ਸਿੱਖਿਆ ਦੇ ਆਧਾਰ ’ਤੇ ਹੀ ਮੁਲਕ ਦੀ ਤਰੱਕੀ ਕਰਦੀ ਹੈ ਨਿਰਭਰ : ਚੇਅਰਮੈਨ ਰਾਕੇਸ਼ ਪੁਰੀ
ਅਸ਼ੋਕ ਵਰਮਾ
ਬਠਿੰਡਾ, 21 ਅਪ੍ਰੈਲ 2025 : ਸਿੱਖਿਆ ਦੇ ਆਧਾਰ ’ਤੇ ਹੀ ਦੇਸ਼ ਦੀ ਤਰੱਕੀ ਨਿਰਭਰ ਕਰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ, ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ ਨੇ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲਾ ਕਟਾਰ ਸਿੰਘ ਵਾਲਾ ਅਤੇ ਸਰਕਾਰੀ ਹਾਈ ਅਤੇ ਪ੍ਰਾਇਮਰੀ ਸਕੂਲ ਭਾਗੂ ਵਿਖੇ ਸਿੱਖਿਆ ਕ੍ਰਾਂਤੀ ਦੇ ਮੱਦੇਨਜ਼ਰ ਸਕੂਲ ਦੇ ਮੁਕੰਮਲ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਇਸ ਮੌਕੇ ਚੇਅਰਮੈਨ ਸ਼੍ਰੀ ਰਾਕੇਸ਼ ਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਉਨ੍ਹਾਂ ਕਿਹਾ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਬਣਾਉਣ ਲਈ ਸਰਕਾਰ ਵੱਲੋਂ ਬਜ਼ਟ ਵਿਚ ਸਿੱਖਿਆ ਲਈ 17 ਹਜ਼ਾਰ ਕਰੋੜ ਰੁਪਏ ਰੱਖੇ ਗਏ ਹਨ ਜਿਸ ਰਾਹੀਂ ਸਰਕਾਰੀ ਸਕੂਲਾਂ ਵਿਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੌਰਾਨ ਸਰਕਾਰੀ ਸਕੂਲਾਂ ਵਿਚ ਇਨਕਲਾਬੀ ਬਦਲਾਅ ਵਿਖਾਉਣ ਲਈ ਅਸੀਂ ਮਾਪਿਆਂ ਦੇ ਰੂ-ਬ-ਰੂ ਹੋ ਰਹੇ ਹਾਂ ਤਾਂ ਕਿ ਮਾਪਿਆਂ ਦਾ ਸਰਕਾਰੀ ਸਕੂਲਾਂ ਵਿਚ ਵਿਸਵਾਸ਼ ਕਾਇਮ ਹੋਵੇ ਅਤੇ ਹਰ ਬੱਚਾ ਸਰਕਾਰੀ ਸਕੂਲਾਂ ਵਿਚ ਦਾਖਲਾ ਲੈ ਕੇ ਪੜ੍ਹਾਈ ਕਰ ਸਕੇਗਾ।
ਇਸ ਮੌਕੇ ਚੇਅਰਮੈਨ ਸ਼੍ਰੀ ਰਾਕੇਸ਼ ਪੁਰੀ ਨੇ ਕਿਹਾ ਕਿ ਜਿਥੇ ਸਕੂਲਾਂ ਦੀਆਂ ਚਾਰਦੀਵਾਰੀਆਂ ਬਣਾਉਣ ਨਾਲ ਸਕੂਲ ਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਗਿਆ ਹੈ ਉੱਥੇ ਹੀ ਸਮਾਰਟ ਕਲਾਸਰੂਮ, ਲਾਇਬ੍ਰੇਰੀਆਂ ਅਤੇ ਬੁਨਿਆਦੀ ਢਾਂਚੇ ਤੋਂ ਇਲਾਵਾ ਚੰਗੇ ਅਧਿਆਪਕ ਤੇ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ ਅਤੇ ਪਿੰਡ ਦੀਆਂ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।