ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਹੋਣਗੇ
ਚੰਡੀਗੜ੍ਹ, 15 ਅਪ੍ਰੈਲ 2025 - ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਮੱਲਖੰਭ (ਮੁੰਡੇ ਤੇ ਕੁੜੀਆਂ) ਟੀਮ ਲਈ ਹੋਣ ਵਾਲੇ ਟ੍ਰਾਇਲ 17 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ ਵਿਖੇ ਹੋਣਗੇ।
ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟ੍ਰਾਇਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ ਵਿਖੇ 17 ਅਪ੍ਰੈਲ ਨੂੰ ਸਵੇਰੇ 11 ਵਜੇ ਹੋਣਗੇ। ਇਨ੍ਹਾਂ ਟ੍ਰਾਇਲਾਂ ਵਿੱਚ ਹਿੱਸਾ ਲੈਣ ਦੇ ਚਾਹਵਾਨ ਖਿਡਾਰੀਆਂ ਦੀ ਜਨਮ ਤਰੀਕ 1 ਜਨਵਰੀ 2007 ਜਾਂ ਇਸ ਤੋਂ ਬਾਅਦ ਦੀ ਹੋਣੀ ਚਾਹੀਦੀ ਹੈ।