ਭਾਰਤ ਦੇ ਇਸ ਰਾਜ ਵਿੱਚ ਤੜਕਸਾਰ ਲੱਗੇ ਭੂਚਾਲ ਦੇ ਝਟਕੇ
ਨਵੀਂ ਦਿੱਲੀ : ਸਵੇਰੇ ਤੜਕੇ ਭੂਚਾਲ ਦੇ ਝਟਕਿਆਂ ਕਾਰਨ ਧਰਤੀ ਫਿਰ ਹਿੱਲ ਗਈ। ਅੱਜ ਸਵੇਰੇ ਮਿਆਂਮਾਰ ਅਤੇ ਭਾਰਤ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮਿਆਂਮਾਰ ਵਿੱਚ ਸਵੇਰੇ 3 ਵਜੇ ਦੇ ਕਰੀਬ ਰਿਕਟਰ ਪੈਮਾਨੇ 'ਤੇ 3.9 ਦੀ ਤੀਬਰਤਾ ਵਾਲਾ ਭੂਚਾਲ ਆਇਆ। ਇਸ ਭੂਚਾਲ ਦਾ ਕੇਂਦਰ ਮਿਆਂਮਾਰ ਵਿੱਚ ਹੀ ਧਰਤੀ ਤੋਂ 10 ਕਿਲੋਮੀਟਰ ਹੇਠਾਂ ਦੀ ਡੂੰਘਾਈ ਵਿੱਚ ਪਾਇਆ ਗਿਆ।
ਭਾਵੇਂ ਇਸ ਭੂਚਾਲ ਕਾਰਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ, ਪਰ 29 ਮਾਰਚ ਨੂੰ ਆਏ ਭਿਆਨਕ ਭੂਚਾਲ ਤੋਂ ਬਾਅਦ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਹੈ, ਕਿਉਂਕਿ ਉਸ ਦਿਨ ਤੋਂ ਲਗਾਤਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹਨ। ਮਿਆਂਮਾਰ ਵਿੱਚ ਕੱਲ੍ਹ ਵੀ ਭੂਚਾਲ ਆਇਆ ਸੀ ਜਿਸਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4 ਮਾਪੀ ਗਈ।