ਹੈਰੋਇਨ ਤੇ ਨਾਜਾਇਜ਼ ਅਸਲੇ ਸਮੇਤ 2 ਵਿਅਕਤੀ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 25 ਅਪਰੈਲ 2025 - ਕਮਿਸ਼ਨਰ ਪੁਲਿਸ ਲੁਧਿਆਣਾ ਸ਼ਵਪਨ ਸ਼ਰਮਾ ਆਈ.ਪੀ.ਐਸ .,ਹਰਪਾਲ ਸਿੰਘ ਪੀ.ਪੀ.ਐਸ. ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਲੁਧਿਆਣਾ, ਅਮਨਦੀਪ ਸਿੰਘ ਬਰਾੜ ਪੀ.ਪੀ.ਐਸ ਵਧੀਕ ਡਿਪਟੀ ਕਮਿਸ਼ਨਰ ਪੁਲਿਸ ਇੰਨਵੈਸਟੀਗੇਸ਼ਨ ਲੁਧਿਆਣਾ ਅਤੇ ਹਰਸ਼ਪ੍ਰੀਤ ਸਿੰਘ ਪੀ.ਪੀ.ਐਸ. ਸਹਾਇਕ ਕਮਿਸ਼ਨਰ ਪੁਲਿਸ ਡਿਟੈਕਟਿਵ-। ਲੁਧਿਆਣਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਵੱਲੋਂ ਨਸ਼ਿਆਂ ਅਤੇ ਨਾਜਾਇਜ਼ ਅਸਲਾ ਰੱਖਣ ਵਾਲੇ ਵਿਅਕਤੀਆਂ ਦੇ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੰਸਪੈਕਟਰ ਕੁਲਵੰਤ ਸਿੰਘ ਇੰਚਾਰਜ ਸੀ.ਆਈ.ਏ. ਸਟਾਫ਼ ਲੁਧਿਆਣਾ ਦੀ ਪੁਲਿਸ ਪਾਰਟੀ ਵੱਲੋਂ 23 ਅਪਰੈਲ ਨੂੰ ਦੋਸ਼ੀ ਕੁਲਵਿੰਦਰ ਸਿੰਘ ਅਤੇ ਵਿਸ਼ਾਲ ਸਿੰਘ ਲੁਧਿਆਣਾ ਨੂੰ ਕਾਰ ਮਾਰਕਾ POLO ਰੰਗ ਗਰੇ ,ਨੰਬਰ PB10FY-1859 ਸਮੇਤ ਕਾਬੂ ਕਰ ਕੇ ਇਨ੍ਹਾਂ ਪਾਸੋਂ 01 ਕਿੱਲੋ 113 ਗਰਾਮ ਹੈਰੋਇਨ, 01 ਪਿਸਟਲ 32 ਬੋਰ ਨਜਾਇਜ਼, 02 ਰੌਂਦ 32 ਬੋਰ ਜਿੰਦਾ ਬਰਾਮਦ ਕੀਤੇ ਗਏ ਹਨ। ਜਿਨ੍ਹਾਂ ਦੇ ਖਿਲਾਫ਼ ਮੁਕੱਦਮਾ ਨੰਬਰ 50 , 23 ਅਪਰੈਲ ਅ/ਧ 21C,25,29/61/85 NDPS Act 25/54/59 Arms Act ਥਾਣਾ ਡਵੀਜ਼ਨ ਨੰਬਰ 3 ਲੁਧਿਆਣਾ ਵਿੱਚ ਰਜਿਸਟਰ ਕੀਤਾ । ਦੋਸ਼ੀਆਂ ਨੂੰ ਪੁੱਛਗਿੱਛ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ । ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਏਗਾ। ਦੋਸ਼ੀਆਂ ਕੋਲੋ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਹੈਰੋਇਨ ਕਿਥੋਂ ਅਤੇ ਕਿਸ ਵਿਅਕਤੀ ਪਾਸੋਂ ਲੈ ਕੇ ਆਇਆ ਸਨ ਅਤੇ ਅੱਗੇ ਕਿਹੜੇ-2 ਵਿਅਕਤੀਆਂ ਨੂੰ ਸਪਲਾਈ ਕਰਨੀ ਸੀ।