ਕਣਕ ਦੀ ਸੁਚਾਰੂ ਖਰੀਦ ਨੇ ਕਿਸਾਨਾਂ ਦੇ ਦਿਲ ਜਿੱਤੇ- ਵਿਧਾਇਕ ਜਗਦੀਪ ਕੰਬੋਜ ਗੋਲਡੀ
ਜਲਾਲਾਬਾਦ 28 ਅਪ੍ਰੈਲ
ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਣਕ ਦੀ ਸੁਚਾਰੂ ਖਰੀਦ ਰਾਹੀਂ ਕਿਸਾਨਾਂ ਦੇ ਦਿਲ ਜਿੱਤ ਲਏ ਹਨ। ਇਹ ਗੱਲ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖੀ ਹੈ। ਉਹਨਾਂ ਨੇ ਕਿਹਾ ਕਿ ਕਿਸਾਨ ਜਿਵੇਂ ਹੀ ਮੰਡੀਆਂ ਵਿੱਚ ਕਣਕ ਲੈ ਕੇ ਆ ਰਹੇ ਹਨ ਉਹਨਾਂ ਦੀ ਕਣਕ ਖਰੀਦੀ ਜਾ ਰਹੀ ਹੈ ਅਤੇ ਅਦਾਇਗੀ ਵੀ ਨਾਲੋਂ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸਾਨ ਜਿਸ ਦਿਨ ਫਸਲ ਲੈਕੇ ਆ ਰਿਹਾ ਹੈ ਉਸੇ ਦਿਨ ਉਸਦੀ ਫਸਲ ਵਿਕ ਰਹੀ ਹੈ ਜਦ ਕਿ ਪਿੱਛਲੀਆਂ ਸਰਕਾਰਾਂ ਸਮੇਂ ਕਿਸਾਨਾਂ ਨੂੰ ਕਈ ਕਈ ਦਿਨ ਮੰਡੀਆਂ ਵਿਚ ਬੈਠਣਾ ਪੈਂਦਾ ਸੀ।
ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਇੱਕ ਦਿਨ ਵਿੱਚ ਜਿੰਨੀ ਕਣਕ ਆਉਂਦੀ ਹੈ ਲਗਭਗ ਓਨ੍ਹੀ ਕਣਕ ਹੀ ਖਰੀਦੀ ਜਾ ਰਹੀ ਹੈ । ਉਹਨਾਂ ਨੇ ਕਿਹਾ ਕਿ ਬੀਤੇ ਇੱਕ ਦਿਨ ਵਿੱਚ ਜਿਲੇ ਦੀਆਂ ਮੰਡੀਆਂ ਵਿੱਚ 31656 ਮਿਟ੍ਰਿਕ ਟਨ ਕਣਕ ਆਈ ਸੀ ਅਤੇ ਬੀਤੇ ਇੱਕ ਦਿਨ 34065 ਮਿਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਦਾਇਗੀ ਵੀ ਨਾਲੋ ਨਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ 48 ਘੰਟੇ ਵਿੱਚ ਅਦਾਇਗੀ ਕਰਨ ਦਾ ਨਿਯਮ ਬਣਾਇਆ ਗਿਆ ਸੀ ਪਰ ਪਹਿਲੀ ਵਾਰ ਹੋ ਰਿਹਾ ਕਿ 48 ਘੰਟੇ ਤੋਂ ਵੀ ਪਹਿਲਾਂ ਅਦਾਇਗੀ ਕੀਤੀ ਜਾ ਰਹੀ ਹੈ। ਅਤੇ ਹੁਣ ਤੱਕ ਜ਼ਿਲ੍ਹੇ ਦੇ ਕਿਸਾਨਾਂ ਨੂੰ 1307.63 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਬਿਹਤਰੀ ਲਈ ਦ੍ਰਿੜ ਸੰਕਲਪਿਤ ਹੈ।