ਪਹਿਲਗਾਮ ਅੱਤਵਾਦੀ ਹਮਲੇ ਖ਼ਿਲਾਫ਼- ਫੂਕਿਆ ਪਾਕਿਸਤਾਨ ਦਾ ਪੁਤਲਾ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ, 24ਅਪ੍ਰੈਲ 2025 : ਜੰਮੂ ਕਸ਼ਮੀਰ ਵਿੱਚ ਸੁਰੱਖਿਆ ਤੇ ਭਰੋਸੇ ਦੇ ਵਾਤਾਵਰਨ ਦੀ ਬਹਾਲੀ ਤੋਂ ਨਿਰਾਸ਼ ਅੱਤਵਾਦੀਆਂ ਵਲੋਂ ਮੰਗਲਵਾਰ ਨੂੰ ਮਸ਼ਹੂਰ ਸੈਰ ਸਪਾਟਾ ਕੇਂਦਰ ਪਹਿਲਗਾਮ ਦੇ ਬੈਸਰਨ ਵਿੱਚ 28 ਸੈਲਾਨੀਆਂ ਉੱਪਰ ਬਹੁਤ ਨੇੜਿਓਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ,ਇਸ ਦੌਰਾਨ ਦੋ ਦਰਜਨ ਤੋਂ ਵੱਧ ਲੋਕ ਗੰਭੀਰ ਜਖਮੀਂ ਵੀ ਹੋ ਗਏ,ਜਿਸ ਨਾਲ ਪੂਰੇ ਦੇਸ਼ ਵਿੱਚ ਸਨਸਨੀ ਫੈਲ ਗਈ ਅਤੇ ਸਹਿਮ ਦਾ ਮਾਹੌਲ ਬਣ ਗਿਆ। ਇਹ ਵਿਚਾਰ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਤਰਨਤਾਰਨ ਵਿਖੇ ਜ਼ਿਲ੍ਹੇ ਦੇ ਸਮੁੱਚੇ ਪਾਰਟੀ ਆਗੂਆਂ ਨਾਲ ਪਾਕਿਸਤਾਨ ਅਤੇ ਅੱਤਵਾਦ ਖਿਲ਼ਾਫ ਤਿੱਖਾ ਰੋਸ ਪ੍ਰਦਰਸ਼ਨ ਦੌਰਾਨ ਮੀਡੀਆ ਨੂੰ ਰੂਬਰੂ ਹੁੰਦਿਆਂ ਕਹੇ ਅਤੇ ਪਾਕਿਸਤਾਨ ਮੁਰਦਾਬਾਦ, ਅੱਤਵਾਦ ਮੁਰਦਾਬਾਦ ਦੀ ਜਬਰਦਸਤ ਨਾਅਰੇਬਾਜੀ ਕੀਤੀ। ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪਿਛਲੇ ਢਾਈ ਦਹਾਕਿਆਂ ਦੌਰਾਨ ਇਹ ਕਸ਼ਮੀਰ ਵਿੱਚ ਸੈਲਾਨੀਆਂ ਤੇ ਹੁਣ ਤੱਕ ਦਾ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੈ।ਹਮਲੇ ਵਿੱਚ ਇਜਰਾਇਲੀ ਅਤੇ ਇਟਲੀ ਤੋਂ ਇਲਾਵਾ ਭਾਰਤ ਦੇ ਸੈਲਾਨੀ ਵੀ ਮੌਜੂਦ ਸਨ ਜਿੰਨਾ ਨੂੰ ਸ਼ਰੇਆਮ ਮਨੁੱਖਤਾ ਦਾ ਘਾਣ ਕਰਦਿਆਂ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਸੈਲਾਨੀਆਂ 'ਤੇ ਉਸ ਵੇਲੇ ਹਮਲਾ ਕੀਤਾ ਗਿਆ ਜਦੋਂ ਉਹ ਆਪਣੇ ਪਰਿਵਾਰਾਂ ਦੇ ਨਾਲ ਸਮਾਂ ਬਿਤਾ ਰਹੇ ਸਨ।ਚਾਰ ਅੱਤਵਾਦੀਆਂ ਨੇ ਇਸ ਖੂਨੀ ਖੇਡ ਨੂੰ ਅੰਜਾਮ ਦਿੱਤਾ ਗਿਆ ਜਿਸ ਨਾਲ ਪਾਕਿਸਤਾਨ ਦੇ ਖੌਫਨਾਕ ਚਿਹਰੇ ਦੀ ਅਸਲੀਅਤ ਸਾਹਮਣੇ ਆਈ ਅਤੇ ਸਾਬਤ ਹੋ ਗਿਆ ਕਿ ਹਿੰਦੋਸਤਾਨ ਦੀ ਚੜ੍ਹਤ ਅਤੇ ਸਫਲਤਾ ਪਾਕਿਸਤਾਨ ਕੋਲੋਂ ਬਰਦਾਸ਼ਤ ਨਹੀਂ ਹੋ ਰਹੀ।ਹਰਜੀਤ ਸਿੰਘ ਸੰਧੂ ਨੇ ਦੇਸ਼ ਵਿੱਚ ਹੋਈ ਬਹੁਤ ਹੀ ਘਿਨੌਣੀ ਅਤੇ ਭਿਆਨਕ ਘਟਨਾ ਦੀ ਸਖਤ ਸ਼ਬਦਾਂ ਵਿੱਚ ਆਲੋਚਨਾ ਕੀਤੀ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇਨਸਾਫ ਦੁਆਉਣ ਦਾ ਭਰੋਸਾ ਦਿੱਤਾ ਕਿ ਬਹੁਤ ਜਲਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੀੜਤ ਪਰਿਵਾਰਾਂ ਨੂੰ ਇਨਸਾਫ ਦੁਆਉਣਗੇ ਅਤੇ ਹਮੇਸ਼ਾਂ ਹੀ ਪੀੜਤ ਪਰਿਵਾਰਾਂ ਨਾਲ ਚਟਾਨ ਵਾਂਗ ਖੜੇ ਰਹਿਣਗੇ।ਇਸ ਮੌਕੇ 'ਤੇ ਜਿਲਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਮੀਤ ਪ੍ਰਧਾਨ ਐਡਵੋਕੇਟ ਜਸਕਰਨ ਸਿੰਘ ਗਿੱਲ,ਮੀਤ ਪ੍ਰਧਾਨ ਐਡਵੋਕੇਟ ਸਤਨਾਮ ਸਿੰਘ ਭੁੱਲਰ,ਯੁਵਾ ਮੋਰਚਾ ਦਿਨੇਸ਼ ਜੋਸ਼ੀ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ, ਕਿਸਾਨ ਮੋਰਚਾ ਜਿਲਾ ਪ੍ਰਧਾਨ ਡਾ.ਅਵਤਾਰ ਸਿੰਘ ਵੇਈਂਪੂਈ, ਤਰਨਤਾਰਨ ਸ਼ਹਿਰੀ ਸਰਕਲ ਪ੍ਰਧਾਨ ਪਵਨ ਕੁੰਦਰਾ,ਪ੍ਰਦੇਸ਼ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ, ਜਿਲਾ ਸਕੱਤਰ ਸਵਿੰਦਰ ਸਿੰਘ ਪੰਨੂ, ਸਕੱਤਰ ਰੋਹਿਤ ਵੇਦੀ, ਸਕੱਤਰ ਵਿਜੇ ਵਿਨਾਇਕ,ਐਸਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ,ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ,ਵਪਾਰ ਸੈੱਲ ਕੋ ਕਨਵੀਨਰ ਵਿਵੇਕ ਅਗਰਵਾਲ, ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ,ਸਰਕਲ ਪ੍ਰਧਾਨ ਸਾਹਿਬ ਸਿੰਘ ਝਾਮਕਾ,ਸਰਕਲ ਪ੍ਰਧਾਨ ਪਵਨ ਦੇਵਗਨ,ਸਰਕਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ, ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ,ਸਰਕਲ ਪ੍ਰਧਾਨ ਗੌਰਵ ਦੇਵਗਨ,ਸਰਕਲ ਪ੍ਰਧਾਨ ਹਰਪਾਲ ਸੋਨੀ,ਸਰਕਲ ਪ੍ਰਧਾਨ ਡਾ.ਦਵਿੰਦਰ ਕੁਮਾਰ, ਸਰਕਲ ਪ੍ਰਧਾਨ ਜਸਬੀਰ ਸਿੰਘ,ਸਰਕਲ ਪ੍ਰਧਾਨ ਕਾਰਜ ਸਿੰਘ ਸ਼ਾਹ,ਡਾ.ਬੂਟਾ ਸਿੰਘ ਬਹਿਲਾ,ਅਸੀਸ਼ ਚੀਮਾ,ਰਣਜੀਤ ਸਿੰਘ ਗਿੱਲ ਵੜੈਚ, ਸੁਖਵਿੰਦਰ ਸਿੰਘ ਜੀਓਬਾਲਾ,ਸੁਭਾਸ਼ ਬਾਠ,ਲਵਰਾਜ ਸਿੰਘ ਬਘਿਆੜੀ,ਰੋਹਿਤ ਸ਼ਰਮਾ,ਦੀਪਕ ਸ਼ਰਮਾ,ਨਿਸ਼ਾਨ ਸਿੰਘ ਤਰਨਤਾਰਨ, ਜਸਵਿੰਦਰ ਸਿੰਘ,ਪਰਮਜੀਤ ਸਿੰਘ ਲਾਲਕਾ,ਬਚਿੱਤਰ ਸਿੰਘ ਅਲਾਵਲਪੁਰ, ਮਨੀ ਤਰਨਤਾਰਨ,ਪਰਮਜੀਤ ਸਿੰਘ ਮਾਨ,ਲੱਕੀ ਜੋਸ਼ੀ, ਐਡਵੋਕੇਟ ਬਿਕਰਮਜੀਤ ਅਰੋੜਾ,ਬਾਬਾ ਗੁਰਭੇਜ ਸਿੰਘ ਐਮਾ, ਕਾਲਾ ਸੋਹਲ,ਬਾਊ ਪਲਾਸੌਰ,ਬਲਕਾਰ ਸਿੰਘ ਝਬਾਲ, ਜਗਤਾਰ ਸਿੰਘ ਠੱਠਾ ਆਦਿ ਹਾਜ਼ਰ ਸਨ।