ਸਿਹਤ ਬਲਾਕ ਨਥਾਣਾ ਵਿਖੇ ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿੱਚ ਚਲਾਈ ਜਾਗਰੂਕਤਾ ਵਹਿਮ
ਅਸ਼ੋਕ ਵਰਮਾ
ਨਥਾਣਾ, 25 ਅਪ੍ਰੈਲ 2025 : ਸੀਨੀਅਰ ਮੈਡੀਕਲ ਅਫ਼ਸਰ ਸਿਹਤ ਬਲਾਕ ਨਥਾਣਾ ਡਾਕਟਰ ਨਵਦੀਪ ਕੌਰ ਸਰਾਂ ਦੀ ਅਗਵਾਈ ਹੇਠ ਬਲਾਕ ਨਥਾਣਾ ਵਿੱਚ ਦੇ ਵੱਖ ਵੱਖ ਪਿੰਡਾਂ ਵਿੱਚ ਅੱਜ ਵਿਸ਼ਵ ਮਲੇਰੀਆ ਦਿਵਸ ਮੌਕੇ
ਜਾਗਰੂਕਤਾ ਸਮਾਗਮ ਕੀਤੇ ਗਏ। ਸਲਮ ਇਲਾਕਿਆਂ, ਸਕੂਲਾਂ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਬੈਠੇ ਲੋਕਾਂ ਨੂੰ ਮੱਛਰਾਂ ਤੋਂ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ।ਇਸ ਮੌਕੇ ਬਲਾਕ ਦੇ ਕਈ ਪਿੰਡਾਂ ਵਿੱਚ ਸਾਇਕਲ ਰੈਲੀ ਰਾਹੀਂ ਵੀ ਜਾਗਰੂਕਤਾ ਫੈਲਾਈ ਗਈ।ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਨਥਾਣਾ ਡਾਕਟਰ ਨਵਦੀਪ ਕੌਰ ਸਰਾਂ ਨੇ ਦੱਸਿਆ ਕਿ ਮਲੇਰੀਆ ਤੋਂ ਬਚਣ ਲਈ ਸਭ ਤੋਂ ਕਾਰਗਰ ਹਥਿਆਰ ਜਾਗਰੂਕਤਾ ਹੈ। ਉਨ੍ਹਾਂ ਮਲੇਰੀਆ ਬੁਖਾਰ ਦੇ ਪਛਾਣ ਚਿੰਨ੍ਹਾਂ ਅਤੇ ਇਸ ਦੇ ਇਲਾਜ ਲਈ ਵਰਤੇ ਜਾਂਦੇ ਢੰਗਾਂ ਬਾਰੇ ਚਾਨਣਾ ਪਾਇਆ ਅਤੇ ਕਿਹਾ ਕਿ ਮਲੇਰੀਆ ਵਾਲਾ ਮੱਛਰ ਜ਼ਿਆਦਾਤਰ ਰਾਤ ਦੇ ਸਮੇਂ ਕੱਟਦਾ ਹੈ ਅਤੇ ਇਹ ਲੰਮੇ ਸਮੇਂ ਤੋਂ ਖੜ੍ਹੇ ਹੋਏ ਪਾਣੀ ਅਤੇ ਛੱਪੜਾਂ ਆਦਿ ਵਿਚ ਪੈਦਾ ਹੁੰਦਾ ਹੈ ।
ਉਹਨਾਂ ਕਿਹਾ ਕਿ ਇਸ ਦੀ ਪੈਦਾਇਸ਼ ਨੂੰ ਰੋਕਣ ਲਈ ਸਾਨੂੰ ਚਾਹੀਦਾ ਹੈ ਕਿ ਕਿਤੇ ਵੀ ਪਾਣੀ ਨੂੰ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਗੰਦੇ ਪਾਣੀ ਦੀ ਨਿਕਾਸੀ ਦਾ ਸਹੀ ਪ੍ਰਬੰਧ ਰੱਖਿਆ ਜਾਵੇ।ਡਾਕਟਰ ਅਭੀ ਇੰਦਰ ਸਿੰਘ ਮਾਨ ਨੇ ਇਸ ਮੌਕੇ ਲੋਕਾਂ ਨੂੰ ਮੱਛਰ ਤੋਂ ਬਚਾਓ ਦੇ ਵੱਖ ਵੱਖ ਢੰਗਾਂ ਬਾਰੇ ਜਾਣਕਾਰੀ ਦਿੱਤੀ ਅਤੇ ਇਸਦੇ ਨਾਲ ਹੀ ਭੋਜਨ ਅਤੇ ਪਾਣੀ ਦੀ ਸਵੱਛਤਾ ਦੇ ਢੰਗਾਂ ਬਾਰੇ ਦੱਸਿਆ।ਮੁੱਖ ਸਮਾਗਮ ਦੇ ਨਾਲ ਨਾਲ ਸਿਹਤ ਬਲਾਕ ਨਥਾਣਾ ਦੇ ਵੱਖ ਵੱਖ ਪਿੰਡਾਂ ਵਿੱਚ ਮੌਜ਼ੂਦ ਬਹੁਮੰਤਵੀ ਸਿਹਤ ਕਰਮਚਾਰੀਆਂ ਵੱਲੋਂ ਵੀ ਸਕੂਲਾਂ ਵਿਚ ਜਾਕੇ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਬੈਠੇ ਪਤਵੰਤਿਆਂ ਨੂੰ ਮਲੇਰੀਆ ਬੁਖਾਰ ਹੋਣ ਦੇ ਕਾਰਨ, ਬਚਾਓ ਅਤੇ ਇਲਾਜ ਦੇ ਵੱਖ ਵੱਖ ਢੰਗਾਂ ਬਾਰੇ ਦੱਸਿਆ ਗਿਆ।ਇਸ ਤੋਂ ਇਲਾਵਾ ਪਿੰਡ ਪਿੰਡ ਬੱਜੋਆਣਾ, ਗੋਬਿੰਦਪੁਰਾ ਅਤੇ ਗੰਗਾ ਵਿਖੇ ਸਾਇਕਲ ਰੈਲੀ ਰਾਹੀਂ ਮਲੇਰੀਆ ਬੁਖਾਰ ਦੇ ਪਛਾਣ ਚਿੰਨ੍ਹਾਂ ਬਾਰੇ ਜਾਣਕਾਰੀ ਦਿੱਤੀ ਗਈ।