ਵੱਡੀ ਖ਼ਬਰ: ਕਲਾਨੌਰ 'ਚ 400 ਕਿੱਲੇ ਕਣਕ ਸੜ ਕੇ ਸਵਾਹ; ਫਾਇਰ ਬ੍ਰਿਗੇਡ ਦਾ ਹੂਟਰ ਉਡੀਕਦੇ ਰਹਿਗੇ ਕਿਸਾਨ
ਰੋਹਿਤ ਗੁਪਤਾ
ਗੁਰਦਾਸਪੁਰ, 21 ਅਪ੍ਰੈਲ 2025 ਡੇਰਾ ਬਾਬਾ ਨਾਨਕ ਰੋਡ ਤੇ ਸਥਿਤ ਕਸਬਾ ਕਲਾਨੌਰ ਦੇ ਨਜ਼ਦੀਕ ਕਿਸਾਨਾਂ ਦੀ ਪੂਰੀ ਤਰ੍ਹਾਂ ਨਾਲ ਪੱਕੀ ਹੋਈ ਕਣਕ ਨੂੰ ਅਚਾਨਕ ਅੱਗ ਗਈ। ਹਵਾ ਕਾਰਨ ਦੇਖਦੇ ਹੀ ਦੇਖ ਦੇਖ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਕਰੀਬ 350 ਏਕੜ ਤੋਂ ਵੱਧ ਕਣਕ ਸੜ ਕੇ ਪੂਰੀ ਤਰ੍ਹਾਂ ਨਾਲ ਸਵਾਹ ਹੋ ਗਈ। ਇਸ ਦੌਰਾਨ ਇੱਕ ਖੇਤ ਵਿੱਚ ਸਟੋਰ ਕੀਤੀਆਂ ਗਈਆ ਪਰਾਲੀ ਦੀਆਂ ਪੰਡਾਂ ਵੀ ਸੜ ਕੇ ਸੁਆਹ ਹੋ ਗਈਆਂ।
ਫਿਲਹਾਲ ਅੱਗ ਲੱਗਣ ਦੇ ਕਾਰਣਾ ਦਾ ਪਤਾ ਨਹੀ ਲੱਗ ਸੱਕਿਆ ਪਰ ਕਿਸਾਨਾਂ ਵੱਲੋਂ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਨੇੜੇ ਦੇ ਸ਼ੈਲਰ ਨੂੰ ਦਿੱਤੀ ਗਈ ਬਿਜਲੀ ਦੀ ਸਪਲਾਈ ਦੀਆਂ ਤਾਰਾਂ ਵਿੱਚ ਸਪਾਰਕਿੰਗ ਹੋਣ ਕਾਰਨ ਇਹ ਨੁਕਸਾਨ ਹੋਇਆ ਹੈ।
ਕਿਸਾਨਾਂ ਵਿੱਚ ਭਾਰੀ ਰੋਸ਼ ਵੇਖਣ ਨੂੰ ਮਿਲਿਆ ਕਿਉਂਕਿ ਉਹਨਾਂ ਦਾ ਕਹਿਣਾ ਹੈ ਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਕਰੀਬ ਦੋ ਘੰਟੇ ਦੀ ਦੇਰੀ ਨਾਲ ਇੱਥੇ ਪਹੁੰਚੀਆਂ ਸਨ ।ਹਾਲਾਂਕਿ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਜੋ ਡੇਰਾ ਬਾਬਾ ਨਾਨਕ , ਬਟਾਲਾ ਤੇ ਗੁਰਦਾਸਪੁਰ ਤੋਂ ਮੰਗਵਾਈਆਂ ਗਈਆਂ ਸਨ ਵੱਲੋਂ ਲਗਾਤਾਰ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਚੱਲ ਰਹੀ ਹਵਾ ਕਾਰਨ ਅੱਗ ਤੇ ਜਲਦੀ ਕਾਬੂ ਨਹੀਂ ਪਾਇਆ ਜਾ ਸਕਿਆ ।ਉੱਥੇ ਹੀ ਮੌਕੇ ਤੇ ਤਹਿਸੀਲਦਾਰ, ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਗੁਰਦੀਪ ਰੰਧਾਵਾ ਸਮੇਤ ਹੋਰ ਅਧਿਕਾਰੀ ਵੀ ਪਹੁੰਚ ਗਏ ।