Breaking: ਲੁਧਿਆਣਾ ਜ਼ਿਮਨੀ ਚੋਣ 'ਚ ਅਸੀਂ ਨਹੀਂ ਕਰਾਂਗੇ ਕੋਈ ਵਿਰੋਧ- ਕਿਸਾਨ ਆਗੂ ਪੰਧੇਰ ਦਾ ਵੱਡਾ ਬਿਆਨ (ਵੀਡੀਓ ਵੀ ਦੇਖੋ)
ਰਵਿੰਦਰ ਸਿੰਘ ਢਿੱਲੋਂ
ਖੰਨਾ, 16 ਅਪ੍ਰੈਲ 2025- ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਦੀ ਇੱਕ ਮੀਟਿੰਗ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਈ। ਇਸ ਮੀਟਿੰਗ ਵਿੱਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਵੀ ਪਹੁੰਚੇ। ਮੀਟਿੰਗ ਵਿੱਚ ਕਿਸਾਨ ਅੰਦੋਲਨ ਸਬੰਧੀ ਅਗਲੀ ਰਣਨੀਤੀ 'ਤੇ ਚਰਚਾ ਕੀਤੀ ਗਈ। ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਸਬੰਧੀ ਸਰਕਾਰ ਨੂੰ ਮੰਗ ਪੱਤਰ ਦੇਣ ਬਾਰੇ ਵਿਚਾਰ ਕੀਤਾ ਗਿਆ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/985322430395351
ਪੰਧੇਰ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਿਸਾਨ ਮਜ਼ਦੂਰ ਏਕਤਾ ਮੋਰਚਾ ਦੀ ਮੀਟਿੰਗ ਵਿੱਚ ਕੁਝ ਮੁੱਦੇ ਵਿਚਾਰਨ ਤੋਂ ਰਹਿ ਗਏ ਸਨ ਅਤੇ ਉਨ੍ਹਾਂ 'ਤੇ ਵਿਚਾਰ ਕਰਨ ਲਈ ਅੱਜ ਇੱਥੇ ਦੁਬਾਰਾ ਮੀਟਿੰਗ ਕੀਤੀ ਗਈ। ਇਹ ਫੈਸਲਾ ਕੀਤਾ ਗਿਆ ਕਿ ਪੰਜਾਬ ਦੇ ਮੁੱਖ ਮੰਤਰੀ, ਮੰਤਰੀਆਂ ਅਤੇ 'ਆਪ' ਵਿਧਾਇਕਾਂ ਵਿਰੁੱਧ ਰੋਸ ਪ੍ਰਦਰਸ਼ਨ ਜਾਰੀ ਰਹੇਗਾ। ਕਿਸਾਨ ਸਵਾਲ ਜਵਾਬ ਕਰਨ। ਪੰਧੇਰ ਨੇ ਇਹ ਵੀ ਕਿਹਾ ਕਿ ਫਿਲਹਾਲ ਲੁਧਿਆਣਾ ਜ਼ਿਮਨੀ ਚੋਣ ਵਿੱਚ ਕੋਈ ਵਿਰੋਧ ਨਹੀਂ ਹੋਵੇਗਾ।