ਪੰਜਾਬ ਸਰਕਾਰ ਸੁਤੰਤਰਤਾ ਸੰਗਰਾਮੀਆ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਣਦਾ ਮਾਨ ਸਨਮਾਨ ਦੇਣ ਲਈ ਵਚਨਬੱਧ : ਸਪੀਕਰ ਕੁਲਤਾਰ ਸਿੰਘ ਸੰਧਵਾਂ
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੇਸ਼ ਭਗਤ ਡਾ ਸ਼ਾਮ ਲਾਲ ਥਾਪਰ ਦੀ 50 ਵੀਂ ਬਰਸੀ ਮੌਕੇ ਕੀਤੀ ਵਿਸ਼ੇਸ਼ ਸ਼ਿਰਕਤ
ਕਿਹਾ! "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਸਾਰਥਕ ਨਤੀਜਿਆਂ ਨੂੰ ਦੇਖ ਕੇ ਆਮ ਲੋਕ ਪੰਜਾਬ ਸਰਕਾਰ ਦੀ ਕਰ ਨੇ ਸ਼ਲਾਘਾ
ਮੋਗਾ 29 ਅਪ੍ਰੈਲ
ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆ, ਸੁਤੰਤਰਤਾ ਸੰਗਰਾਮੀਆ ਸਮੇਤ ਉਨ੍ਹਾਂ ਦੇ ਪਰਿਵਾਰਾਂ ਨੂੰ ਬਣਦਾ ਮਾਨ ਸਨਮਾਨ ਦੇਣ ਲਈ ਦ੍ਰਿੜ ਵਚਨਬੱਧ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਥਾਪਰ ਨਰਸਿੰਗ ਕਾਲਜ ਮੋਗਾ ਵਿਖੇ ਸਵਰਗਵਾਸੀ ਸ਼ਾਮਲਾਲ ਥਾਪਰ ਦੀ 50ਵੀਂ ਬਰਸੀ ਸਮਾਰੋਹ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਤੋਂ ਇਲਾਵਾ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰ ਤੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ ਤੇ ਹੋਰ ਪਤਵੰਤੇ ਹਾਜ਼ਰ ਸਨ।
ਉਹਨਾਂ ਕਿਹਾ ਕਿ ਸਾਡੇ ਮਹਾਨ ਸ਼ਹੀਦ ਭਗਤ ਸਿੰਘ ਜੀ ਦੇ ਸਾਥੀ ਸ਼ਹੀਦ ਸ੍ਰ ਸੁਖਦੇਵ ਜੀ ਦੇ ਭਤੀਜੇ ਡਾ ਸ਼ਾਮ ਲਾਲ ਥਾਪਰ ਜੀ ਇੱਕ ਪ੍ਰਸਿੱਧ ਗਾਂਧੀਵਾਦੀ, ਤਾਮਾਰ ਪੱਤਰ ਧਾਰਕ, ਆਜ਼ਾਦੀ ਘੁਲਾਟੀਏ ਹੋਏ ਹਨ ਜਿਹਨਾਂ ਭਾਰਤ ਦੀ ਆਜ਼ਾਦੀ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੇ ਉਥਾਨ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਹ ਸ਼ਹੀਦ ਸੁਖਦੇਵ ਥਾਪਰ ਦੇ ਪਹਿਲੇ ਚਚੇਰੇ ਭਰਾ ਅਤੇ ਬੇਹਨ ਸਤਿਆਵਤੀ ਦੇ ਭਤੀਜੇ ਸਨ। ਉਹਨਾਂ ਨੇ ਭਾਰਤ ਦੀ ਆਜ਼ਾਦੀ ਅਤੇ ਸਮਾਜਿਕ ਨਿਆਂ ਪ੍ਰਤੀ ਡੂੰਘੀ ਵਚਨਬੱਧਤਾ ਸਾਂਝੀ ਕੀਤੀ।
ਦੇਸ਼ ਵਿੱਚ ਉਹਨਾਂ ਦੇ ਸਥਾਈ ਵਿਰਾਸਤੀ ਯੋਗਦਾਨ ਦਾ ਸਨਮਾਨ ਕਰਨ ਲਈ ਸ੍ਰ ਸੰਧਵਾਂ ਨੇ ਇਸ ਪ੍ਰੋਗਰਾਮ ਵਿੱਚ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਅਸੀਂ ਸੁਤੰਰਤਰਤਾ ਸੰਗ੍ਰਾਮੀਆਂ ਦੀਆਂ ਕੁਰਬਾਨੀਆਂ ਦਾ ਮੁੱਲ ਨਹੀਂ ਚੁੱਕਾ ਸਕਦੇ । ਉਹਨਾਂ ਕਿਹਾ ਕਿ ਸਾਰੇ ਦੇਸ਼ ਨੂੰ ਪਤਾ ਹੈ ਕਿ ਦੇਸ਼ ਦੀ ਅਜ਼ਾਦੀ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ।
ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਉਹਨਾਂ ਦੱਸਿਆ ਪਿਛਲੀਆਂ ਸਰਕਾਰਾਂ ਵੱਲੋਂ ਪੰਜਾਬ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਗਈ, ਹੁਣ ਸਰਕਾਰ ਦੀ "ਯੁੱਧ ਨਸ਼ਿਆਂ ਵਿਰੁੱਧ" ਦੇ ਸਾਰਥਕ ਨਤੀਜਿਆਂ ਨੂੰ ਦੇਖ ਕੇ ਆਮ ਲੋਕਾਂ ਦਾ ਇਸ ਮੁਹਿੰਮ ਨੂੰ ਭਾਰੀ ਸਮਰਥਨ ਮਿਲ ਰਿਹਾ ਹੈ। ਲੋਕ ਪੰਜਾਬ ਸਰਕਾਰ ਨੂੰ ਵਧਾਈਆਂ ਤੇ ਅਸੀਸਾਂ ਦੇ ਰਹੇ ਹਨ ਕਿ ਇਸ ਮੁਹਿੰਮ ਨਾਲ ਸਾਡੇ ਪੰਜਾਬ ਦੀ ਜਵਾਨੀ ਤੇ ਭਵਿੱਖ ਉੱਜਵਲ ਹੋਵੇਗਾ। ਪਹਿਲਗਾਮ ਵਿੱਚ ਹੋਏ ਆਤੰਕੀ ਹਮਲੇ ਨੂੰ ਮੰਦਭਾਗੀ ਘਟਨਾ ਕਰਾਰ ਦਿੰਦਿਆਂ ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਸੁਰੱਖਿਆ ਪ੍ਰਬੰਧ ਪਹਿਲਾਂ ਤੋਂ ਮਜ਼ਬੂਤ ਰਖਣੇ ਚਾਹੀਦੇ ਸਨ ਅਤੇ ਹੁਣ ਕੇਂਦਰ ਨੂੰ ਚਾਹੀਦਾ ਹੈ ਕਿ ਉਹ ਇਸ ਹਮਲੇ ਵਿਚ ਮਾਰੇ ਗਏ ਬੇਕਸੂਰ ਸੈਲਾਨੀਆਂ ਅਤੇ ਆਮ ਲੋਕਾਂ ਦੇ ਪਰਿਵਾਰਾਂ ਲਈ ਕੁਝ ਕਰਨ ਅਤੇ ਦੋਸ਼ੀਆਂ ਨੂੰ ਫੜ ਕੇ ਸਖ਼ਤ ਤੋਂ ਸਖਤ ਸਜਾ ਦਿਵਾਉਣ। ਉਹਨਾਂ ਕਿਹਾ ਕਿ ਇਸ ਘਟਨਾ ਦੀ ਆੜ੍ਹ ਵਿੱਚ ਮਾੜੀ ਰਾਜਨੀਤੀ ਕਰਨ ਵਾਲੇ ਲੋਕਾਂ ਤੋਂ ਪੰਜਾਬ ਦੇ ਲੋਕ ਦੂਰ ਰਹਿਣ।