ADC ਅਤੇ SP ਪਹੁੰਚੇ ਮੌਕੇ 'ਤੇ - ਨੈਸ਼ਨਲ ਹਾਈਵੇ ਦਾ ਕੰਮ ਕਰਵਾਇਆ ਸ਼ੁਰੂ
ਕਿਹਾ ਅੱਜ ਸਾਰੀ ਜਮੀਨ ਕਰਾਂਗੇ ਨੈਸ਼ਨਲ ਹਾਈਵੇ ਅਥੋਰਟੀ ਦੇ ਸਪੁਰਦ
ਰੋਹਿਤ ਗੁਪਤਾ
ਗੁਰਦਾਸਪੁਰ : ਗੁਰਦਾਸਪੁਰ ਦੇ ਪਿੰਡ ਬਾਹੀਆਂ ਵਿਖੇ ਨੈਸ਼ਨਲ ਹਾਈਵੇ ਅਥੋਰਟੀ ਦੇ ਪ੍ਰੋਜੈਕਟ ਜੰਮੂ ਕਟਰਾ ਐਕਸਪ੍ਰੈਸ ਵੇ ਦਾ ਕੰਮ ਜੋ ਕੁਝ ਕਿਸਾਨਾਂ ਵੱਲੋਂ ਰੋਕ ਦਿੱਤਾ ਗਿਆ ਸੀ ਏਡੀਸੀ ਹਰਜਿੰਦਰ ਸਿੰਘ ਬੇਦੀ ਅਤੇ ਐਸਪੀ ਜੁਗਰਾਜ ਸਿੰਘ ਨੇ ਭਾਰੀ ਪੁਲਿਸ ਫੋਰਸ ਨਾਲ ਪਹੁੰਚ ਕੇ ਸ਼ੁਰੂ ਕਰਵਾ ਦਿੱਤਾ ਹੈ। ਏਡੀਸੀ ਬੇਦੀ ਦਾ ਕਹਿਣਾ ਫਿਲਹਾਲ ਉਸੇ ਜਮੀਨ ਤੇ ਕਬਜ਼ਾ ਕੀਤਾ ਜਾ ਰਿਹਾ ਹੈ ਜਿਨਾਂ ਨੂੰ ਜਮੀਨ ਦਾ ਯੋਗ ਮੁਆਵਜ਼ਾ ਦਿੱਤਾ ਜਾ ਚੁੱਕਿਆ ਹੈ। ਜਿਨਾਂ ਕਿਸਾਨਾਂ ਨੇ ਕੰਮ ਰੋਕਿਆ ਸੀ ਉਹਨਾਂ ਦੀ ਜਮੀਨ ਸਾਂਝੇ ਖਾਤੇ ਵਿੱਚ ਹੈ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਦੇ ਬੈਂਕ ਖਾਤਿਆਂ ਵਿੱਚ ਪੈਸੇ ਟ੍ਰਾਂਸਫਰ ਕੀਤੇ ਜਾ ਚੁੱਕੇ ਹਨ। ਮਾਮਲਾ ਪ੍ਰਸ਼ਾਸਨ ਦੇ ਧਿਆਨ ਵਿੱਚ ਹੈ ਅਤੇ ਜਲਦੀ ਹੀ ਪ੍ਰਸ਼ਾਸਨ ਵੱਲੋਂ ਇਹਨਾਂ ਦੇ ਰਿਸ਼ਤੇਦਾਰਾਂ ਨਾਲ ਗੱਲਬਾਤ ਕਰਕੇ ਇਸ ਨੂੰ ਸੁਲਝਾਇਆ ਜਾਏਗਾ। ਉੱਥੇ ਹੀ ਉਹਨਾਂ ਨੇ ਕਿਹਾ ਕਿ ਨੈਸ਼ਨਲ ਹਾਈਵੇ ਦੇ ਪ੍ਰੋਜੈਕਟ ਵਿੱਚ ਅਦਾਲਤੀ ਹੁਕਮਾਂ ਅਨੁਸਾਰ ਅੱਜ ਸ਼ਾਮ ਤੱਕ ਸਾਰੀ ਜਮੀਨ ਤੇ ਕਬਜ਼ਾ ਕਰਕੇ ਨਾਈਸ ਨਾਲ ਹਾਈਵੇ ਅਥੋਰਟੀ ਦੇ ਸਪੁਰਦ ਕਰ ਦਿੱਤੀ ਜਾਏਗੀ ਅਤੇ ਇਸ ਪ੍ਰੋਜੈਕਟ ਦੇ ਵਿੱਚ ਜੇਕਰ ਕਿਸੇ ਦੇ ਘਰ ਦਾ ਥੋੜਾ ਬਹੁਤ ਹਿੱਸਾ ਜਾਂ ਗੇਟ ਵੀ ਆਉਂਦਾ ਹੈ ਤਾਂ ਉਸਨੂੰ ਵੀ ਇਸਦਾ ਪੂਰਾ ਮੁਆਵਜ਼ਾ ਦਿੱਤਾ ਜਾਏਗਾ ।
ਉੱਥੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਪਹੁੰਚੇ ਐਸਪੀ ਜੁਗਰਾਜ ਸਿੰਘ ਨੇ ਕਿਹਾ ਕਿ ਪੁਲਿਸ ਦਾ ਕੰਮ ਕਿਸੇ ਅਣਹੋਣੀ ਘਟਨਾ ਨੂੰ ਰੋਕਣਾ ਹੈ ਇਸ ਲਈ ਪੁਲਿਸ ਦੇ ਅਧਿਕਾਰੀ ਵੀ ਇਸ ਮੌਕੇ ਮੌਜੂਦ ਹਨ। ਹਾਈਵੇ ਦਾ ਕੰਮ ਰੁਕਣ ਨਹੀਂ ਦਿੱਤਾ ਜਾਏਗਾ।