ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਮਾਤਾ ਸਰਬਜੀਤ ਕੌਰ ਦਾ 61 ਸਾਲ ਦੀ ਉਮਰ ਵਿੱਚ ਦੇਹਾਂਤ
- ਹਜ਼ਾਰਾਂ ਲੋਕਾਂ ਨੇ ਹੰਝੂਆਂ ਭਰੀਆਂ ਅੱਖਾਂ ਨਾਲ ਦਿੱਤੀ ਵਿਦਾਇਗੀ
- ਕੈਬਨਿਟ ਮੰਤਰੀਆਂ, ਵਿਧਾਇਕਾਂ, ਕੌਂਸਲਰਾਂ ਨੇ ਮੇਅਰ ਦੀ ਮਾਤਾ ਦੇ ਦੇਹਾਂਤ 'ਤੇ ਪ੍ਰਗਟ ਕੀਤਾ ਦੁੱਖ
ਸੁਖਮਿੰਦਰ ਭੰਗੂ
ਲੁਧਿਆਣਾ, 27 ਅਪ੍ਰੈਲ 2025 - ਸੰਖੇਪ ਬਿਮਾਰੀ ਤੋਂ ਬਾਅਦ, ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਮਾਤਾ ਸਰਬਜੀਤ ਕੌਰ (61) ਦਾ ਐਤਵਾਰ ਸਵੇਰੇ ਡੀ.ਐਮ.ਸੀ. ਹਸਪਤਾਲ ਵਿੱਚ ਦੇਹਾਂਤ ਹੋ ਗਿਆ।
ਸਵ. ਮਹਿੰਦਰ ਸਿੰਘ ਦੀ ਧਰਮਪਤਨੀ ਸਰਬਜੀਤ ਕੌਰ ਦਾ ਅੰਤਿਮ ਸੰਸਕਾਰ ਦੋਰਾਹਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ ਜਿੱਥੇ ਕੈਬਨਿਟ ਮੰਤਰੀਆਂ, ਵਿਧਾਇਕਾਂ, ਕੌਂਸਲਰਾਂ ਸਮੇਤ ਸੈਂਕੜੇ ਸੋਗ ਪ੍ਰਗਟ ਕਰਨ ਵਾਲੇ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ। ਉਨ੍ਹਾਂ ਦੇ ਪੁੱਤਰ ਅਮਨਦੀਪ ਸਿੰਘ ਨੇ ਅੰਤਿਮ ਸੰਸਕਾਰ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਲੁਧਿਆਣਾ ਸੈਂਟਰਲ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਵਿਧਾਇਕ ਦੱਖਣੀ ਰਜਿੰਦਰ ਪਾਲ ਕੌਰ ਛੀਨਾ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਡਿਪਟੀ ਮੇਅਰ ਪ੍ਰਿੰਸ ਜੌਹਰ,ਚੇਅਰਮੈਨ ਮਾਰਕਫੈਡ ਅਮਨਦੀਪ ਸਿੰਘ ਮੋਹੀ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਸੁਰੇਸ਼ ਗੋਇਲ, ਨਗਰ ਕੌਂਸਲ ਦੋਰਾਹਾ ਦੇ ਪ੍ਰਧਾਨ ਸੁਦਰਸ਼ਨ ਕੁਮਾਰ, ਕੌਂਸਲਰ ਅਮਨ ਬੱਗਾ, ਕੌਂਸਲਰ ਨਿਧੀ ਗੁਪਤਾ, ਕੌਂਸਲਰ ਪੱਲਵੀ ਵਿਪਨ ਵਿਨਾਇਕ, ਕੌਂਸਲਰ ਲਖਵਿੰਦਰ ਸਿੰਘ, ਰਾਣਾ ਕਪੂਰ, ਬੌਬੀ ਤਿਵਾੜੀ, ਮਨੋਜ ਗੋਇਲ, ਹਨੀ ਸੇਠੀ ਸਮੇਤ ਹੋਰ ਕੌਂਸਲਰਾਂ, ਸਮਾਜ ਸੇਵੀ ਸੰਸਥਾਵਾਂ ਦੇ ਮੁਖੀਆਂ ਅਤੇ ਮੋਹਤਬਰਾਂ ਨੇ ਸਰਬਜੀਤ ਕੌਰ ਦੇ ਅੰਤਿਮ ਸੰਸਕਾਰ ਸਮੇਂ ਸ਼ਮੂਲੀਅਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ।