← ਪਿਛੇ ਪਰਤੋ
ਤਨਖਾਵਾਂ ਨਾ ਮਿਲਣ ਕਾਰਨ ਅਧਿਆਪਕਾ ਵਿੱਚ ਪਾਇਆ ਜਾ ਰਿਹਾ ਰੋਸ
ਰੋਹਿਤ ਗੁਪਤਾ
ਗੁਰਦਾਸਪੁਰ 15 ਅਪ੍ਰੈਲ 2025 - ਈ ਟੀ ਟੀ ਅਧਿਆਪਕ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਉਂਕਾਰ ਸਿੰਘ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਅਪ੍ਰੈਲ ਮਹੀਨਾ ਅੱਧਾ ਬੀਤ ਜਾਣ ਤੋਂ ਬਾਅਦ ਵੀ ਤਨਖਾਹਾਂ ਨਾ ਮਿਲਣ ਕਾਰਨ ਸਮੁੱਚੇ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਉਹਨਾ ਦੱਸਿਆ ਕਿ ਬਜਟ ਜਾਰੀ ਹੋਣ ਦੇ ਬਾਵਜੂਦ ਮੁਲਾਜ਼ਮਾਂ ਨੂੰ ਤਨਖਾਹਾਂ ਤੋਂ ਵਾਂਝੇ ਰੱਖਿਆ ਜਾ ਰਿਹਾ ਹੈ।ਉਹਨਾ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਪਿਛਲੇ ਸ਼ੁਕਰਵਾਰ ਤੋਂ ਖਜਾਨਾ ਦਫ਼ਤਰਾਂ ਵਿਚ ਤਨਖਾਹਾਂ ਦੇ ਬਿੱਲ ਜਮ੍ਹਾਂ ਕਰਵਾ ਦਿੱਤੇ ਗਏ ਹਨ। ਪਰ ਸਰਕਾਰ ਵਲੋ ਅੱਜ ਤਕ ਵੀ ਤਨਖਾਹਾਂ ਤੇ ਰੋਕ ਲਗਾਈ ਗਈ ਹੈ।ਜੌ ਕਿ ਬਹੁਤ ਅਫ਼ਸੋਸਨਾਕ ਹੈ।ਉਂਕਾਰ ਸਿੰਘ ਨੇ ਕਿਹਾ ਕਿ ਸਰਕਾਰ ਦਾ ਅਜਿਹਾ ਰਵਈਆ ਮੁਲਾਜ਼ਮ ਵਰਗ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ।ਓਹਨਾ ਚਿਤਾਵਨੀ ਦਿੱਤੀ ਕਿ ਜੇਕਰ ਮੁਲਾਜ਼ਮਾਂ ਦੀ ਤਨਖਾਹਾਂ ਜਲਦ ਹੀ ਜਾਰੀ ਨਾ ਕੀਤੀਆ ਗਈਆ ਤਾਂ ਇਸ ਸਬੰਧੀ ਜਥੇਬੰਦੀ ਕੋਈ ਸਖ਼ਤ ਐਕਸ਼ਨ ਲਵੇਗੀ।
Total Responses : 0