ਸਿੱਖਿਆ ਕ੍ਰਾਂਤੀ:ਸਰਕਾਰੀ ਸਕੂਲਾਂ ਦੀ ਬਦਲੀ ਜਾ ਰਹੀ ਹੈ ਨੁਹਾਰ : ਸੁਖਵੀਰ ਸਿੰਘ ਮਾਈਸਰਖਾਨਾ
ਅਸ਼ੋਕ ਵਰਮਾ
ਮੌੜ ਕਲਾਂ (ਬਠਿੰਡਾ) 15 ਅਪ੍ਰੈਲ 2025: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਕੇ ਸਿੱਖਿਆਂ ਦੇ ਖੇਤਰ ਵਿੱਚ ਕਾਂਤੀਕਾਰੀ ਤਬਦੀਲੀਆਂ ਲਿਆ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਸ ਸੁਖਬੀਰ ਸਿੰਘ ਮਾਈਸਰਖਾਨਾ ਨੇ ਜ਼ਿਲ੍ਹੇ ਦੇ ਪਿੰਡ ਮੌੜ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ “ਪੰਜਾਬ ਸਿੱਖਿਆ ਕ੍ਰਾਂਤੀ” ਦੇ ਮੱਦੇਨਜ਼ਰ ਕਰਵਾਏ ਗਏ ਸਮਾਗਮ ਮੌਕੇ ਸੰਬੋਧਨ ਕਰਦਿਆ ਕੀਤਾ।
ਇਸ ਦੌਰਾਨ ਸ. ਸੁਖਬੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਵੈ-ਰੋਜ਼ਗਾਰ ਅਤੇ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਦਿੱਖ ਬਦਲਣ ਲਈ ਇਤਿਹਾਸਿਕ ਫ਼ੈਸਲੇ ਲਏ ਜਾ ਰਹੇ ਹਨ।
ਇਸ ਦੌਰਾਨ ਸ. ਸੁਖਬੀਰ ਸਿੰਘ ਮਾਈਸਰਖਾਨਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਕਲਾਂ ਤੋਂ ਇਲਾਵਾ ਸਰਕਾਰੀ ਮਿਡਲ ਸਕੂਲ ਗਹਿਰੀ ਬਾਰਾ ਸਿੰਘ ਅਤੇ ਸਰਕਾਰੀ ਮਿਡਲ ਸਕੂਲ ਪੀਰਕੋਟ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਨਾਲ ਜੋੜਨ ਲਈ ਵੀ ਵਿਸ਼ੇਸ਼ ਉਪਰਾਲੇ ਕਰ ਰਹੀ ਹੈ, ਜਿਸ ਦੇ ਅਧੀਨ ਨੌਜਵਾਨਾਂ ਲਈ ਪਿੰਡਾ/ਸ਼ਹਿਰਾਂ ਅੰਦਰ ਖੇਡ ਗਰਾਊਂਡ ਬਣਾਏ ਜਾ ਰਹੇ ਹਨ ਤਾਂ ਜੋ ਪੰਜਾਬ ਦੀ ਜਵਾਨੀ ਨਸ਼ੇ ਦੀ ਭੈੜੀ ਅਲਾਮਤ ਤੋਂ ਦੂਰ ਰਹਿ ਸਕੇ।
ਇਸ ਮੌਕੇ ਸਕੂਲਾਂ ਦਾ ਸਮੂਹ ਸਟਾਫ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਅਤੇ ਪਿੰਡਾਂ ਦੀਆਂ ਪੰਚਾਇਤ ਅਤੇ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।