ਪ੍ਰੋ. ਬਲਜਿੰਦਰ ਕੌਰ ਵੱਲੋਂ ਵਿਧਾਨ ਸਭਾ ਹਲਕਾ ਤਲਵੰਡੀ ਵਿੱਚ ਸਕੂਲਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ
ਅਸ਼ੋਕ ਵਰਮਾ
ਨੱਤ (ਬਠਿੰਡਾ), 16 ਅਪ੍ਰੈਲ 202 5 : ਸਿੱਖਿਆ ਹੀ ਬੱਚਿਆਂ ਦੇ ਭਵਿੱਖ ਦੀਆਂ ਜੜ੍ਹਾਂ ਨੂੰ ਮਜ਼ਬੂਤ ਕਰਕੇ ਉਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਂਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੀਫ ਵਿੱਪ ਅਤੇ ਤਲਵੰਡੀ ਸਾਬੋ ਦੇ ਵਿਧਾਇਕ ਪ੍ਰੋ: ਬਲਜਿੰਦਰ ਕੌਰ ਨੇ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਨੱਤ ਦੇ ਸਰਕਾਰੀ ਹਾਈ ਸਕੂਲ ਵਿਖੇ ਕਰਵਾਏ ਗਏ "ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ" ਸਮਾਗਮ ’ਚ ਸ਼ਿਰਕਤ ਕਰਨ ਮੌਕੇ ਕੀਤਾ।
ਇਸ ਮੌਕੇ ਵਿਧਾਇਕ ਪ੍ਰੋ: ਬਲਜਿੰਦਰ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਬੱਚਿਆਂ ਦੇ ਭਵਿੱਖ ਲਈ ਲਗਾਤਾਰ ਕੰਮ ਕਰਦੀ ਰਹੇਗੀ। ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਾਸਤੇ ਕੋਈ ਕਸਰ ਬਾਕੀ ਨਹੀਂ ਛੱਡ ਰਹੀ। ਉਨ੍ਹਾਂ ਕਿਹਾ ਕਿ ਰਾਜ ਅੰਦਰ ਬਣਾਈਆਂ ਗਈਆਂ ਸਕੂਲਾਂ ਦੀਆਂ ਇਮਾਰਤਾਂ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾਉਂਦੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਦੀ ਕਮਾਨ ਸੰਭਾਲਣ ਉਪਰੰਤ ਹੀ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ।
ਵਿਧਾਇਕ ਪ੍ਰੋ ਬਲਜਿੰਦਰ ਕੌਰ ਨੇ ਕਿਹਾ ਕਿ ਲੋਕ ਪੱਖੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਲਈ ਹੀ ਇਸ ਵਾਰ ਬਜਟ ਵਿੱਚ ਸਿੱਖਿਆ, ਸਿਹਤ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਸਮੇਤ ਹੋਰ ਲੋੜੀਂਦੇ ਖੇਤਰਾਂ ਵਿੱਚ ਸੁਧਾਰਾਂ ਲਈ ਵੱਡਾ ਵਾਧਾ ਕੀਤਾ ਗਿਆ ਹੈ।
ਇਸ ਮੌਕੇ ਚੀਫ ਵਿੱਪ ਪ੍ਰੋ. ਬਲਜਿੰਦਰ ਕੌਰ ਨੇ ਸਰਕਾਰੀ ਹਾਈ ਸਕੂਲ ਜੀਵਨ ਸਿੰਘ ਵਾਲਾ, ਸਰਕਾਰੀ ਹਾਈ ਸਕੂਲ ਨਸੀਬਪੁਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀਬਾਂਦਰ ਵਿਖੇ ਸਕੂਲ ਦੇ ਵੱਖ-ਵੱਖ ਵਿਕਾਸ ਕਾਰਜਾਂ ਉਦਘਾਟਨ ਵੀ ਕੀਤਾ।
ਇਸ ਮੌਕੇ ਸਕੂਲਾਂ ਦੇ ਸਟਾਫ ਤੋਂ ਇਲਾਵਾ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਹਾਜ਼ਰ ਸਨ।