ਯੁੱਧ ਨਸ਼ਿਆਂ ਵਿਰੁੱਧ, ਦੋ ਵੱਖ-ਵੱਖ ਮਾਮਲਿਆਂ ਵਿੱਚ 98 ਗ੍ਰਾਮ ਅਫੀਮ 7 ਗ੍ਰਾਮ ਚਿੱਟੇ ਸਮੇਤ ਤਿੰਨ ਗ੍ਰਿਫਤਾਰ
ਡੀਐਸਪੀ ਨੇ ਕਿਹਾ ਨਸ਼ੇ ਦੇ ਆਦੀ ਨੌਜਵਾਨਾਂ ਦੇ ਮਾਂ ਬਾਪ ਕਰਨ ਸੰਪਰਕ , ਨਸ਼ਾ ਛੁਡਾਊਨ ਵਿੱਚ ਪੁਲਿਸ ਕਰੇਗੀ ਮਦਦ
ਰੋਹਿਤ ਗੁਪਤਾ
ਗੁਰਦਾਸਪੁਰ : ਧਾਰੀਵਾਲ ਥਾਣੇ ਦੀ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿੱਚ 98 ਗ੍ਰਾਮ ਅਫੀਮ ਅਤੇ ਇੱਕ ਬੁਲੇਟ ਮੋਟਰਸਾਈਕਲ ਸਮੇਤ ਦੋ ਨੌਜਵਾਨ ਅਤੇ ਸੱਤ ਗ੍ਰਾਮ ਚਿੱਟੇ ਸਮੇਤ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ।
ਗੱਲਬਾਤ ਦੌਰਾਨ ਡੀਐਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਇੱਕ ਮਾਮਲੇ ਵਿੱਚ ਧਾਰੀਵਾਲ ਪੁਲਿਸ ਨੇ ਦੋ ਦੋਸ਼ੀਆਂ ਨੂੰ 98 ਗ੍ਰਾਮ ਅਫੀਮ ਤੇ ਇੱਕ ਬੁਲਟ ਮੋਟਰਸਾਈਕਲ ਸਨੇ ਗਿਰਫਤਾਰ ਕੀਤਾ ਹੈ ਜਦਕਿ ਇੱਕ ਹੋਰ ਵੱਖਰੇ ਮਾਮਲੇ ਦੇ ਵਿੱਚ ਧਾਰੀਵਾਲ ਦੇ ਨਜ਼ਦੀਕੀ ਪਿੰਡ ਤਰੀਜਾ ਨਗਰ ਤੇ ਰਹਿਣ ਵਾਲੇ ਇੱਕ ਨੌਜਵਾਨ ਨੂੰ 7 ਗ੍ਰਾਮ ਚਿੱਟੇ ਸਨੇ ਗ੍ਰਿਫਤਾਰ ਕੀਤਾ ਹੈ। ਇਸ ਦੇ ਨਾਲ ਹੀ ਡੀਐਸਪੀ ਕੁਲਵੰਤ ਸਿੰਘ ਮਾਨ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਸਬ ਡਿਵੀਜ਼ਨ ਧਾਰੀਵਾਲ ਦੇ ਅਧੀਨ ਪੈਂਦੇ ਤਿੰਨ ਪੁਲਿਸ ਸਟੇਸ਼ਨਾਂ ਦੇ ਵਿੱਚ ਨਸ਼ਾ ਵਿਰੋਧੀ ਮੁਹਿੰਮ ਬਹੁਤ ਜੋਰ ਨਾਲ ਚਲਾਈ ਗਈ ਹੈ ਜਿਸ ਤਹਿਤ ਥਾਣਾ ਧਾਰੀਵਾਲ ,ਘੁੰਮਣ ਕਲਾਂ ਤੇ ਕਾਹਨੂੰਵਾਨ ਵਿੱਚ ਇਸ ਮਹੀਨੇ ਕਈ ਮੁਕਦਮੇ ਦਰਜ ਕੀਤੇ ਗਏ ਹਨ ਤੇ ਅਨੇਕਾਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਿਆ ਹੈ।
ਡੀਐਸਪੀ ਕੁਲਵੰਤ ਮਾਨ ਨੇ ਨੌਜਵਾਨ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਨੌਜਵਾਨ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਬੇਝਿਜਕ ਉਹਨਾਂ ਨਾਲ ਸੰਪਰਕ ਕਰੇ , ਅੱਜ ਹੀ ਜ਼ਿਲ੍ਾ ਰੈਡ ਕ੍ਰਾਸ ਨਸ਼ਾ ਛਡਾਓ ਕੇਂਦਰ ਵਿੱਚ ਦੋ ਨੌਜਵਾਨਾਂ ਨੂੰ ਦਾਖਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਮਾਪੇ ਵੀ ਆਪਣੇ ਬੱਚਿਆਂ ਦਾ ਖਿਆਲ ਰੱਖਣ ਤੇ ਜੇਕਰ ਉਹਨਾਂ ਨੂੰ ਲੱਗਦਾ ਹੈ ਕਿ ਉਹਨਾਂ ਦਾ ਬੱਚਾ ਨਸ਼ਾ ਕਰ ਰਿਹਾ ਹੈ ਤਾਂ ਪੁਲਿਸ ਨਾਲ ਸੰਪਰਕ ਕਰਨ। ਨਸ਼ਾ ਵਿਰੋਧੀ ਮੁਹਿੰਮ ਬਾਰੇ ਡੀਐਸਪੀ ਕੁਲਵੰਤ ਮਾਨ ਨੇ ਕਿਹਾ ਕਿ ਮੁਹਿਮ ਲਗਾਤਾਰ ਜਾਰੀ ਰਹੇਗੀ।