29 ਅਪ੍ਰੈਲ ਨੂੰ ਚੰਡੀਗੜ੍ਹ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਦਾ ਐਲਾਨ
ਰਮੇਸ਼ ਗੋਇਤ
ਚੰਡੀਗੜ੍ਹ।,28 ਅਪ੍ਰੈਲ 2025: ਚੰਡੀਗੜ੍ਹ ਪ੍ਰਸ਼ਾਸਨ ਨੇ 29 ਅਪ੍ਰੈਲ 2025 (ਮੰਗਲਵਾਰ) ਨੂੰ ਪਰਸ਼ੂਰਾਮ ਜਯੰਤੀ ਦੇ ਮੌਕੇ 'ਤੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸੰਸਥਾਵਾਂ ਅਤੇ ਉਦਯੋਗਿਕ ਅਦਾਰਿਆਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।
ਹਾਲਾਂਕਿ, ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਅਧੀਨ ਪਰਿਭਾਸ਼ਿਤ 'ਜਨਤਕ ਛੁੱਟੀ' ਦੀ ਸ਼੍ਰੇਣੀ ਵਿੱਚ ਨਹੀਂ ਆਵੇਗੀ। ਇਸਦਾ ਮਤਲਬ ਹੈ ਕਿ ਬੈਂਕਿੰਗ ਅਤੇ ਵਿੱਤੀ ਲੈਣ-ਦੇਣ ਦੇ ਕੰਮ ਆਮ ਵਾਂਗ ਚਲਦੇ ਰਹਿਣਗੇ।