ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਸ਼ਹਿਰੀ ਹਲਕੇ ਨੂੰ ਦਿੱਤੇ ਗਰਾਂਟਾਂ ਦੇ ਗੱਫੇ
ਅਸ਼ੋਕ ਵਰਮਾ
ਬਠਿੰਡਾ 27ਅਪ੍ਰੈਲ 2025:ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਵਿਕਾਸ ਲਈ ਖਜ਼ਾਨੇ ਦਾ ਮੂੰਹ ਖੋਲਦਿਆਂ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਦੀ ਅਗਵਾਈ ਵਿੱਚ ਵਿਕਾਸ ਕਾਰਜਾਂ ਲਈ ਸਮਾਜ ਸੇਵੀ ਸੰਸਥਾਵਾਂ ਨੂੰ ਚੈੱਕ ਵੰਡੇ ਮ ਹਨ। ਬਬਲੀ ਢਿੱਲੋ ਨੇ ਜਾਰੀ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਸੁਸ਼ਾਂਤ ਸਿਟੀ ਵੈਲਫੇਅਰ ਸੋਸਾਇਟੀ ਨੂੰ ਪਾਣੀ ਦੀ ਟੈਂਕੀ ਲਈ 4.50 ਲੱਖ ਰੁਪਏ, ਗਊਸ਼ਾਲਾ ਨੂੰ ਐਬੂਲੈਂਸ ਲਈ 14 ਲੱਖ ਰੁਪਏ, ਸਾਹਿਬਜ਼ਾਦਾ ਜੁਝਾਰ ਸਿੰਘ ਨਗਰ ਸੁਧਾਰ ਟਰਸਟ ਨੂੰ ਗੇਟ ਬਣਾਉਣ ਅਤੇ ਕਾਓ ਕੈਚਰ ਲਈ 5 ਲੱਖ ਰੁਪਏ, ਨਾਮਦੇਵ ਭਵਨ ਦੇ ਨਵੀਨੀਕਰਨ ਲਈ 5 ਲੱਖ ਰੁਪਏ,ਰਵਿਦਾਸ ਸਭਾ ਨੂੰ 5 ਲੱਖ ਰੁਪਏ, ਬ੍ਰਾਹਮਣ ਸਭਾ ਨੂੰ ਭਵਨ ਬਣਾਉਣ ਲਈ 10 ਲੱਖ ਰੁਪਏ, ਨਹਿਰ ਦੇ ਨਾਲ ਪਾਰਕ ਵਿਖੇ ਨਵੇਂ ਬੈਂਚ ਜਿਮ ਸੋਲਰ ਲਾਈਟਾਂ ਤੇ ਝੂਲੇ ਲਾਉਣ ਲਈ 4 ਲੱਖ ਰੁਪਏ, ਅੰਬੇਦਕਰ ਭਵਨ ਦੀ ਉਸਾਰੀ ਲਈ 5 ਲੱਖ ਰੁਪਏ ਦੇ ਚੈੱਕ ਦਿੱਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਇਸਦੇ ਨਾਲ ਟਰੀ ਲ਼ਵਰ ਸੋਸਾਇਟੀ ਨੂੰ ਵੀ ਪੌਦਿਆਂ ਦੀ ਸਾਂਭ ਸੰਭਾਲ ਲਈ 2 ਲੱਖ ਰੁਪਏ ਦਾ ਚੈੱਕ ਕੁੱਲ ਕਰੀਬ 55 ਲੱਖ ਰੁਪਏ ਦੇ ਚੈੱਕ ਦਿੱਤੇ ਗਏ। ਇਸ ਮੌਕੇ ਆਈਆਂ ਸੰਸਥਾਵਾਂ ਨੂੰ ਚੈੱਕ ਦਿੰਦੇ ਹੋਏ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਜਿੱਥੇ ਪੰਜਾਬ ਅਤੇ ਬਠਿੰਡਾ ਸ਼ਹਿਰ ਦੀ ਤਰੱਕੀ ਲਈ ਵੱਡੇ ਪ੍ਰੋਜੈਕਟ ਉਲੀਕੇ ਗਏ ਉੱਥੇ ਹੀ ਆਉਂਦੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਵੀ ਰਹਿੰਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਪੂਰਾ ਕੀਤਾ ਜਾਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਵੀ ਤਰਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਬਬਲੀ ਢਿਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਜਿੱਥੇ ਪੰਜਾਬ ਅਤੇ ਸ਼ਹਿਰ ਬਠਿੰਡਾ ਦਾ ਚੌ-ਮੁਖੀ ਵਿਕਾਸ ਹੋਇਆ ਉੱਥੇ ਹੀ ਹੁਣ ਵੀ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ਼ਹਿਰ ਦੇ ਵਿਕਾਸ ਲਈ ਯਤਨਸ਼ੀਲ ਹਨ।
ਬਬਲੀ ਢਿੱਲੋਂ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਯਤਨਸ਼ੀਲ ਰਹੇਗਾ ਤੇ ਲੋਕਾਂ ਨੂੰ ਕਿਸੇ ਵੀ ਤਰਹਾਂ ਨਾਲ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ । ਇਸ ਮੌਕੇ ਉਹਨਾਂ ਦੇ ਨਾਲ ਕੁਲਦੀਪ ਸਿੰਘ ਨੰਬਰਦਾਰ, ਇੰਦਰਜੀਤ ਸਿੰਘ ਜੁਝਾਰ ਸਿੰਘ ਨਗਰ, ਸੋਹਨ ਲਾਲ, ਪੰਕਜ ਭਾਰਦਵਾਜ, ਸ਼ਾਮ ਸ਼ਰਮਾ ਸਮੇਤ ਚੈੱਕ ਲੈਣ ਵਾਲੀਆਂ ਸੰਸਥਾਵਾਂ ਦੇ ਮੈਂਬਰ ਹਾਜ਼ਰ ਸਨ। ਪਿੰਡ ਬਾਦਲ ਵਿਖੇ ਚੈੱਕ ਲੈਣ ਵਾਲੀਆਂ ਸਮੁੱਚੀਆਂ ਸੰਸਥਾਵਾਂ ਵੱਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।