ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਜੈਮਲ ਸਿੰਘ ਦਾ ਦੇਹਾਂਤ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ, 23 ਅਪ੍ਰੈਲ 2025 - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਸਾਬਕਾ ਪ੍ਰਧਾਨ ਜਥੇਦਾਰ ਜੈਮਲ ਸਿੰਘ ਟਕਸਾਲੀ ਅਕਾਲੀ ਆਗੂ ਅੱਜ ਅਚਾਨਕ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ, ਜਿਨਾਂ ਦਾ ਅੰਤਿਮ ਸੰਸਕਾਰ 24 ਮਈ ਦਿਨ ਵੀਰਵਾਰ ਸਵੇਰੇ 10 ਵਜੇ ਸੁਲਤਾਨਪੁਰ ਲੋਧੀ ਦੇ ਨਵੀਂ ਦਾਣਾ ਮੰਡੀ ਵਿਖੇ ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।
ਇਹ ਜਾਣਕਾਰੀ ਉਹਨਾਂ ਦੇ ਪਰਿਵਾਰਿਕ ਮੈਂਬਰਾਂ ਨੇ ਦਿੱਤੀ। ਜਥੇਦਾਰ ਜੈਮਲ ਸਿੰਘ ਦੀ ਮੌਤ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ, ਸਾਬਕਾ ਮੈਂਬਰ ਬੀਬੀ ਭਜਨ ਕੌਰ, ਇੰਜੀਨੀਅਰ ਸਰਨ ਸਿੰਘ ਮੈਂਬਰ ਪੀ ਏ ਸੀ ਅਕਾਲੀ ਦਲ, ਕੌਮੀ ਯੂਥ ਅਕਾਲੀ ਆਗੂ ਸੁਖਦੇਵ ਸਿੰਘ ਨਾਨਕਪੁਰ, ਮਾਰਕੀਟ ਕਮੇਟੀ ਸੁਲਤਾਨਪੁਰ ਲੋਧੀ ਦੇ ਸਾਬਕਾ ਉਪ ਚੇਅਰਮੈਨ ਗੁਰਜੰਟ ਸਿੰਘ ਸੰਧੂ, ਸਾਬਕਾ ਚੇਅਰਮੈਨ ਬਲਦੇਵ ਸਿੰਘ ਪਰਮਜੀਤ ਪੁਰ ਤੇ ਸੁਰਜੀਤ ਸਿੰਘ ਢਿੱਲੋ, ਅਕਾਲੀ ਦਲ ਦੇ ਐਸਸੀ ਵਿੰਗ ਦੇ ਜਿਲਾ ਪ੍ਰਧਾਨ ਕੁਲਦੀਪ ਸਿੰਘ ਬੂਲੇ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਰਬਾਰਾ ਸਿੰਘ ਵਿਰਦੀ, ਜਥੇਦਾਰ ਦਿਲਬਾਗ ਸਿੰਘ ਗਿੱਲ ਐਮ ਡੀ, ਨੰਬਰਦਾਰ ਜਥੇਦਾਰ ਸਤਨਾਮ ਸਿੰਘ ਗਿੱਲ, ਸਾਬਕਾ ਚੇਅਰਮੈਨ ਇਮਪਰੂਵਮੈਂਟ ਟਰਸਟ ਤੇਜਵੰਤ ਸਿੰਘ, ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਦੀਪਕ ਧੀਰ ਰਾਜੂ, ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਸਾਬਕਾ ਮੀਤ ਪ੍ਰਧਾਨ ਜਗਪਾਲ ਸਿੰਘ ਚੀਮਾ, ਕੌਂਸਲਰ ਸੰਤਪ੍ਰੀਤ ਸਿੰਘ, ਕੌਂਸਲਰ ਪਵਨ ਕਨੋਜੀਆ, ਸਾਬਕਾ ਕੌਂਸਲਰ ਗੁਰਨਾਮ ਸਿੰਘ, ਸ਼ਿਵ ਕੁਮਾਰ ਕਨੋਜੀਆ ਤੇ ਕਲਭੂਸ਼ਨ ਪੁਰੀ, ਕੌਂਸਲਰ ਰਜਿੰਦਰ ਸਿੰਘ, ਰਾਜੀਵ ਧੀਰ ਸੀਨੀਅਰ ਆਗੂ, ਅਡੀਸ਼ਨਲ ਹੈਡ ਗ੍ਰੰਥੀ ਭਾਈ ਹਰਜਿੰਦਰ ਸਿੰਘ ਚੰਡੀਗੜ੍ਹ, ਸ਼ਿਵ ਮੰਦਿਰ ਚੌੜਾ ਖੂਹ ਦੇ ਪ੍ਰਧਾਨ ਰਾਕੇਸ਼ ਨੀਟੂ, ਕੈਸ਼ੀਅਰ ਡਿੰਪਲ ਟੰਡਨ, ਜੈਪਾਲ ਧਿੰਗੜਾ, ਸਤਪਾਲ ਮਦਾਨ, ਸਤਪਾਲ ਮਨਚੰਦਾ, ਬੋਬੀ ਧੀਰ, ਭਾਈ ਜੇ ਪੀ ਸਿੰਘ, ਹਰੀਸ਼ਪਾਲ ਨਈਅਰ, ਡਾ. ਸੁਰਿੰਦਰ ਮਨਚੰਦਾ, ਸ਼ਰਨਜੀਤ ਸਿੰਘ, ਸੁਰਜੀਤ ਸਿੰਘ ਟੱਕਰ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।