ਰੇਲਵੇ ਦੀ ਸਪੈਸ਼ਲ ਡੀਜੀਪੀ ਨੇ ਕੀਤਾ ਗੁਰਦਾਸਪੁਰ ਰੇਲਵੇ ਸਟੇਸ਼ਨ ਦਾ ਦੌਰਾ
- ਰੇਲਵੇ ਪੁਲਿਸ ਅਧਿਕਾਰੀਆਂ ਦੀਆਂ ਸੁਣੀਆਂ ਸਮੱਸਿਆਵਾਂ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਰਿਪੋਰਟਰ ਰੋਹਿਤ ਗੁਪਤਾ
ਗੁਰਦਾਸਪੁਰ, 15 ਅਪ੍ਰੈਲ 2025 - ਜੀਆਰਪੀ ਦੀ ਸਪੈਸ਼ਲ ਡੀਜੀਪੀ ਸ਼ਸ਼ੀ ਪ੍ਰਧਾ ਦਵੀਵੇਦੀ ਨੇ ਰੇਲਵੇ ਸਟੇਸ਼ਨ ਗੁਰਦਾਸਪੁਰ ਦਾ ਦੌਰਾ ਕੀਤਾ ਅਤੇ ਰੇਲਵੇ ਪੁਲਿਸ ਅਧਿਕਾਰੀਆਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ ਨਾਲ ਰੇਲਵੇ ਸਟੇਸ਼ਨ ਤੇ ਸੁਰੱਖਿਆ ਪ੍ਰਬੰਧਾ ਦਾ ਵੀ ਜਾਇਜ਼ਾ ਲਿਆ।
ਗੱਲਬਾਤ ਦੌਰਾਨ ਸਪੈਸ਼ਲ ਡੀਜੀਪੀ ਸ਼ਸ਼ੀ ਪ੍ਰਭਾ ਦਵੀਵੇਦੀ ਨੇ ਦੱਸਿਆ ਕਿ ਇਹ ਨਾ ਤਾਂ ਕੋਈ ਸਰਪਰਾਈਜ਼ ਚੈਕਿੰਗ ਹੈ ਤੇ ਨਾ ਹੀ ਕੋਈ ਇਨਪੁੱਟ ਮਿਲੀ ਹੈ । ਉਹ ਰੂਟੀਨ ਨਾਲ ਵੱਖ ਵੱਖ ਸ਼ਹਿਰਾਂ ਵਿੱਚ ਰੇਲਵੇ ਸਟੇਸ਼ਨਾਂ ਦਾ ਦੌਰਾ ਕਰ ਰਹੇ ਹਨ ਅਤੇ ਰੇਲਵੇ ਦੇ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਨਾਲ ਹੀ ਰੇਲਵੇ ਸਟੇਸ਼ਨਾਂ ਤੇ ਰੇਲਵੇ ਪੁਲਿਸ ਵੱਲੋਂ ਚਲਾਏ ਜਾ ਰਹੇ ਸੁਰੱਖਿਆ ਪ੍ਰਬੰਦਾ ਦਾ ਜਾਇਜ਼ਾ ਵੀ ਲੈ ਰਹੇ ਹਨ।
ਪੱਤਰਕਾਰਾਂ ਵੱਲੋਂ ਜਦੋਂ ਪੁੱਛਿਆ ਗਿਆ ਕਿ ਹੁਣ ਕਿਥੇ ਗਏ ਨੱਕ ਅਤੇ ਸਖਤੀ ਹੋਣ ਤੋਂ ਬਾਅਦ ਨਸ਼ਾ ਤਸਕਰ ਜਿਆਦਾਤਰ ਬੱਸਾਂ ਅਤੇ ਰੇਲਾਂ ਰਾਹੀਂ ਨਸ਼ਾ ਤਸਕਰੀ ਕਰਨ ਲੱਗ ਪਏ ਹਨ, ਇਸ ਦੇ ਲਈ ਰੇਲਵੇ ਪੁਲਿਸ ਵੱਲੋਂ ਕੀ ਪ੍ਰਬੰਧ ਕੀਤੇ ਗਏ ਹਨ ਉਹਨਾਂ ਨੇ ਕਿਹਾ ਕਿ ਰੇਲਵੇ ਪੁਲਿਸ ਵੱਲੋਂ ਸਮੇਂ ਸਮੇਂ ਤੇ ਯਾਤਰੀਆਂ ਅਤੇ ਟ੍ਰੇਨਾਂ ਦੀ ਚੈਕਿੰਗ ਕੀਤੀ ਜਾਂਦੀ ਹੈ ਤੇ ਸ਼ੱਕੀ ਯਾਤਰੀਆਂ ਦਾ ਸਮਾਨ ਵੀ ਚੈੱਕ ਕੀਤਾ ਜਾਂਦਾ ਹੈ । ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਰੋਕਣ ਵਿੱਚ ਰੇਲਵੇ ਪੁਲਿਸ ਵੀ ਆਪਣਾ ਯੋਗਦਾਨ ਪਾ ਰਹੀ ਹੈ। ਉੱਥੇ ਹੀ ਉਹਨਾਂ ਨੇ ਕਿਹਾ ਕਿ ਏਜੰਸੀਆਂ ਵੱਲੋਂ ਮਿਲ ਰਹੀਆਂ ਇਨ ਪੁਟਸ ਦੇ ਆਧਾਰ ਤੇ ਰੇਲਵੇ ਸਟੇਸ਼ਨਾਂ ਤੇ ਸੁਰੱਖਿਆ ਦੇ ਵੀ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ।
ਇਸ ਮੌਕੇ ਤੇਜਪਾਲ ਸਿੰਘ ਡੀਐਸਪੀ ਜੀਆਰਪੀ, ਸੁਖਵਿੰਦਰ ਸਿੰਘ ਸਰਾਂ ਐਸਐਚ ਓ ਜੀਆਰਪੀ ਪਠਾਨਕੋਟ, ਭੁਪਿੰਦਰ ਸਿੰਘ ਰੇਲਵੇ ਚੌਂਕੀ ਇੰਚਾਰਜ ਗੁਰਦਾਸਪੁਰ ਅਤੇ ਰੇਲਵੇ ਪੁਲਿਸ ਦੇ ਹੋਰ ਮੁਲਾਜ਼ਮ ਵੀ ਹਾਜਰ ਸਨ।