ਪਟਿਆਲਾ ਦੇ ਡਿਪਟੀ ਮੇਅਰ ਜੱਗਾ ਨੂੰ 'AAP' ਨੇ ਲਾਇਆ ਮਾਲਵਾ ਪੂਰਵੀ ਜ਼ੋਨ ਦਾ ਕੋਆਡੀਨੇਟਰ
ਪਟਿਆਲਾ 16 ਅਪ੍ਰੈਲ 2025: ਪਟਿਆਲਾ ਦੇ ਨਵ-ਨਿਯੁਕਤ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਆਮ ਆਦਮੀ ਪਾਰਟੀ ਵੱਲੋਂ ਇੱਕ ਵੱਡੀ ਜ਼ਿੰਮੇਦਾਰੀ ਸੌਂਪੀ ਗਈ ਹੈ। ਉਹਨਾਂ ਨੂੰ ਯੁੱਧ ਨਸ਼ੇ ਵਿਰੁੱਧ ਮੋਰਚੇ ਤਹਿਤ ਮਾਲਵਾ ਪੂਰਬੀ ਜ਼ੋਨ ਦਾ ਕੋਆਡੀਨੇਟਰ ਲਗਾਇਆ ਗਿਆ ਹੈ। ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੂੰ ਅਨੰਦਪੁਰ ਸਾਹਿਬ, ਮੋਹਾਲੀ,ਸੰਗਰੂਰ, ਮਲੇਰਕੋਟਲਾ ਤੇ ਪਟਿਆਲਾ ਆਦਿ ਜ਼ਿਲੇ ਦਿੱਤੇ ਗਏ ਹਨ।
ਜਗਦੀਪ ਸਿੰਘ ਜੱਗਾ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਜਿੰਮੇਦਾਰੀ ਉਹਨਾਂ ਨੂੰ ਸੌਂਪੀ ਗਈ ਹੈ ਉਸ ਨੂੰ ਉਹ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ।ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਯੁੱਧ ਛੇੜੀ ਇਸ ਮੁਹਿਮ ਨੂੰ ਹਰ ਖੇਤਰ ਚ ਪਹੁੰਚਾ ਕੇ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਤੇ ਪੁਲੀਸ ਪ੍ਰਸ਼ਾਸਨ, ਹਲਕਾ ਵਿਧਾਇਕਾ, ਇੰਚਾਰਜ਼ਾ,ਪਾਰਟੀ ਆਗੂਆ ਵਰਕਰਾਂ ਅਤੇ ਆਮ ਲੋਕਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਦੇ ਸਹਿਯੋਗ ਨਾਲ ਕੰਮ ਕਰਨਗੇ ਤਾਂ ਜੋ ਨਸ਼ੇ ਜੜੋਂ ਖਤਮ ਕੀਤਾ ਜਾ ਸਕੇ।
ਉਹਨਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ, ਭਗਵੰਤ ਮਾਨ,ਪਾਰਟੀ ਪ੍ਰਧਾਨ ਅਤੇ ਕੈਬਨਿਟ ਮੰਤਰੀ, ਅਮਨ ਅਰੋੜਾ,ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੇਰੀ ਕਲਸੀ, ਪੰਜਾਬ ਪ੍ਰਭਾਰੀ ਮਨੀਸ਼ ਸੀਸੋਦੀਆ, ਸੰਦੀਪ ਪਾਠਕ ਸਮੂਹ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ।ਜਿਹਨਾਂ ਨੇ ਮੇਰੇ ਉੱਪਰ ਭਰੋਸਾ ਕਰਕੇ ਮੈਂਨੂੰ ਏਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ।