ਮੋਹਾਲੀ: ਸੈਕਟਰ 80 ਸਥਿਤ ਕੂੜੇ ਵਾਲੀ ਜਗ੍ਹਾ 'ਤੇ ਲੱਗੀ ਭਿਆਨਕ ਅੱਗ
ਹਰਜਿੰਦਰ ਸਿੰਘ ਭੱਟੀ
ਮੋਹਾਲੀ, 26 ਅਪ੍ਰੈਲ 2025- ਮੋਹਾਲੀ ਦੇ ਸੈਕਟਰ 80 ਸਥਿਤ ਕੂੜਾ ਸੁੱਟਣ ਵਾਲੀ ਜਗ੍ਹਾ 'ਤੇ ਅੱਗ ਲੱਗਣ ਦੀ ਘਟਨਾ ਵਾਪਰੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਦੀ ਸੂਚਨਾ ਜਿਵੇਂ ਹੀ ਫਾਇਰ ਬ੍ਰਿਗੇਡ ਨੂੰ ਮਿਲੀ, ਤਾਂ ਤੁਰੰਤ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਜਿੰਨਾ ਵੱਲੋਂ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਦੱਸ ਦਈਏ ਕਿ ਪਹਿਲਾਂ ਵੀ ਮੋਹਾਲੀ ਅਤੇ ਚੰਡੀਗੜ੍ਹ ਵਿੱਚ ਕੂੜੇ ਵਾਲੀਆਂ ਜਗਾਵਾਂ 'ਤੇ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।