ਹਾਂ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਤੋਂ ਗੁੱਸੇ ਵਿੱਚ ਆਏ ਕਾਂਗਰਸੀ ਵਰਕਰ 'ਆਪ' ਸਰਕਾਰ ਨੂੰ ਘੇਰਨ ਲਈ ਚੰਡੀਗੜ੍ਹ ਪਹੁੰਚ ਗਏ ਸਨ। ਇਸ ਮਗਰੋਂ ਪ੍ਰਤਾਪ ਸਿੰਘ ਬਾਜਵਾ ਖੁਦ ਮੋਹਾਲੀ ਦੇ ਸਾਈਬਰ ਪੁਲਿਸ ਸਟੇਸ਼ਨ ਪਹੁੰਚ ਗਏ ਹਨ। ਇਸ ਦੌਰਾਨ ਸਿਰਫ ਬਾਜਵਾ ਅਤੇ ਉਨ੍ਹਾਂ ਦੇ ਵਕੀਲ ਨੂੰ ਹੀ ਅੰਦਰ ਜਾਣ ਦਿੱਤਾ ਗਿਆ। ਇਸ ਮਗਰੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਵਿਚ ਕਾਂਗਰਸੀਆਂ ਨੇ ਸਾਈਬਰ ਪੁਲਿਸ ਸਟੇਸ਼ਨ ਦੇ ਬਾਹਰ ਧਰਨਾ ਲਾ ਦਿੱਤਾ ।