Pahalgam Terror Attack: ਭਾਰਤੀ ਫ਼ੌਜ ਨੇ ਅੱਤਵਾਦੀ ਦਾ ਘਰ ਬੰਬ ਨਾਲ ਉਡਾਇਆ
ਦੂਜੇ ਅੱਤਵਾਦੀ ਦੇ ਘਰ ਨੂੰ ਬੁਲਡੋਜ਼ਰ ਨਾਲ ਢਾਹਿਆ
ਨਵੀਂ ਦਿੱਲੀ /ਪਹਿਲਗਾਮ, 25 ਅਪ੍ਰੈਲ 2025 - ਪਹਿਲਗਾਮ ਹਮਲੇ ਵਿੱਚ ਕਥਿਤ ਤੌਰ ਤੇ ਸ਼ਾਮਲ ਸਥਾਨਕ ਅੱਤਵਾਦੀ ਆਦਿਲ ਹੁਸੈਨ ਥੋਕਰ ਦੇ ਅਨੰਤਨਾਗ ਜ਼ਿਲ੍ਹੇ ਦੇ ਬਿਜਬੇਹਾੜਾ ਦੇ ਗੋਰੀ ਇਲਾਕੇ ਵਿੱਚ ਸਥਿਤ ਘਰ ਨੂੰ ਸੁਰੱਖਿਆ ਬਲਾਂ ਨੇ ਬੰਬ ਨਾਲ ਉਡਾ ਦਿੱਤਾ ਹੈ।
ਅੱਤਵਾਦੀ ਆਦਿਲ ਹੁਸੈਨ ਥੋਕਰ ਉਰਫ ਆਦਿਲ ਗੁਰੀ 'ਤੇ 22 ਅਪ੍ਰੈਲ ਨੂੰ ਪਹਿਲਗਾਮ ਦੀ ਬੈਸਰਨ ਘਾਟੀ ਵਿੱਚ ਹੋਏ ਹਮਲੇ ਦੀ ਯੋਜਨਾ ਬਣਾਉਣ ਅਤੇ ਇਸਨੂੰ ਅੰਜਾਮ ਦੇਣ ਵਿੱਚ ਪਾਕਿਸਤਾਨੀ ਅੱਤਵਾਦੀਆਂ ਦੀ ਮਦਦ ਕਰਨ ਦਾ ਦੋਸ਼ ਹੈ।
ਇਸ ਦੇ ਨਾਲ ਹੀ ਇਸ ਹਮਲੇ ਵਿੱਚ ਸ਼ਾਮਲ ਇੱਕ ਹੋਰ ਸਥਾਨਕ ਅੱਤਵਾਦੀ ਆਸਿਫ਼ ਸ਼ੇਖ ਦੇ ਤ੍ਰਾਲ ਸਥਿਤ ਘਰ ਨੂੰ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਬੁਲਡੋਜ਼ਰ ਨਾਲ ਢਾਹ ਦਿੱਤਾ। ਦੋਵੇਂ ਸਥਾਨਕ ਅੱਤਵਾਦੀਆਂ ਦੀ ਪਛਾਣ ਬਿਜਬੇਹਾੜਾ ਦੇ ਰਹਿਣ ਵਾਲੇ ਆਦਿਲ ਹੁਸੈਨ ਥੋਕਰ ਅਤੇ ਤ੍ਰਾਲ ਦੇ ਰਹਿਣ ਵਾਲੇ ਆਸਿਫ ਸ਼ੇਖ ਵਜੋਂ ਹੋਈ ਹੈ।
ਇੱਥੇ ਦੱਸਣਾ ਬਣਦਾ ਹੈ ਕਿ 22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀਆਂ ਦੇ ਇੱਕ ਗਰੁੱਪ ਨੇ ਸੈਲਾਨੀਆਂ ਨੂੰ ਨਿਸ਼ਾਨਾ ਬਣਾਇਆ ਅਤੇ ਗੋਲੀਆਂ ਚਲਾਈਆਂ। ਇਸ ਅੱਤਵਾਦੀ ਹਮਲੇ ਵਿੱਚ 26 ਲੋਕਾਂ ਦੀ ਜਾਨ ਚਲੀ ਗਈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੈਲਾਨੀ ਸਨ ਅਤੇ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਜੰਮੂ-ਕਸ਼ਮੀਰ ਘੁੰਮਣ ਆਏ ਸਨ।