ਵਿਧਾਇਕ ਸ਼ੈਰੀ ਕਲਸੀ ਵਲੋਂ ਸਕੂਲਾਂ ਵਿੱਚ ਵਿਕਾਸ ਕਾਰਜ ਲੋਕ ਅਰਪਨ
‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਕੀਤਾ ਗਿਆ ਮਜ਼ਬੂਤ-ਵਿਧਾਇਕ ਸ਼ੈਰੀ ਕਲਸੀ
ਰੋਹਿਤ ਗੁਪਤਾ
ਬਟਾਲਾ, 24 ਅਪ੍ਰੈਲ ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਅੱਜ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਬਟਾਲਾ ਦੇ ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਦਿਆਂ ਉਸਾਰੀ ਗਈ ਨਵੀਂ ਚਾਰਦੀਵਾਰੀ, ਜਿਨਾਂ ਉੱਪਰ ਸਾਨਦਾਰ ਪੇਟਿੰਗਾਂ ਕੀਤੀਆਂ ਗਈਆਂ ਹੈ ਅਤੇ ਨਵੇਂ ਉਸਾਰੇ ਗਏ ਕਲਾਮ ਰੂਮਾਂ ਆਦਿ ਬਣਾਉਣ ਦੇ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਸਾਡੀ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਨੂੰ ਖੁਸ਼ਹਾਲ ਅਤੇ ਪ੍ਰਗਤੀਸ਼ੀਲ ਸੂਬਾ ਬਣਾਉਣਾ ਹੈ, ਜੋ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਸਾਕਾਰ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵੱਡੇ ਸੁਧਾਰ ਅਤੇ ਵਿਕਾਸ ਕਾਰਜ ਅਮਲ ਵਿੱਚ ਲਿਆ ਰਹੀ ਹੈ, ਜਿਸ ਸਦਕਾ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲਾਂ ਵਿੱਚ ਤਬਦੀਲ ਕਰਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਬਜਟ ਦਾ ਵੱਡਾ ਹਿੱਸਾ ਸਿੱਖਿਆ ’ਤੇ ਖਰਚ ਕਰਦੀ ਰਹੇਗੀ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਕੰਪਿਊਟਰ ਲੈਬਾਂ, ਡਿਜੀਟਲ ਬਲੈਕ ਬੋਰਡ, ਅਤਿ-ਆਧੁਨਿਕ ਸਾਇੰਸ ਲੈਬਾਂ, ਬਿਹਤਰ ਬੁਨਿਆਦੀ ਢਾਂਚਾ ਆਦਿ ਵਰਗੀਆਂ ਹੋਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਭਗਤਪੁਰ ਰੱਬਵਾਲਾ ਵਿਖੇ 1 ਲੱਖ 60 ਹਜ਼ਾਰ ਰੁਪਏ ਦੀ ਲਾਗਤ ਨਾਲ ਸਕੂਲ ਦੀ ਨਵੀਂ ਉਸਾਰੀ ਗਈ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਠੀਕਰੀਵਾਲ ਫੀਲਰ ਵਿਖੇ 1 ਲੱਖ 85 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੀਂ ਬਣਾਈ ਗਈ ਚਾਰਦੀਵਾਰੀ ਦਾ ਉਦਘਾਟਨ ਕੀਤਾ ਗਿਆ। ਸਰਕਾਰੀ ਪ੍ਰਾਇਮਰੀ ਸਕੂਲ ਠੀਕਰੀਵਾਲ ਮੇਨ ਵਿਖੇ 8 ਲੱਖ 58 ਹਜ਼ਾਰ 600 ਰੁਪਏ ਦੀ ਲਾਗਤ ਨਾਲ ਬਣਾਏ ਗਏ ਨਵੇਂ ਸ਼ਾਨਦਾਰ ਕਲਾਸ ਰੂਮ ਸਮਰਪਿਤ ਕੀਤੇ ਗਏ ਸਰਕਾਰੀ ਪ੍ਰਾਇਮਰੀ ਸਕੂਲ ਨੰਗਲ ਬੁੱਟਰ ਵਿਖੇ 3 ਲੱਖ 36 ਹਜ਼ਾਰ ਰੁਪਏ ਦੀ ਲਾਗਤ ਕਮਰਿਆਂ ਅਤੇ ਚਾਰਦੀਵਾਰੀ ਦੀ ਰਿਪੇਅਰ ਦੇ ਵਿਕਾਸ ਕੰਮਾਂ ਦਾ ਉਦਗਾਟਨ ਕੀਤਾ ਗਿਆ।
ਇਸ ਤਰਾਂ ਫਤਿਹੜ੍ਹ ਚੂੜੀਆਂ ਹਲਕੇ ਅੰਦਰ ਬਲਬੀਰ ਸਿੰਘ ਪਨੂੰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਦਾਲਮ, ਕਿਲਾ ਲਾਲ ਸਿੰਘ ਅਤੇ ਸਰਕਾਰੀ ਹਾਈ ਸਕੂਲ ਸਾਰਚੂਰ ਵਿਖੇ ਉਸਾਰੀ ਗਈ ਚਾਰਦੀਵਾਰੀ ਤੇ ਨਵੇਂ ਕਲਾਮ ਰੂਮਾਂ ਦੇ ਉਦਘਾਟਨ ਕੀਤੇ ਗਏ।
ਇਸ ਮੌਕੇ ਸ੍ਰੀਮਤੀ ਪਰਮਜੀਤ ਕੋਰ, ਜ਼ਿਲ੍ਹਾ ਸਿੱਖਿਆ ਅਫਸਰ (ਐ) ਗੁਰਦਾਸਪੁਰ, ਅਨਿਲ ਸ਼ਰਮਾ ਡਿਪਟੀ ਡੀਈਓ (ਐ), ਜਸਵਿੰਦਰ ਸਿੰਘ ਬੀਪੀਈਓ, ਨਵਦੀਪ ਸਿੰਘ ਪਨੇਸਰ, ਸ੍ਰੀਮਤੀ ਇੰਦਰਜੀਤ ਕੋਰ, ਕੁਲਵੰਤ ਸਿੰਘ, ਰਘਬੀਰ ਸਿੰਘ, ਸ੍ਰੀਮਤੀ ਰਮਨਦੀਪ ਕੋਰ, ਮਨਦੀਪ ਸਿੰਘ, ਗਗਨਜੀਤ ਸਿੰਘ ਸਮੇਤ ਸਕੂਲਾਂ ਦਾ ਸਟਾਫ ਮੌਜੂਦ ਸੀ।