ਸੰਤ ਨਿਰੰਕਾਰੀ ਮਿਸ਼ਨ ਵੱਲੋਂ ਮਾਨਵ ਏਕਤਾ ਦਿਵਸ ਮੌਕੇ ਖੂਨਦਾਨ ਕੈਂਪ ਲਾਉਣ ਦਾ ਫੈਸਲਾ
ਅਸ਼ੋਕ ਵਰਮਾ
ਬਠਿੰਡਾ, 21 ਅਪ੍ਰੈਲ, 2025 : ਸੰਤ ਨਿਰੰਕਾਰੀ ਮੰਡਲ ਜੋਨ ਬਠਿੰਡਾ ਦੇ ਜੋਨਲ ਇੰਚਾਰਜ ਐਸ ਪੀ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਧਿਆਤਮਿਕਤਾ ਹੀ ਮਾਨਵ ਏਕਤਾ ਨੂੰ ਮਜ਼ਬੂਤੀ ਦੇ ਸਕਦੀ ਹੈ ਅਤੇ ਇਨਸਾਨ ਨੂੰ ਇਨਸਾਨ ਦੇ ਨੇੜੇ ਲਿਆ ਕੇ ਆਪਸੀ ਪਿਆਰ ਅਤੇ ਸਦਭਾਵਨਾ ਦਾ ਮਾਹੌਲ ਬਣਾ ਸਕਦੀ ਹੈ। ਇਸੇ ਮੰਤਵ ਨਾਲ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਦੇ ਆਸ਼ੀਰਵਾਦ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 24 ਅਪ੍ਰੈਲ ਨੂੰ ‘ਮਾਨਵ ਏਕਤਾ ਦਿਵਸ’ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਤ ਨਿਰੰਕਾਰੀ ਭਵਨ ਬਠਿੰਡਾ ਵਿਖੇ ਵੀ 24 ਅਪ੍ਰੈਲ ਨੂੰ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ । ਇਸ ਖੂਨਦਾਨ ਕੈਂਪ ਵਿੱਚ ਸਥਾਨਕ ਸਿਵਲ ਹਸਪਤਾਲ ਅਤੇ ਏਮਜ਼ ਬਠਿੰਡਾ ਦੇ ਡਾਕਟਰ ਅਤੇ ਨਰਸਾਂ ਖੂਨ ਇਕੱਠਾ ਕਰਨ ਲਈ ਇਸ ਸੇਵਾ ਨੂੰ ਨਿਭਾਉਣ ਲਈ ਤਤਪਰ ਰਹਿਣਗੇ। ਇਸ ਤੋਂ ਇਲਾਵਾ ਸਤਸੰਗ ਪ੍ਰੋਗਰਾਮ ਦਾ ਵੀ ਕਰਵਾਇਆ ਜਾਵੇਗਾ।