Big Breaking: ਮੰਤਰੀ ਹਰਦੀਪ ਮੁੰਡੀਆਂ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ
ਪਰਮਿੰਦਰ ਵਰਮਾ
ਖੰਨਾ, 28 ਅਪ੍ਰੈਲ, 2025 : ਪੰਜਾਬ ਪੁਲਿਸ ਦੇ ਕਾਂਸਟੇਬਲ ਗੁਰਕੀਰਤ ਸਿੰਘ ਗੋਲਡੀ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਗੋਲਡੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਗੰਨਮੈਨ ਸੀ। ਗੁਰਕੀਰਤ ਸਿੰਘ ਗੋਲਡੀ ਦੀ ਮੌਤ ਗੋਲੀਆਂ ਲੱਗਣ ਨਾਲ ਹੋਈ। ਗੋਲਡੀ ਖੰਨਾ ਰਾਮਪੁਰ ਪਿੰਡ ਦਾ ਰਹਿਣ ਵਾਲਾ ਸੀ, ਜੋ ਕਿ ਦੋਰਾਹਾ ਥਾਣੇ ਅਧੀਨ ਆਉਂਦਾ ਹੈ। ਦੱਸਿਆ ਜਾ ਰਿਹਾ ਹੈ ਕਿ ਗੋਲਡੀ ਅੱਜ ਆਪਣੇ ਪਿੰਡ ਵਿੱਚ ਕਿਸੇ ਦੇ ਘਰ ਗਿਆ ਸੀ ਅਤੇ ਉੱਥੇ ਹੋਈ ਲੜਾਈ ਦੌਰਾਨ ਸਰਵਿਸ ਪਿਸਤੌਲ ਵਿੱਚੋਂ ਇੱਕ ਗੋਲੀ ਚੱਲੀ ਅਤੇ ਗੋਲਡੀ ਨੂੰ ਲੱਗ ਗਈ। ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਡੀਐਸਪੀ ਪਾਇਲ ਹੇਮੰਤ ਮਲਹੋਤਰਾ ਅਤੇ ਦੋਰਾਹਾ ਪੁਲਿਸ ਸਟੇਸ਼ਨ ਦੇ ਐਸਐਚਓ ਆਕਾਸ਼ ਦੱਤ ਵੀ ਮੌਕੇ 'ਤੇ ਪਹੁੰਚ ਗਏ।