ਸ਼ਹੀਦਾਂ ਦੀ ਯਾਦ ਵਿੱਚ ਕਰਵਾਏ ਜਾ ਰਹੇ ਸਮਾਗਮ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰੇਗੀ ਜਮਹੂਰੀ ਅਧਿਕਾਰ ਸਭਾ
ਰੋਹਿਤ ਗੁਪਤਾ
ਗੁਰਦਾਸਪੁਰ 27 ਅਪ੍ਰੈਲ :- ਜਮਹੂਰੀ ਅਧਿਕਾਰ ਸਭਾ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਇਕਾਈ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾਕਟਰ ਜਗਜੀਵਨ ਲਾਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਜਨਤਕ ਜਥੇਬੰਦੀਆਂ ਵੱਲੋਂ ਪਹਿਲੀ ਮਈ ਦੇ ਸ਼ਹੀਦਾਂ ਦੀ ਯਾਦ ਵਿੱਚ ਪੁਰਾਣੇ ਬੱਸ ਸਟੈਂਡ ਗੁਰਦਾਸਪੁਰ ਵਿਖੇ ਕਰਵਾਏ ਜਾ ਰਹੇ ਸਮਾਗਮ ਵਿੱਚ ਵੱਧ-ਚੜ੍ਹ ਕੇ ਜਮਹੂਰੀ ਅਧਿਕਾਰ ਸਭਾ ਪੰਜਾਬ ਜਿਲ੍ਹਾ ਗੁਰਦਾਸਪੁਰ ਇਕਾਈ ਦੇ ਮੈਂਬਰ ਸ਼ਮੂਲੀਅਤ ਕਰਨਗੇ ।
ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਪ੍ਰੈਸ ਸਕੱਤਰ ਰਣਜੀਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਭਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਜਿਸ ਵਿੱਚ ਉਪਰੋਕਤ ਤੋਂ ਇਲਾਵਾ ਅਮਰਜੀਤ ਸ਼ਾਸਤਰੀ ਸੂਬਾ ਪ੍ਰੈੱਸ ਸਕੱਤਰ, ਅਸ਼ਵਨੀ ਕੁਮਾਰ ਜ਼ਿਲ੍ਹਾ ਸਕੱਤਰ, ਹਰਭਜਨ ਸਿੰਘ ਮਾਂਗਟ, ਅਮਰਜੀਤ ਸਿੰਘ ਮਨੀ, ਸੁਰਿੰਦਰ ਸਿੰਘ ਕੋਠੇ ਘੁਰਾਲਾ , ਅਮਰ ਕਰਾਂਤੀ, ਗੁਰਦਿਆਲ ਸਿੰਘ ਬਾਲਾ ਪਿੰਡੀ, ਉਮ ਸ਼ਰਮਾ ਜਿਲ੍ਹਾ ਚੀਫ ਫਾਰਮਾਸਿਸਟ ਰਿਟਾਇਰ ਆਦਿ ਹਾਜ਼ਰ ਸਨ ਵਿੱਚ ਇਕ ਮਤਾ ਪਾਸ ਕਰਕੇ ਪਹਿਲਗਾਮ ਵਿਖੇ ਫਿਰਕੂ ਦਹਿਸ਼ਤ ਗਰਦਾ ਵੱਲੋਂ ਗੋਲੀਬਾਰੀ ਕਰਕੇ ਨਿਹੱਥੇ ਲੋਕਾਂ ਨੂੰ ਮਾਰੇ ਜਾਣ ਤੇ ਜ਼ਖ਼ਮੀ ਕੀਤੇ ਜਾਣ ਦੀ ਘਟਨਾ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਇਸ ਘਟਨਾ ਵਿੱਚ ਮਾਰੇ ਗਏ ਵਿਅਕਤੀਆਂ ਦੇ ਵਾਰਸਾਂ ਨੂੰ ਮੁਆਵਜ਼ਾ ਦਿੱਤਾ ਜਾਵੇ , ਜ਼ਖਮੀਆਂ ਦਾ ਇਲਾਜ ਸਰਕਾਰ ਕਰਵਾਏ ਅਤੇ ਇਸ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੇ ਜੱਜ ਤੋਂ ਕਰਵਾਈ ਜਾਵੇ । ਇਸ ਘਟਨਾ ਦੋਰਾਨ ਕਸ਼ਮੀਰੀਆਂ ਵੱਲੋਂ ਘਟਨਾ ਦੇ ਪੀੜਤਾਂ ਲੋਕਾਂ ਦੀ ਮਦਦ ਕਰਨ ਲਈ ਸਰਾਹਨਾ ਕੀਤੀ ਗਈ ਤੇ ਘਟਨਾ ਦੋਰਾਨ ਸੈਲਾਨੀਆਂ ਦੀ ਜਾਨ ਬਚਾਉਣ ਲਈ ਆਪਣੀ ਜਾਨ ਦੀ ਕੁਰਬਾਨੀ ਦੇਣ ਵਾਲੇ ਨੌਜਵਾਨ ਅਦਿਲ ਦੀ ਕੁਰਬਾਨੀ ਨੂੰ ਸਲਾਮ ਕਰਦਿਆਂ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਗਈ । ਸਭਾ ਵੱਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਆਪਸੀ ਏਕਤਾ ਤੇ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇ ।