← ਪਿਛੇ ਪਰਤੋ
ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਮਨਾਇਆ ਗਿਆ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ
ਕੀਤੀ ਗਈ ਆਤਿਸ਼ਬਾਜ਼ੀ ਸ੍ਰੀ ਅਨੰਦਪੁਰ ਸਾਹਿਬ 21 ਅਪ੍ਰੈਲ ( ਚੋਵੇਸ਼ ਲਟਾਵਾ ) ਸ਼ਹੀਦਾਂ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਭਗਤ ਧੰਨਾ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥਿਆ ਵਲੋਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜ਼ੋੜਿਆ ਗਿਆ। ਜਦੋਕਿ ਕਿ ਕਥਾਵਾਚਕਾਂ ਵਲੋਂ ਪੰਜਵੇ ਪਾਤਸਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਜਾਣਕਾਰੀ ਦਿੱਤੀ ਗਈ। ਸਮਾਗਮ ਵਿੱਚ ਵਿਸੇ਼ਸ਼ ਤੌਰ ਤੇ ਪਹੁੰਚੇ ਸ੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ ਸਮੁੱਚੀ ਮਾਨਵਤਾ ਨੂੰ ਗੁਰੂ ਅਰਜਨ ਦੇਵ ਜੀ ਦੀ ਲਸਾਨੀ ਸਹਾਦਤ ਤੋਂ ਸੇਧ ਲੈਣੀ ਚਾਹੀਦੀ ਹੈ। ਅੰਤ ਵਿੱਚ ਮਨਮੋਹਕ ਆਤਿਸ਼ਬਾਜ਼ੀ ਵੀ ਕੀਤੀ ਗਈ ।
Total Responses : 0