ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ "ਬੈਸਟ ਆਊਟ ਆਫ ਵੇਸਟ" ਤਹਿਤ ਪ੍ਰੋਗਰਾਮ ਕਰਵਾਇਆ
ਹਰਜਿੰਦਰ ਸਿੰਘ ਭੱਟੀ
ਚੰਡੀਗੜ੍ਹ, 25 ਅਪ੍ਰੈਲ 2025 - ਕਲਗੀਧਰ ਟਰਸਟ ਬੜੂ ਸਾਹਿਬ ਅਧੀਨ ਚੱਲ ਰਹੀ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਵਿਖੇ ਵਿਦਿਆਰਥੀਆਂ ਦੀ ਰਚਨਾਤਮਕਤਾ ਅਤੇ ਨਵੀਨਤਮ ਸੋਚ ਨੂੰ ਉਭਾਰਣ ਲਈ "ਬੈਸਟ ਆਊਟ ਆਫ ਵੇਸਟ" ਗਤੀਵਿਧੀ ਦਾ ਸਫਲ ਆਯੋਜਨ ਕੀਤਾ ਗਿਆ। ਇਸ ਵਿਚ ਤੀਸਰੀ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਇਸ ਗਤੀਵਿਧੀ ਅਧੀਨ ਵਿਦਿਆਰਥੀਆਂ ਨੇ ਪੁਰਾਣੀਆਂ ਅਤੇ ਬੇ-ਲੋੜੀਆਂ ਵਸਤੂਆਂ ਦੀ ਵਰਤੋਂ ਕਰਕੇ ਨਵੀਆਂ, ਵਰਤੋਂਯੋਗ ਅਤੇ ਸਜਾਵਟੀ ਚੀਜ਼ਾਂ ਤਿਆਰ ਕੀਤੀਆਂ, ਜੋ ਕਿ ਨਿਰੀਖਕਾਂ ਵੱਲੋਂ ਬਹੁਤ ਸਰਾਹੀ ਗਈਆਂ। ਇਸ ਪ੍ਰਤੀਯੋਗਤਾ ਵਿੱਚ ਚੌਥੀ ਜਮਾਤ ਦੀ ਵਿਦਿਆਰਥਣ ਗੁਰਨੀਤ ਕੌਰ ਨੇ ਪਹਿਲਾ ਸਥਾਨ ਹਾਸਿਲ ਕੀਤਾ। ਦੂਜਾ ਸਥਾਨ ਪੰਜਵੀਂ ਜਮਾਤ ਵਿੱਚੋ ਪ੍ਰਾਨੀਤ ਕੌਰ ਨੇ ਹਾਸਿਲ ਕੀਤਾ ਅਤੇ ਤੀਸਰਾ ਸਥਾਨ ਤੀਸਰੀ ਜਮਾਤ ਦੇ ਵਿਦਿਆਰਥੀ ਏਕਮਪ੍ਰੀਤ ਸਿੰਘ ਨੇ ਹਾਸਿਲ ਕੀਤਾ।
ਮਿਡਲ ਸ੍ਰੇਣੀ ਵਿੱਚੋਂ: ਪਹਿਲਾ ਸਥਾਨ ਸੱਤਵੀਂ ਜਮਾਤ ਦੇ ਵਿਦਿਆਰਥੀ ਏਕਮਨੂਰ ਸਿੰਘ ਨੇ ਹਾਸਿਲ ਕੀਤਾ, ਦੂਜਾ ਸਥਾਨ ਏਕਮਜੀਤ ਸਿੰਘ ਨੇ ਅਤੇ ਤੀਸਰਾ ਸਥਾਨ ਛੇਵੀਂ ਜਮਾਤ ਦੇ ਵਿਦਿਆਰਥੀ ਬਲਦੀਪ ਸਿੰਘ ਨੇ ਹਾਸਿਲ ਕੀਤਾ। ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਦੀ ਹੁਨਰਮੰਦੀ ਅਤੇ ਉਤਸ਼ਾਹ ਦੀ ਪ੍ਰਸ਼ੰਸਾ ਕੀਤੀ।
ਉਹਨਾਂ ਨੇ ਬੱਚਿਆਂ ਨੂੰ ਅਜਿਹੀਆਂ ਰਚਨਾਤਮਕ ਗਤੀਵਿਧੀਆਂ ਵਿੱਚ ਹਿੱਸਾ ਲੈਣ ਅਤੇ ਆਪਣੀ ਲੁਕਵੀਂ ਕਲਾ ਨੂੰ ਉਭਾਰਣ ਲਈ ਹੌਸਲਾ ਅਫਜਾਈ ਕੀਤੀ। ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ ਅਤੇ ਉਹਨਾਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਗਈ।