ਐਸ ਸੀ ਅਤੇ ਗਰੀਬੀ ਤੋਂ ਹੇਠਾਂ ਰਹਿਣ ਵਾਲੇ ਪਰਿਵਾਰਾਂ ਦੇ ਬੱਚਿਆਂ ਲਈ ਵੱਖ-ਵੱਖ ਕੋਰਸਾਂ ਵਾਸਤੇ ਦਾਖਲਾ ਸ਼ੁਰੂ
ਅਸ਼ੋਕ ਵਰਮਾ
ਬਠਿੰਡਾ, 26 ਅਪ੍ਰੈਲ 2025 : ਸਥਾਨਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫਤਰ ਵਿਖੇ ਸਾਬਕਾ ਸੈਨਿਕਾਂ, ਅਰਧ ਸੈਨਿਕ ਬਲਾਂ, ਐਸ.ਸੀ. ਕੈਟਾਗਰੀ ਅਤੇ ਗਰੀਬੀ ਰੇਖਾ ਤੋਂ ਹੇਠਾਂ ਵਰਗ ਦੇ ਬੱਚਿਆਂ ਲਈ ਰੈਗੂਲਰ ਕੰਪਿਊਟਰ ਕੋਰਸ ਜਿਵੇਂ ਕਿ ਬੀ.ਐਸ.ਸੀ. ਆਈ.ਟੀ ਅਤੇ ਪੀ.ਜੀ.ਡੀ.ਸੀ.ਏ. ਲਈ ਸੈਸ਼ਨ 2025-26 ਲਈ ਦਾਖਲਾ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਕਮਾਂਡਰ (ਰਿਟਾ) ਦਿਲਪ੍ਰੀਤ ਸਿੰਘ ਕੰਗ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ. ਦਿਲਪ੍ਰੀਤ ਸਿੰਘ ਕੰਗ ਨੇ ਦੱਸਿਆ ਕਿ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਇਸ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਵਿੱਚ ਕਰਵਾਏ ਜਾਣ ਵਾਲੇ ਕੋਰਸ ਬੀ.ਐਸ.ਸੀ. ਆਈ.ਟੀ ਲਈ ਘੱਟੋਂ ਘੱਟ ਸਿਖਿਆਰਥੀ ਦੀ ਵਿੱਦਿਅਕ ਯੋਗਤਾ 12ਵੀਂ ਅਤੇ ਪੀ.ਜੀ.ਡੀ.ਸੀ.ਏ. ਕੋਰਸ ਲਈ ਗ੍ਰੇਜੂਏਸ਼ਨ ਕੀਤੀ ਹੋਣੀ ਲਾਜ਼ਮੀ ਹੈ।
ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਸਮੇਂ ਦੀ ਲੋੜ ਅਨੁਸਾਰ ਸਿਖਿਆਰਥੀਆਂ ਨੂੰ ਰੈਗੂਲਰ ਸ਼ਾਰਟ ਟਰਮ ਕੰਪਿਊਟਰ ਕੋਰਸ ਕਰਵਾਏ ਜਾਂਦੇ ਹਨ, ਜਿਸ ਨਾਲ ਉਨ੍ਹਾਂ ਨੂੰ ਮੌਜੂਦਾ ਮੁਕਾਬਲੇ ਦੇ ਸਮੇਂ ਵਿੱਚ ਆਸਾਨੀ ਨਾਲ ਕਾਮਯਾਬ ਹੋਣ ਵਿੱਚ ਮੱਦਦ ਮਿਲੇਗੀ।