ਮੁਕਤਸਰ ਪੁਲਿਸ ਨੇ ਨਰੰਗ ਕਲੋਨੀ ਵਿੱਚੋਂ ਸੋਨਾ ਤੇ ਨਕਦੀ ਚੋਰੀ ਕਰਨ ਦੇ ਮਾਮਲੇ ਵਿੱਚ ਤਿੰਨ ਕਾਬੂ
ਅਸ਼ੋਕ ਵਰਮਾ
ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ 2025: ਮੁਕਤਸਰ ਪੁਲਿਸ ਨੇ ਸ਼ਹਿਰ ਦੀਆਂ ਨਾ ਰੰਗ ਕਲੋਨੀ ਵਿੱਚ ਰਹਿਣ ਵਾਲੇ ਹਰਿੰਦਰ ਕੁਮਾਰ ਦੇ ਘਰੋਂ ਨਗਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ਜਿਨ੍ਹਾਂ ਵਿੱਚ ਇੱਕ ਔਰਤ ਵੀ ਸ਼ਾਮਿਲ ਹੈ। ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਹਾਸਲ ਕੀਤੀ ਇਸ ਸਫਲਤਾ ਬਾਰੇ ਜਾਣਕਾਰੀ ਦਿੰਦਿਆਂ ਇੰਸਪੈਕਟਰ ਜਸਕਰਨ ਸਿੰਘ ਮੁੱਖ ਅਫਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਹਰਿੰਦਰ ਕੁਮਾਰ ਪੁੱਤਰ ਦਰਸ਼ਨ ਲਾਲ ਪੁੱਤਰ ਹੰਸ ਰਾਜ ਵਾਸੀ ਗਲੀ ਨੰਬਰ 4 ਨਾਰੰਗ ਕਾਲੋਨੀ ਸ੍ਰੀ ਮੁਕਤਸਰ ਸਾਹਿਬ ਨੇ ਬਿਆਨ ਦਿੱਤਾ ਆਪਣੇ ਪੂਰੇ ਪਰਿਵਾਰ ਸਮੇਤ ਆਪਣੀ ਲੜਕੀ ਦੇ ਵਿਆਹ ਵਿੱਚ ਸ਼ਾਮਲ ਹੋਣ ਗਏ ਸਨ ਤਾਂ ਇਸ ਦੌਰਾਨ ਚੋਰਾਂ ਨੇ ਉਹਨਾਂ ਦੇ ਘਰੋਂ ਨਗਦੀ ਅਤੇ ਸੋਨੇ ਦੇ ਗਹਿਣੇ ਚੁਰਾ ਲਏ ਜਿਸ ਸਬੰਧ ਵਿੱਚ ਥਾਣਾ ਸਿਟੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ।
ਉਹਨਾਂ ਦੱਸਿਆ ਕਿ ਪੁਲਿਸ ਨੇ ਹੁਣ ਧਰਮਵੀਰ ਉਰਫ ਸੋਨੀ ਪੁੱਤਰ ਪੁੱਤਰ ਸ਼ਾਮ ਲਾਲ,ਅਜੇ ਸਿੰਘ ਉਰਫ ਭੋਲਾ ਪੁੱਤਰ ਦਲੀਪ ਸਿੰਘ ਅਤੇ ਰਾਣੀ ਪਤਨੀ ਈਸ਼ਵਰ ਕੁਮਾਰ ਵਾਸੀਅਨ ਮੁਕਤਸਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਹੋਈ ਹੈ । ਉਹਨਾਂ ਦੱਸਿਆ ਕਿ ਮੁਲਜਮਾਂ ਤੋਂ ਚੋਰੀ ਕੀਤੇਪ ਲੱਖ 6 ਹਜਾਰ ਰੁਪਏ ਬਰਾਮਦ ਕੀਤੇ ਗਏ ਹਨ ਅਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਮੁਲਜ਼ਮਾਂ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਮੁਕਤਸਰ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜਦੋਂ ਵੀ ਤੁਸੀਂ ਦਿਨ ਜਾਂ ਰਾਤ ਸਮੇਂ ਕਿਸੇ ਸਮਾਗਮ ਜਾਂ ਫੰਕਸ਼ਨ ਵਾਸਤੇ ਘਰ ਤੋਂ ਬਾਹਰ ਜਾ ਰਹੇ ਹੋਵੋ, ਤਾਂ ਘਰ ਵਿੱਚ ਕਿਸੇ ਭਰੋਸੇਯੋਗ ਵਿਅਕਤੀ ਨੂੰ ਜਿੰਮੇਵਾਰੀ ਦੇ ਕੇ ਜਾਓ ਅਤੇ ਗੈਰ ਜ਼ਰੂਰੀ ਨਗਦੀ, ਗਹਿਣੇ ਆਦਿ ਘਰ ਵਿੱਚ ਸੁਰੱਖਿਅਤ ਜਾਂ ਬੈਂਕ ਆਦਿ ਵਿੱਚ ਜਮਾਂ ਕਰਵਾਉਣ ਦੀ ਵੀ ਅਪੀਲ ਕੀਤੀ।