CM ਸੈਣੀ ਵੱਲੋਂ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਲੈਫਟੀਨੈਂਟ ਨਰਵਾਲ ਦੇ ਪਰਿਵਾਰ ਨੂੰ 50 ਲੱਖ ਰੁਪਏ ਤੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ
ਚੰਡੀਗੜ੍ਹ, 26 ਅਪ੍ਰੈਲ 2025 - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਕਰਨਾਲ ਨਿਵਾਸੀ ਭਾਰਤੀ ਨੌਸੇਵਾ ਦੇ ਲੇਫਟੀਨੈਂਟ 26 ਸਾਲ ਦੇ ਵਿਨੈ ਨਰਵਾਲ ਦੇ ਪਰਿਵਾਰ ਨੁੰ 50 ਲੱਖ ਰੁਪਏ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਨੇ ਵਾਦਾ ਕੀਤਾ ਹੈ ਕਿ ਵਿਨੈ ਨਰਵਾਲ ਦੇ ਮਾਤਾ-ਪਿਤਾ ਪਰਿਵਾਰ ਦੇ ਜਿਸ ਮੈਂਬਰ ਨੂੰ ਚਾਹੁੰਣਗੇ ਉਸ ਨੂੰ ਸਰਕਾਰ ਦੀ ਨੀਤੀ ਅਨੁਸਾਰ ਨੌਕਰੀ ਦਿੱਤੀ ਜਾਵੇਗੀ।
ਗੌਰਤਲਬ ਹੈ ਕਿ 22 ਅਪ੍ਰੈਲ, 2025 ਨੁੰ ਪਹਿਲਗਾਮ ਵਿੱਚ ਨਿਹੱਥੇ ਸੈਨਾਨੀਆਂ 'ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਸੀ, ਜਿਸ ਵਿੱਚ ਵਿਨੈ ਨਰਵਾਲ ਦੀ ਮੌਤ ਹੋ ਗਈ ਸੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਤਵਾਦੀਆਂ ਦੇ ਇਸ ਕਾਇਰਤਾ ਪੂਰਣ ਕ੍ਰਿਤ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।