ਪੰਜਾਬ ਕਾਂਗਰਸ ਨੇ ਸਾਬਕਾ ਮੰਤਰੀ ਬਲਬੀਰ ਸਿੰਘ ਨੂੰ ਰੂਪਨਗਰ ਜ਼ਿਲ੍ਹੇ ਦਾ ਕੋਆਰਡੀਨੇਟਰ ਲਾਇਆ
ਦਰਸ਼ਨ ਸਿੰਘ ਗਰੇਵਾਲ
ਰੂਪਨਗਰ 27 ਅਪ੍ਰੈਲ 2025 : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਆਲ ਇੰਡੀਆ ਕਾਂਗਰਸ ਕਮੇਟੀ ਦੇ ਹੁਕਮਾਂ ਤਹਿਤ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ , ਪੰਜਾਬ ਜਨਰਲ ਸਕੱਤਰ ਇੰਚਾਰਜ ਭੁਪੇਸ਼ ਬਘੇਲ ਵੱਲੋਂ ਰੂਪਨਗਰ ਜ਼ਿਲੇ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ , ਬਲਬੀਰ ਸਿੰਘ ਸਿੱਧੂ ਦੇ ਕੋਆਰਡੀਨੇਟਰ ਬਣਨ ਤੇ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਾਬਕਾ ਮੰਤਰੀ ਬਲਵੀਰ ਸਿੰਘ ਬਹੁਤ ਹੀ ਸੀਨੀਅਰ ਕਾਂਗਰਸੀ ਆਗੂ ਹਨ ਤੇ ਪਾਰਟੀ ਦੇ ਹਰ ਵਰਕਰ ਤੇ ਅਹੁਦੇਦਾਰ ਨੂੰ ਜਾਣਦੇ ਪਛਾਣਦੇ ਹਨ ਜਿਸ ਨਾਲ ਪਾਰਟੀ ਦੇ ਵਰਕਰਾਂ ਵਿੱਚ ਇੱਕਜੁੱਟਤਾ ਵਧੇਗੀ , ਵਰਕਰਾਂ ਤੇ ਅਹੁਦੇਦਾਰਾਂ ਨੇ ਕਾਂਗਰਸ ਹਾਈ ਕਮਾਂਡ ਆਲ ਇੰਡੀਆ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ , ਆਲ ਇੰਡੀਆ ਕਾਂਗਰਸ ਦੇ ਸੀਨੀਅਰ ਆਗੂ ਸ਼੍ਰੀ ਰਾਹੁਲ ਗਾਂਧੀ, ਆਲ ਇੰਡੀਆ ਕਾਂਗਰਸ ਸ੍ਰੀ ਸੋਨੀਆ ਗਾਂਧੀ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਸ਼੍ਰੀ ਭੁਪੇਸ਼ ਬਘੇਲ ,ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਦਾ ਧੰਨਵਾਦ ਕੀਤਾ ,ਇਸ ਮੌਕੇ ਸਾਬਕਾ ਮੰਤਰੀ ਬਲਵੀਰ ਸਿੰਘ ਨੇ ਕਾਂਗਰਸ ਹਾਈ ਕਮਾਂਡ, ਸਾਰੇ ਹੀ ਜ਼ਿਲ੍ਹੇ ਦੇ ਕਾਂਗਰਸੀ ਵਰਕਰਾਂ ਤੇ ਆਗੂਆਂ ਦਾ ਧੰਨਵਾਦ ਕੀਤਾ ਉਹਨਾਂ ਕਿਹਾ ਕਿ ਸ੍ਰੀ ਰਾਹੁਲ ਗਾਂਧੀ ਜੀ ਦੀ ਟੀਮ ਪ੍ਰਧਾਨ ਮਲਕ ਅਰਜੁਨ ਖੜਗਏ ਦੀ ਅਗਵਾਈ ਵਿੱਚ ਪੰਜਾਬ ਵਿੱਚ ਕਾਂਗਰਸ ਦੇ ਜਨਰਲ ਸਕੱਤਰ ਇੰਚਾਰਜ ਸ਼੍ਰੀ ਭੁਪੇਸ਼ ਬਘੇਲ , ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਅਮਰਿੰਦਰ ਸਿੰਘ ਰਾਜਾ ਵੜਿੰਗ ਜੀ ਅਤੇ ਸਮੂਹ ਕਾਂਗਰਸ ਪਾਰਟੀ ਧੰਨਵਾਦ ਕਰਦੇ ਹਾਂ ਜਿਨਾਂ ਵੱਲੋਂ ਮੈਨੂੰੰ ਇਹ ਜਿੰਮੇਵਾਰੀ ਸੌਂਪੀ ਗਈ ਹੈ ਅਤੇ ਉਹ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀਆਂ ਰੈਲੀਆਂ ਤੇ ਹੋਰ ਪ੍ਰੋਗਰਾਮਾਂ ਦੇ ਲਈ ਪਾਰਟੀ ਦੇ ਵਰਕਰਾਂ ਵਿੱਚ ਨਵਾਂ ਜੋਸ਼ ਤੇ ਇੱਕਜੁੱਟਤਾ ਲਈ ਕੰਮ ਕਰਨਗੇ, ਕਾਂਗਰਸ ਪਾਰਟੀ ਦੇ ਵਰਕਰ ਇੱਕ ਬਹੁਤ ਵੱਡੀ ਤਾਕਤ ਹੈ ਜੋ ਕਿ ਕਾਂਗਰਸ ਪਾਰਟੀ ਦੇ ਮਾੜੇ ਸਮੇਂ ਵਿੱਚ ਵੀ ਕਦੀ ਹੌਸਲਾ ਨਹੀਂ ਹਾਰਦੇ ਤੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਦੇ ਲਈ ਸੇਵਾ ਵਿੱਚ ਹਾਜ਼ਰ ਰਹਿੰਦੇ ਹਨ।