ਵਿਦਿਆਰਥੀਆਂ ਨੂੰ ਚੰਗੀ ਸਿੱਖਿਆ ਮੁਹੱਈਆ ਕਰਵਾਉਣਾ ਸਰਕਾਰ ਦੀ ਮੁੱਖ ਤਰਜੀਹ : MLA ਹਰਦੀਪ ਸਿੰਘ ਡਿੰਪੀ ਢਿੱਲੋਂ
--ਸਕੂਲਾਂ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਗਿੱਦੜਬਾਹਾ, 21 ਅਪ੍ਰੈਲ
ਵਿਧਾਇਕ ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚਲਾਏ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਨੇ ਸੂਬੇ ਭਰ ਵਿੱਚ ਸਿੱਖਿਆ ਨੂੰ ਨਵੀਂ ਦਿਸ਼ਾ ਦਿੱਤੀ ਹੈ । ਜਿੱਥੇ ਵਿਦਿਆਰਥੀਆਂ ਲਈ ਨਵੀਆਂ ਇਮਾਰਤਾਂ ਬਣਾਈ ਜਾ ਰਹੀਆਂ ਹਨ ਉੱਥੇ ਨਾਲ ਹੀ ਪੁਰਾਣੀ ਖ਼ਰਾਬ ਹੋਈਆਂ ਇਮਾਰਤਾਂ ਦੀ ਵੀ ਮੁਰੰਮਤ ਕੀਤੀ ਜਾ ਰਹੀ ਹੈ । ਇਸ ਦੇ ਨਾਲ ਹੀ ਕਈ ਸਕੂਲਾਂ ਵਿੱਚ ਸਾਇੰਸ ਲੈਬ ਅਤੇ ਖੇਡ ਗਰਾਊਂਡ ਵੀ ਬਣਾਏ ਜਾ ਰਹੇ ਹਨ।
ਸ. ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵੱਖ ਵੱਖ ਸਰਕਾਰੀ ਸਕੂਲਾਂ ‘ਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਸਰਕਾਰੀ ਮਿਡਲ ਸਕੂਲ ਬਬਾਣੀਆਂ ਵਿਖੇ ਕੁੱਲ 22 ਲੱਖ 53 ਹਜਾਰ ਰੁਪਏ ਦੀ ਲਾਗਤ ਨਾਲ ਤਿੰਨ ਕਲਾਸ ਰੂਮ ਬਣਾਏ ਗਏ। ਇਸੇ ਤਰ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬਬਾਣੀਆਂ ਵਿਖੇ 7.51 ਲੱਖ ਰੁਪਏ ਇੱਕ ਨਵੇਂ ਕਮਰੇ ਉਸਾਰਨ'ਤੇ ਖਰਚ ਕੀਤੇ ਗਏ ਹਨ।
ਸਰਕਾਰੀ ਪ੍ਰਾਇਮਰੀ ਸਕੂਲ ਗੁਰੂਸਰ ਬ੍ਰਾਂਚ ਵਿਖੇ 25.03 ਲੱਖ ਦੀ ਲਾਗਤ ਨਾਲ ਕਲਾਸ ਰੂਮ ਅਤੇ ਚਾਰਦੀਵਾਰੀ ਕੀਤੀ ਗਈ। ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਸਰ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕੀਤੀ ਗਈ। ਇਸੇ ਤਰਾਂ ਸਰਕਾਰੀ ਪ੍ਰਾਇਮਰੀ ਸਕੂਲ ਕੁਰਾਈਵਾਲਾ ਵਿਖੇ 18.02 ਲੱਖ ਰੁਪਏ ਦੀ ਲਾਗਤ ਨਾਲ ਦੋ ਕਲਾਸ ਰੂਮ ਅਤੇ ਚਾਰਦੀਵਾਰੀ ਦਾ ਕੰਮ ਕਰਵਾਇਆ ਗਿਆ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਰਾਈਵਾਲਾ ਵਿਖੇ 41.02 ਲੱਖ ਰੁਪਏ ਦੀ ਲਾਗਤ ਨਾਲ ਦੋ ਕਲਾਸ ਰੂਮ, ਸਕੂਲ ਦੀ ਚਾਰਦੀਵਾਰੀ ਅਤੇ ਸਾਇੰਸ ਲੈਬ ਬਣਵਾਈ ਗਈ। ਸਰਕਾਰੀ ਹਾਈ ਸਕੂਲ ਬਾਦੀਆਂ ਵਿਖੇ 7.51 ਲੱਖ ਰੁਪਏ ਇੱਕ ਨਵੇਂ ਕਮਰੇ ਉਸਾਰਨ 'ਤੇ ਖਰਚ ਕੀਤੇ ਗਏ ।
ਡਿੰਪੀ ਢਿੱਲੋਂ ਨੇ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਭੂੰਦੜ ਵਿਖੇ ਇੱਕ ਕਲਾਸ ਰੂਮ, ਚਾਰਦੀਵਾਰੀ ਅਤੇ ਗਰਾਊਂਡ ‘ਤੇ 15.21 ਲੱਖ ਰੁਪਏ ਖਰਚ ਕੀਤੇ ਗਏ। ਇਸੇ ਤਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੂੰਦੜ ਵਿਖੇ 5.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਕੀਤੀ ਗਈ। ਸਰਕਾਰੀ ਮਿਡਲ ਸਕੂਲ ਬੁੱਟਰ ਬਖੂਹਾ ਵਿਖੇ 4.50 ਲੱਖ ਦੀ ਲਾਗਤ ਨਾਲ ਚਾਰਦੀਵਾਰੀ ਕਰਵਾਈ ਗਈ।
ਇਸ ਮੌਕੇ ਬੀ ਪੀ ਈ ਓ ਮਨੋਜ ਬੇਦੀ ਅਤੇ ਗੁਰਪ੍ਰੀਤ ਸਿੰਘ ਕੋਆਰਡੀਨੇਟਰ ਹਾਜਰ ਸਨ।