ਮਾਪੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਕੇ ਕਰ ਰਹੇ ਮਾਨ ਮਹਿਸੂਸ-ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਨਿਧਾਂਵਾਲਾ ਤੇ ਸਾਫੂਵਾਲਾ ਦੇ ਪ੍ਰਾਇਮਰੀ ਸਕੂਲਾਂ ਵਿੱਚ ਆਰੰਭ ਕਰਵਾਏ ਵਿਕਾਸ ਕਾਰਜ
ਮੋਗਾ 15 ਅਪ੍ਰੈਲ,
ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਜੀ ਅਗਵਾਈ ਵਾਲੀ ਪੰਜਾਬ ਸਰਕਾਰੀ ਵੱਲੋਂ ਹੁਣ ਜੋ ਸਿੱਖਿਆ ਕ੍ਰਾਂਤੀ ਨਾਲ ਵੱਡੇ ਵੱਡੇ ਬਦਲਾਅ ਸਕੂਲਾਂ ਵਿੱਚ ਲਿਆਂਦੇ ਜਾ ਰਹੇ ਹਨ ਉਹਨਾਂ ਨੂੰ ਦੇਖ ਕੇ ਸਕੂਲਾਂ ਵਿੱਚ ਪੜ੍ਹਦੇ ਬੱਚਿਆ ਦੇ ਮਾਪਿਆਂ, ਬੱਚਿਆਂ ਅਤੇ ਸਕੂਲ ਅਧਿਆਪਕਾਂ ਨੂੰ ਵੀ ਮਾਨ ਮਹਿਸੂਸ ਹੋ ਰਿਹਾ ਹੈ ਕਿ ਉਹ ਸੂਬੇ ਦੇ ਸਰਕਾਰੀ ਸਕੂਲਾਂ ਦਾ ਹਿੱਸਾ ਹਨ। ਸਰਕਾਰ ਦੀ ਇਮਾਨਦਾਰ ਅਤੇ ਸੁਚੱਜੀ ਸੋਚ ਸਦਕਾ ਅੱਜ ਸੂਬੇ ਦੇ ਸਰਕਾਰੀ ਸਕੂਲ ਦੀ ਹਰ ਇੱਕ ਪੱਖ ਤੋਂ ਆਧੁਨਿਕਤਾ ਵੱਲ ਵਧ ਰਹੇ ਹਨ।
ਇਹ ਜਾਣਕਾਰੀ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਮੋਗਾ ਦੇ ਸਕੂਲਾਂ ਨੂੰ ਜਾਰੀ ਹੋਏ ਫੰਡਾਂ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ। ਉਹਨਾਂ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਨਿਧਾਂਵਾਲਾ ਵਿੱਚ 13.24 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਾਫੂਵਾਲਾ ਵਿਖੇ 11.86 ਲੱਖ ਰੁਪਏ ਦੇ ਵਿਕਾਸ ਕਾਰਜ ਆਰੰਭ ਕਰਵਾਏ।
ਵਿਧਾਇਕ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਦਾਖਲਾ ਹੁਣ ਦੇ ਟਾਈਮ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਜਿਆਦਾ ਹੈ ਕਿਉਂਕਿ ਮਾਨ ਸਰਕਾਰ ਵੱਲੋਂ ਹਰ ਉੱਚ ਆਧੁਨਿਕ ਸੁਵਿਧਾ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਮੁਹੱਈਆ ਕਰਵਾਈ ਹੈ ਅਤੇ ਇਹ ਯਤਨ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਕ ਦੇ ਯਤਨਾਂ ਸਦਕਾ ਅੱਜ ਸਿੱਖਿਆ ਦਾ ਖੇਤਰ ਬੁਲੰਦੀਆਂ ਨੂੰ ਛੂਹ ਰਿਹਾ ਹੈ।
ਉਹਨਾਂ ਦੱਸਿਆ ਕਿ ਪਹਿਲੀਆਂ ਸਰਕਾਰਾਂ ਨੇ ਸਿੱਖਿਆ ਦੇ ਖੇਤਰ ਵਿੱਚ ਕੋਈ ਵੀ ਮਿਸਾਲੀ ਕਾਰਜ ਨਾ ਕਰਕੇ ਬੱਚਿਆਂ ਨੂੰ ਮੁਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਰੱਖਿਆ ਸੀ। ਪੰਜਾਬ ਸਰਕਾਰ ਦਾ ਇਹ ਟੀਚਾ ਹੈ ਕਿ ਸੂਬੇ ਦੇ ਸਰਕਾਰੀ ਸਕੂਲ ਦੇਸ਼ ਦੇ ਉੱਚ ਪੱਧਰੀ ਸਕੂਲਾਂ ਦੀ ਗਿਣਤੀ ਵਿੱਚ ਆਉਣ। ਹੁਣ ਜਦੋਂ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਲਈ ਕਰੋੜਾਂ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ ਬੱਚਿਆ ਦੇ ਮਾਪਿਆਂ ਅਤੇ ਅਧਿਆਪਕਾਂ ਵਿੱਚ ਖੁਸ਼ੀ ਦੀ ਲਹਿਰ ਹੈ।