ਬਾਬਾ ਬਲਬੀਰ ਸਿੰਘ ਨੇ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਹਰਦਿਆਲ ਸਿੰਘ ਦੀ ਮੌਤ ਤੇ ਅਫਸੋਸ ਪ੍ਰਗਟਾਇਆ
ਅੰਮ੍ਰਿਤਸਰ:- 25 ਅਪ੍ਰੈਲ 2025 - ਸਿੱਖ ਜਗਤ ਦੇ ਨਾਮਵਰ ਸਿੱਖ ਪ੍ਰਚਾਰਕ, ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਹਰਦਿਆਲ ਸਿੰਘ ਦਾ ਅਚਾਨਕ ਦਿਹਾਂਤ ਹੋ ਜਾਣ ਤੇ ਨਿਹੰਗ ਸਿੰਘਾਂ ਦੀ ਪ੍ਰਮੁੱਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਹਰਦਿਆਲ ਸਿੰਘ ਦੇ ਅਕਾਲ ਚਲਾਣੇ ਤੇ ਗਹਿਰੇ ਦੁਖ ਦਾ ਪ੍ਰਗਟਾਵਾ ਕਰਦਿਆਂ ਭਾਈ ਪਿੰਦਰਪਾਲ ਸਿੰਘ ਨਾਲ ਸੰਵੇਦਨਾ ਹਮਦਰਦੀ ਜਤਾਉਂਦਿਆਂ ਉਨ੍ਹਾਂ ਦੇ ਦੁਖ ਵਿੱਚ ਸਰੀਕ ਹੋਏ ਹਨ।
ਉਨ੍ਹਾਂ ਕਿਹਾ ਮਨੁੱਖ ਦੇ ਇਸ ਫਾਨੀ ਸੰਸਾਰ ਤੋਂ ਆਉਣਾ, ਜਾਣਾ ਅਕਾਲ ਪੁਰਖ ਦੇ ਹੱਥ ਹੈ। ਇਸ ਨੂੰ ਮਿੱਠਾ ਕਰਕੇ ਮੰਨਣਾ ਹੀ ਪੈਂਦਾ ਹੈ। ਉਨ੍ਹਾਂ ਵਿਛੜੀ ਪ੍ਰਾਣੀ ਪ੍ਰਤੀ ਅਕਾਲ ਪੁਰਖ ਦੇ ਦਰ ਅਰਦਾਸ ਬੇਨਤੀ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ। ਪਿੱਛੇ ਪ੍ਰੀਵਾਰ, ਪਿਆਰ ਕਰਨ ਵਾਲੇ ਸਨੇਹੀਆਂ, ਰਿਸ਼ਤੇਦਾਰੀਆਂ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ।