ਮਾਸਟਰ ਜਗਸੀਰ ਸਿੰਘ ਵੱਲੋਂ ਵੱਖ-ਵੱਖ ਸਕੂਲਾਂ ਦੇ ਮੁਕੰਮਲ ਵਿਕਾਸ ਕਾਰਜਾਂ ਦਾ ਉਦਘਾਟਨ
ਅਸ਼ੋਕ ਵਰਮਾ
ਬਠਿੰਡਾ, 28 ਅਪ੍ਰੈਲ 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿਥੇ ਲੋਕਾਂ ਨਾਲ ਕੀਤੇ ਹਰ ਵਾਅਦੇ ‘ਤੇ ਖਰੀ ਉਤਰ ਰਹੀ ਹੈ ਉਥੇ ਹੀ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਦੀਆਂ ਨਿਰਵਿਘਨ ਕੋਸ਼ਿਸ਼ਾਂ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਭੁੱਚੋਂ ਮੰਡੀ ਮਾਸਟਰ ਜਗਸੀਰ ਸਿੰਘ ਨੇ ਸਿੱਖਿਆ ਕ੍ਰਾਂਤੀ ਸਮਾਗਮ ਦੇ ਮੱਦੇਨਜ਼ਰ ਸਰਕਾਰੀ ਹਾਈ ਸਕੂਲ ਸੇਮਾ, ਸਰਕਾਰੀ ਹਾਈ ਸਕੂਲ ਪੂਹਲੀ ਅਤੇ ਸਰਕਾਰੀ ਹਾਈ ਸਕੂਲ ਖਿਆਲੀਵਾਲਾ ਵਿਖੇ ਸਕੂਲ ਦੇ ਮੁਕੰਮਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਆਉਂਦੇ ਦਿਨਾਂ ਵਿੱਚ ਅਨੇਕਾਂ ਹੋਰ ਲੋਕ ਪੱਖੀ ਪ੍ਰੋਜੈਕਟ ਹਲਕਾ ਵਾਸੀਆਂ ਨੂੰ ਸਮਰਪਿਤ ਕੀਤੇ ਜਾਣਗੇ।
ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਭਵਿੱਖ ਨੂੰ ਰੋਸ਼ਨ ਕਰਨ ਲਈ ਸਿੱਖਿਆ ਕ੍ਰਾਂਤੀ ਮੁਹਿੰਮ ਚਲਾਈ ਜਾ ਰਹੀ ਹੈ ਉੱਥੇ ਹੀ ਪੰਜਾਬ ਵਿੱਚੋਂ ਨਸ਼ਿਆਂ ਦੇ ਕਾਲੇ ਕਾਰੋਬਾਰ ਦਾ ਮੁਕੰਮਲ ਤੌਰ ਤੇ ਸਫਾਇਆ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵੀ ਜੋਸ਼ੋ-ਖਰੋਸ਼ ਨਾਲ ਚੱਲ ਰਹੀ ਹੈ।
ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ, ਵਿਦਿਆਰਥੀ ਅਤੇ ਵੱਖ-ਵੱਖ ਪਿੰਡਾਂ ਦਾ ਮੋਹਤਵਾਰ ਵਿਅਕਤੀ ਆਦਿ ਹਾਜ਼ਰ ਸਨ।