ਗ੍ਰਿਫਤਾਰ ਦੋਸ਼ੀ ਪੁਲਿਸ ਪਾਰਟੀ ਨਾਲ
ਦੀਦਾਰ ਗੁਰਨਾ
ਮੋਹਾਲੀ 29 ਅਪ੍ਰੈਲ 2025 : ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਅਧੀਨ ਐਸ.ਏ.ਐਸ. ਨਗਰ ਪੁਲਿਸ ਨੇ ਇਕ ਹੋਰ ਮਹੱਤਵਪੂਰਨ ਕਾਮਯਾਬੀ ਹਾਸਲ ਕੀਤੀ ਹੈ , ਪੁਲਿਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜੇ ਵਿੱਚੋਂ 08 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ , ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਦੀ ਪਛਾਣ ਇਕ ਮਾੜੇ ਅਨਸਰ ਵਜੋਂ ਹੋਈ ਹੈ ਜੋ ਨਸ਼ਾ ਤਸਕਰੀ 'ਚ ਲਪਤ ਸੀ , ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਰੈਡ ਕਰਕੇ ਦੋਸ਼ੀ ਨੂੰ ਕਾਬੂ ਕੀਤਾ ਅਤੇ ਉਸ ਦੇ ਖ਼ਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ
ਐਸ.ਐਸ.ਪੀ. ਐਸ.ਏ.ਐਸ. ਨਗਰ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਨਸ਼ਿਆਂ ਵਿਰੁੱਧ ਜੰਗ ਲਈ ਪੁਰੀ ਤਰ੍ਹਾਂ ਵਚਨਬੱਧ ਹੈ ਅਤੇ ਇਨ੍ਹਾਂ ਮਾੜੇ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ , ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਨਸ਼ਿਆਂ ਦੀ ਜਾਣਕਾਰੀ ਮਿਲਣ 'ਤੇ ਤੁਰੰਤ ਪੁਲਿਸ ਨਾਲ ਸੰਪਰਕ ਕਰਨ