ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਸਬੰਧੀ ਹਦਾਇਤਾਂ ਅਤੇ ਸਮਾਂ-ਸੀਮਾ ਜਾਰੀ
ਚੰਡੀਗੜ੍ਹ, 24 ਅਪ੍ਰੈਲ, 2025: ਪੰਜਾਬ ਸਰਕਾਰ ਵੱਲੋਂ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ/ਤੈਨਾਤੀਆਂ ਕਰਨ ਸਬੰਧੀ ਹਦਾਇਤਾਂ ਅਤੇ ਸਮਾਂ-ਸੀਮਾ ਜਾਰੀ ਕਰ ਦਿੱਤੀ ਗਿਆ ਹੈ। ਜਿਸ ਸਨੁਸਾਰ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ ਵਿੱਚ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਅਤੇ ਤੈਨਾਤੀਆਂ ਕਰਨ ਦਾ ਸਮਾਂ ਮਿਤੀ 15.07.2025 ਤੋਂ ਮਿਤੀ 5.08.2025 ਤੱਕ ਹੋਵੇਗਾ।
ਮਿਤੀ 15.08.2025 ਤੋਂ ਬਾਅਦ ਆਮ ਬਦਲੀਆਂ ਤੇ ਸੰਪੂਰਨ ਰੋਕ ਹੋਵੇਗੀ ਅਤੇ ਇਸ ਉਪਰੰਤ ਬਦਲੀਆਂ/ਤੈਨਾਤੀਆਂ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਟਰਾਂਸਫਰ ਪਾਲਿਸੀ ਮਿਤੀ 23.04.2018 ਵਿੱਚ ਕੀਤੇ ਗਏ ਉਪਬੰਧਾਂ ਅਨੁਸਾਰ ਹੀ ਕੀਤੀ ਜਾ ਸਕੇਗੀ।