"ਯੁੱਧ ਨਸ਼ਿਆਂ ਵਿਰੁੱਧ": 3 ਨਸ਼ਾ ਤਸਕਰਾਂ ਨੂੰ 2 ਕੇਸਾਂ ਵਿਚ ਅਦਾਲਤ ਨੇ ਸੁਣਾਈ ਸਜ਼ਾ: ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਡੀਐਸਪੀ
- ਨਸ਼ਾ ਤਸਕਰਾਂ ਦੀ ਜਾਣਕਾਰੀ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾਂ ਜ਼ਿਲ੍ਹਾ ਪੁਲਿਸ ਦੇ ਨੰਬਰਾ ਤੇ ਕੀਤੀ ਜਾਵੇ ਸਾਂਝੀ: ਰਾਜਪਾਲ ਸਿੰਘ ਗਿੱਲ
ਰੂਪਨਗਰ, 27 ਅਪ੍ਰੈਲ 2025 - "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਕੇ ਉਨ੍ਹਾਂ ਨਾਲ ਸਖ਼ਤੀ ਨਾਲ ਨਿਜਠਿਆ ਜਾ ਰਿਹਾ ਹੈ ਅਤੇ ਫੜੇ ਗਏ ਨਸ਼ਾ ਤਸਕਰਾਂ ਦੇ ਮਾਮਲਿਆਂ ਦੀ ਪੈਰਵਾਈ ਸੁੱਚੇਜੇ ਢੰਗ ਨਾਲ ਕਰਨ ਕਰਕੇ 3 ਨਸ਼ਾ ਤਸਕਰਾਂ ਨੂੰ 2 ਕੇਸਾਂ ਵਿਚ ਸਜ਼ਾ ਦਿਵਾਉਣ ਵਿੱਚ ਸਫਲਤਾ ਮਿਲੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਐੱਸਪੀ ਰੂਪਨਗਰ ਸ. ਰਾਜਪਾਲ ਸਿੰਘ ਗਿੱਲ ਨੇ ਦੱਸਿਆ ਕਿ ਇਸੇ ਲੜੀ ਤਹਿਤ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸਾਂ ਤੇ ਨਿਰੰਤਰ ਕੰਮ ਕੀਤਾ ਜਾ ਰਿਹਾ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਸ. ਰਾਜਪਾਲ ਸਿੰਘ ਗਿੱਲ ਨੇ ਦੱਸਿਆ ਕਿ ਅਦਾਲਤ ਵੱਲੋਂ 21 ਅਪ੍ਰੈਲ ਨੂੰ ਗਿਆਨਵੇਸਅਰ ਭੰਡਾਰੀ ਵਾਸੀ ਮਕਾਨ 1550 ਗੁੱਗਾ ਮਾੜੀ ਮੁਹੱਲਾ ਰੂਪਨਗਰ ਥਾਣਾ ਸਿਟੀ ਰੂਪਨਗਰ ਅਤੇ ਦਕਸ਼ ਕੱਕੜ ਵਾਸੀ ਮਕਾਨ ਨੰ 1685/48 ਪਬਲਿਕ ਕਲੋਨੀ ਰੂਪਨਗਰ ਥਾਣਾ ਸਿਟੀ ਰੂਪਨਗਰ ਨੂੰ 2-2 ਸਾਲ ਦੀ ਸਜ਼ਾ ਅਤੇ 22 ਅਪ੍ਰੈਲ ਨੂੰ ਰਾਜੀਵ ਚੋਪੜਾ ਵਾਸੀ ਸਦਾਵਰਤ ਥਾਣਾ ਸਿਟੀ ਰੂਪਨਗਰ ਨੂੰ 1 ਸਾਲ ਦੀ ਸਜ਼ਾ ਹੋਈ ਹੈ।
ਇਸ ਮੌਕੇ ਰੂਪਨਗਰ ਦੇ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦੇ ਨਸ਼ੇ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਵੀ ਕੀਮਤ ’ਤੇ ਬਖ਼ਸਿਆ ਨਹੀਂ ਜਾਵੇਗਾ।
ਉਨ੍ਹਾਂ ਦੱਸਿਆ ਕਿ ਜਿਹੜਾ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਉਸ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਓ ਕੇਂਦਰ ਖੋਲ੍ਹੇ ਗਏ ਹਨ ਜਿੱਥੇ ਨਾ ਕੇਵਲ ਨਸ਼ਾ ਛੁਡਵਾਇਆ ਜਾਂਦਾ ਹੈ ਬਲਕਿ ਲੋਕਾਂ ਨੂੰ ਨਸ਼ਾ ਮੁਕਤ ਕਰਕੇ ਉਨ੍ਹਾਂ ਦਾ ਭਵਿੱਖ ਸਬੰਧੀ ਵੀ ਮਾਰਗ ਦਰਸ਼ਨ ਕੀਤਾ ਜਾਂਦਾ ਹੈ।
ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ੇ ਨੂੰ ਖਤਮ ਕਰਨ ਲਈ ਪੁਲਿਸ ਦਾ ਪੂਰਨ ਤੋਰ ਤੇ ਸਹਿਯੋਗ ਕੀਤਾ ਜਾਵੇ ਅਤੇ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕੋਈ ਵਿਅਕਤੀ ਨਸਾਂ ਤਸਕਰੀ/ਸਮੱਗਲਿੰਗ ਕਰਦਾ ਹੈ ਤਾਂ ਉਸਦੀ ਸੂਚਨਾ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਇਨ ਨੰਬਰ 97791-00200 (ਵਟਸਐਪ ਚੈਟਬੋਟ) ਜਾ ਜਿਲ੍ਹਾ ਪੁਲਿਸ ਦੇ ਨੰਬਰਾ ਪਰ ਸਾਂਝੀ ਕੀਤੀ ਜਾਵੇ। ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।