ਮੰਡੀਆਂ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਲਾਈਆਂ ਠੰਡੇ ਮਿੱਠੇ ਪਾਣੀ ਦੀਆਂ ਛਬੀਲਾਂ
ਅਸ਼ੋਕ ਵਰਮਾ
ਬਠਿੰਡਾ, 29 ਅਪ੍ਰੈਲ 2025: ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਅੰਦਰ ਚੱਲ ਰਹੀ ਕਣਕ ਦੀ ਖਰੀਦ ਦੇ ਮੱਦੇਨਜ਼ਰ ਅਤੇ ਪੈ ਰਹੀ ਗਰਮੀ ਨੂੰ ਮੁੱਖ ਰਖਦਿਆਂ ਜ਼ਿਲ੍ਹਾ ਮੰਡੀ ਬੋਰਡ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਠੰਡੇ ਮਿੱਠੇ-ਪਾਣੀ ਅਤੇ ਸ਼ਰਬਤ ਦੀ ਛਬੀਲ ਲਗਾਈ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਗੌਰਵ ਗਰਗ ਨੇ ਦੱਸਿਆ ਕਿ ਪੈ ਰਹੀ ਗਰਮੀ ਨੂੰ ਮੁੱਖ ਰਖਦੇ ਹੋਏ ਜ਼ਿਲ੍ਹੇ ਭਰ ਦੀਆਂ ਮੁੱਖ ਅਨਾਜ ਮੰਡੀਆਂ ਵਿੱਚੋਂ ਅਨਾਜ ਮੰਡੀ ਬਠਿੰਡਾ, ਸੰਗਤ, ਰਾਮਾਂ, ਤਲਵੰਡੀ ਸਾਬੋ, ਭੁੱਚੋ, ਨਥਾਣਾ, ਰਾਮਪੁਰਾ ਫੂਲ, ਮੌੜ, ਭਗਤਾ ਭਾਈਕਾ, ਗੋਨਿਆਣਾ ਆਦਿ ਮੁੱਖ ਮੰਡੀਆਂ ਵਿਖੇ ਠੰਡੇ ਪਾਣੀ ਦੀ ਛਬੀਲ ਲਗਾਈ ਗਈ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਤੋਂ ਇਲਾਵਾ ਛਾਂ ਅਤੇ ਹੋਰ ਲੋੜੀਂਦੇ ਢੁਕਵੇਂ ਪ੍ਰਬੰਧ ਵੀ ਕੀਤੇ ਗਏ ਹਨ।