ਅਗਨੀਵੀਰ ਭਰਤੀ ਲਈ ਅਪਲਾਈ ਕਰਨ ਦੀ ਮਿਤੀ 25 ਅਪ੍ਰੈਲ ਤੱਕ ਵਧਾਈ
ਰੋਹਿਤ ਗੁਪਤਾ
ਗੁਰਦਾਸਪੁਰ, 21 ਅਪ੍ਰੈਲ ਭਾਰਤੀ ਫ਼ੌਜ ਵੱਲੋਂ ਅਗਨੀਵੀਰ ਦੀ ਭਰਤੀ ਲਈ ਕਾਮਨ ਐਂਟਰੈਂਸ ਪ੍ਰੀਖਿਆ (ਸੀ.ਈ.ਈ)-2025 ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ, ਜਿਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਨੀਵੀਰ ਜਨਰਲ ਡਿਊਟੀ, ਟੈਕਨੀਕਲ, ਅਸਿਸਟੈਂਟ, ਟਰੇਡਮੈਨ, ਜੇ.ਸੀ.ੳ ਅਤੇ ਹੋਰ ਸ਼੍ਰੇਣੀਆਂ ਦੀ ਭਰਤੀ ਲਈ ਆਨਲਾਈਨ ਅਪਲਾਈ ਕਰਨ ਦੀ ਮਿਤੀ 12.03.2025 ਤੋਂ ਲੈ ਕੇ 10.04.2025 ਤੱਕ ਸੀ, ਅਪਲਾਈ ਕਰਨ ਦੀ ਆਖ਼ਰੀ ਮਿਤੀ ਜੋ ਕਿ ਹੁਣ 25.04.2025 ਤੱਕ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਗਨੀਵੀਰ ਦੀ ਭਰਤੀ ਲਈ ਪ੍ਰੀਖਿਆ ਜੂਨ 2025 ਵਿੱਚ ਲਈ ਜਾਵੇਗੀ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਪਰਸ਼ੋਤਮ ਸਿੰਘ ਨੇ ਦੱਸਿਆ ਕਿ ਉਕਤ ਦਰਸਾਈਆਂ ਗਈਆਂ ਅਸਾਮੀਆਂ ਲਈ ਯੋਗਤਾ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਪਾਸ ਹੈ ਅਤੇ ਅਗਨੀਵੀਰ ਜਨਰਲ ਡਿਊਟੀ, ਟੈਕਨੀਕਲ, ਅਸਿਸਟੈਂਟ, ਟਰੇਡਮੈਨ ਦੀ ਅਸਾਮੀ ਲਈ ਉਮਰ ਦੀ ਹੱਦ 17.5 ਸਾਲ ਤੋਂ 21 ਸਾਲ ਹੈ। ਭਾਰਤੀ ਫ਼ੌਜ ਵਿੱਚ ਭਰਤੀ ਹੋਣ ਦੇ ਚਾਹਵਾਨ ਨੌਜਵਾਨ ਅਗਨੀਵੀਰ ਦੀ ਭਰਤੀ ਲਈ https://joinindianarmy.nic.in/ ਵੈੱਬਸਾਈਟ ਤੇ ਜਾ ਕੇ ਅਪਲਾਈ ਕਰ ਸਕਦੇ ਹਨ । ਨੌਜਵਾਨ ਭਾਰਤੀ ਫ਼ੌਜ ਵਿੱਚ ਅਗਨੀਵੀਰ ਦੀ ਭਰਤੀ ਲਈ ਇਸ https://joinindianarmy.nic.in/ ਵੈੱਬਸਾਈਟ ਰਾਹੀਂ ਉਕਤ ਅਸਾਮੀਆਂ ਅਤੇ ਯੋਗਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਲਈ ਸੀ-ਪਾਈਟ ਕੈਂਪ ਡੇਰਾ ਬਾਬਾ ਨਾਨਕ ਵਿਖੇ ਮੁਫ਼ਤ ਲਿਖਤੀ ਅਤੇ ਫਿਜ਼ੀਕਲ ਟੈੱਸਟ ਦੀ ਤਿਆਰੀ ਕਰਵਾਈ ਜਾਂਦੀ ਹੈ। ਟਰੇਨਿੰਗ ਦੌਰਾਨ ਸਿੱਖਿਆਰਥੀਆਂ ਨੂੰ ਰਿਹਾਇਸ਼ ਅਤੇ ਖਾਣਾ ਮੁਫ਼ਤ ਦਿੱਤਾ ਜਾਵੇਗਾ ਅਤੇ ਟਰੇਨਿੰਗ ਲਈ ਕੋਈ ਵੀ ਫ਼ੀਸ ਚਾਰਜ ਨਹੀਂ ਕੀਤੀ ਜਾਵੇਗੀ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਅਗਨੀਵੀਰ ਦੀ ਭਰਤੀ ਲਈ ਕਾਮਨ ਐਂਟਰੈਂਸ ਪ੍ਰੀਖਿਆ(CEE) ਲਈ ਆਨਲਾਈਨ ਦੀ ਮਿਤੀ ਵਧਾ ਦਿੱਤੀ ਗਈ ਹੈ, ਭਰਤੀ ਹੋਣ ਦੇ ਚਾਹਵਾਨ ਨੌਜਵਾਨ ਵੱਧ ਤੋਂ ਵੱਧ ਇਸ ਪ੍ਰੀਖਿਆ ਲਈ ਅਪਲਾਈ ਕਰਨ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਸੀ-ਪਾਈਟ ਡੇਰਾ ਬਾਬਾ ਨਾਨਕ ਕੈਂਪ ਇੰਚਾਰਜ ਦੇ ਮੋਬਾਈਲ ਨੰਬਰ 9417420125 ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਮਰਾ ਨੰਬਰ 217, ਬਲਾਕ-ਬੀ, ਡੀ.ਸੀ. ਦਫ਼ਤਰ, ਨੇੜੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਨਿੱਜੀ ਤੌਰ 'ਤੇ ਆ ਕੇ ਸੰਪਰਕ ਕੀਤਾ ਜਾ ਸਕਦਾ ਹੈ ।
2 | 8 | 5 | 5 | 3 | 3 | 6 | 5 |