← ਪਿਛੇ ਪਰਤੋ
ਗੁਪਤ ਸੂਚਨਾ ਦੇ ਆਧਾਰ ਤੇ ਸਰਹੱਦੀ ਇਲਾਕੇ ਵਿੱਚ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਗ੍ਰਿਫਤਾਰ
ਰੋਹਿਤ ਗੁਪਤਾ
ਗੁਰਦਾਸਪੁਰ 22 ਅਪ੍ਰੈਲ 2025 - ਯੁੱਧ ਨਸ਼ਿਆ ਵਿਰੁਧ ਮੁਹਿਮ ਦੇ ਤਹਿਤ ਅਮਿ੍ਰਤਸਰ ਦੀ ਏ ਐਨ ਟੀ ਐਫ ਟੀਮ ਵੱਲੋਂ ਗੁੱਪਤ ਸੂਚਨਾ ਦੇ ਅਧਾਰ ਤੇ ਫਤਿਹਗੜ ਚੂੜੀਆਂ-ਡੇਰਾ ਬਾਬਾ ਨਾਨਕ ਰੋਡ ਤੇ ਸਥਿਤ ਸੱਕੀ ਨਾਲੇ ਦੇ ਪੁਲ ਦੇ ਆਲੇ ਦੁਆਲੇ ਵੱਡਾ ਐਕਸ਼ਨ ਕਰਦਿਆਂ ਸਰਚ ਅਭਿਆਨ ਚਲਾਇਆ ਗਿਆ ਅਤੇ ਇਸ ਦੌਰਾਣ ਪੁਲਿਸ ਨੇ ਇੱਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਗਿ੍ਰਫਤਾਰ ਕੀਤਾ ਹੈ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਚ ਅਭਿਆਨ ਦੌਰਾਣ ਨਸ਼ਾ ਤਸਕਰ ਹਰਪ੍ਰੀਤ ਸਿੰਘ ਹੈਪੀ ਪੁੱਤਰ ਅਜੀਤ ਸਿੰਘ ਵਾਸੀ ਸ਼ਾਹਪੁਰ ਜਾਜਨ ਨੂੰ ਗਿ੍ਰਫਤਾਰ ਕੀਤਾ ਗਿਆ ਹੈ ਜਿਸ ਕੋਲੋਂ 800 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ ਅਤੇ ਉਸ ਵਿਰੁਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨਾਂ ਕਿਹਾ ਕਿ ਹੋਰ ਵੀ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।
Total Responses : 0