ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 520909 ਮੀਟ੍ਰਿਕ ਕਣਕ ਦੀ ਹੋਈ ਆਮਦ : ਡਿਪਟੀ ਕਮਿਸ਼ਨਰ
ਅਸ਼ੋਕ ਵਰਮਾ
ਬਠਿੰਡਾ, 25 ਅਪ੍ਰੈਲ 2025 : ਬਠਿੰਡਾ ਜ਼ਿਲ੍ਹੇ ਦੀਆਂ 210 ਅਨਾਜ ਮੰਡੀਆਂ ਤੇ ਖਰੀਦ ਕੇਂਦਰਾਂ ਵਿੱਚ 24 ਅਪ੍ਰੈਲ 2025 ਤੱਕ ਕੁੱਲ 5,20,909 ਮੀਟ੍ਰਿਕ ਕਣਕ ਦੀ ਆਮਦ ਹੋਈ ਹੈ ਜਿਨ੍ਹਾਂ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਨੇ 452687 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ 877.73 ਕਰੋੜ ਰੁਪਏ ਕਣਕ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।
ਜ਼ਿਲ੍ਹੇ ਅੰਦਰ ਚੱਲ ਰਹੀ ਕਣਕ ਦੀ ਖ੍ਰੀਦ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਸਾਨਾਂ ਲਈ ਮੰਡੀਆਂ ਵਿਚ ਪੀਣ ਵਾਲੇ ਪਾਣੀ, ਸਾਫ-ਸਫਾਈ ਤੇ ਹੋਰ ਲੋੜੀਂਦੇ ਪ੍ਰਬੰਧ ਕਰਨ ਲਈ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਕਣਕ ਦੀ ਖ੍ਰੀਦ ਦੌਰਾਨ ਕਿਸੇ ਤਰ੍ਹਾਂ ਦੀ ਢਿੱਲ-ਮੱਠ ਜਾਂ ਅਣਗਹਿਲੀ ਬਰਦਾਸਤ ਨਹੀਂ ਕੀਤੀ ਜਾਵੇਗੀ।
ਇਸ ਸਬੰਧ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ 24 ਅਪ੍ਰੈਲ ਤੱਕ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਖਰੀਦੀ ਗਈ ਕਣਕ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 145802 ਮੀਟ੍ਰਿਕ ਟਨ, ਮਾਰਕਫ਼ੈਡ 97547, ਪਨਸਪ 99670, ਵੇਅਰ ਹਾਊਸ 73530 ਤੇ ਪ੍ਰਾਈਵੇਟ ਵਪਾਰੀਆਂ ਵਲੋਂ 36138 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।