ਨਸ਼ਾ ਵਿਰੋਧੀ ਮੁਹਿੰਮ ਲਈ ਪਿੰਡ ਤੇ ਵਾਰਡ ਸੁਰੱਖਿਆ ਕਮੇਟੀਆਂ ਨੂੰ ਜਲਦ ਹੀ ਕੀਤਾ ਜਾਵੇਗਾ ਲਾਮਬੰਦ - ਨਸ਼ਾ ਮੁਕਤੀ ਮੋਰਚਾ
* ਆਓ, ਅਸੀਂ ਸਭ ਮਿਲ ਕੇ ਇਹ ਵਿੱਡ ਲਈਏ ਕਿ ਆਪਣੇ ਪਿੰਡਾਂ, ਵਾਰਡਾਂ ਅਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਬਣਾਵਾਂਗੇ ਅਤੇ ਆਉਣ ਵਾਲੀ ਪੀੜ੍ਹੀ ਨੂੰ ਇੱਕ ਸੁਚੱਜਾ ਭਵਿੱਖ ਦੇਵਾਂਗੇ-ਜਗਦੀਪ ਜੱਗਾ
* ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਦੀ ਸਮੱਸਿਆ ਨਹੀਂ, ਸਗੋਂ ਪੂਰੇ ਸਮਾਜ ਦੀ ਚਿੰਤਾ
ਮਾਲੇਰਕੋਟਲਾ : ਸੂਬੇ ਵਿੱਚ ਨਸ਼ਿਆਂ ਦੇ ਖ਼ਤਰੇ 'ਤੇ ਅੰਤਿਮ ਅਤੇ ਫੈਸਲਾਕੁਨ ਹਮਲੇ ਲਈ ਤਿਆਰੀ ਵਿੱਢਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਾ ਵਿਰੋਧੀ ਜਾਗਰੂਕਤਾ ਅਤੇ ਕਾਰਵਾਈ ਮੁਹਿੰਮ ਤਹਿਤ ‘ਨਸ਼ਾ ਮੁਕਤੀ ਯਾਤਰਾ’ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ, ਜੋ ਮਈ ਅਤੇ ਜੂਨ 2025 ਦੇ ਮਹੀਨਿਆਂ ਵਿੱਚ ਸੂਬੇ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚ ਕਰੇਗੀ । ਇਸ ਗੱਲ ਦੀ ਜਾਣਕਾਰੀ ਅੱਜ ਕੋਆਰਡੀਨੇਟਰ ਮਾਲਵਾ ਜੋਨ ਨਸ਼ਾ ਮੁਕਤੀ ਮੋਰਚਾ ਕਮ ਨਗਰ ਨਿਗਮ ਪਟਿਆਲਾ ਦੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਪੱਤਰਕਾਰਾਂ ਨਾਲ ਰੂ-ਬ-ਰੂ ਹੁੰਦਿਆਂ ਦਿੱਤੀ । ਉਨ੍ਹਾਂ ਕਿਹਾ ਕਿ ਜਲਦ ਹੀ 'ਵਿਲੇਜ਼ ਡਿਫੈਂਸ ਕਮੇਟੀ-ਪਿੰਡਾ ਦੇ ਪਹਿਰੇਦਾਰ ,ਵਾਰਡ ਸੁਰੱਖਿਆ ਕਮੇਟੀਆਂ ਨੂੰ ਜਾਗਰੂਕ ਕਰਨ ਲਈ 02 ਤੋਂ 04 ਮਈ ਤੱਕ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰ ਤੇ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ। ਜਿਥੇ ਉਨ੍ਹਾਂ ਨੂੰ ਉਨ੍ਹਾਂ ਦੇ ਫਰਜ਼ਾਂ ਅਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ। ਇਹ ਮੀਟਿੰਗ ‘ਨਸ਼ਾ ਮੁਕਤੀ ਯਾਤਰਾ’ਮੁਹਿੰਮ ਦੀ ਰਸਮੀ ਸ਼ੁਰੂਆਤ ਵਜੋ ਹੋਵੇਗੀ ।
ਉਨ੍ਹਾਂ ਕਿਹਾ ਕਿ ਇਸ ਯਾਤਰਾ ਦਾ ਮੁੱਖ ਉਦੇਸ਼ ਨਸ਼ਿਆਂ ਦੇ ਖ਼ਿਲਾਫ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ, ਸਮਾਜ ਨੂੰ ਨਸ਼ਾ ਰਹਿਤ ਬਣਾਉਣਾ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣਾ ਹੈ। ਜਗਦੀਪ ਜੱਗਾ ਨੇ ਕਿਹਾ ਕਿ ਨਸ਼ਿਆਂ ਦੇ ਖ਼ਿਲਾਫ ਲੜਾਈ ਨੂੰ ਜਨ ਅੰਦੋਲਨ ਵਿੱਚ ਬਦਲਣ ਦੀ ਜ਼ਰੂਰਤ ਹੈ ਅਤੇ ਇਹ ਉਦਮ ਤਦ ਹੀ ਸਫਲ ਹੋ ਸਕਦਾ ਹੈ ਜਦੋਂ ਸਮਾਜ ਦਾ ਹਰ ਇੱਕ ਵਿਅਕਤੀ ਇਸ ਮੁਹਿੰਮ ਵਿੱਚ ਭਾਗ ਲਵੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖ਼ਿਲਾਫ ਆਪਣੇ ਘਰ, ਗਲੀ, ਮੁਹੱਲੇ, ਪਿੰਡ ਅਤੇ ਸ਼ਹਿਰ ਪੱਧਰ ‘ਤੇ ਆਵਾਜ਼ ਉਠਾਈ ਜਾਵੇ । ਉਨ੍ਹਾਂ ਮੀਡੀਆਂ ਦੇ ਸਾਥੀਆਂ ਨੂੰ ਆਪਣਾ ਬਣਦਾ ਸਹਿਯੋਗ ਦੇਣ ਦੀ ਅਪੀਲ ਕੀਤੀ ਤੇ ਕਿਹਾ ਕਿ ਨਸ਼ਾ ਤਸਕਰਾਂ ਦੀ ਜਾਣਕਾਰੀ ਦੇਣ ਵਾਲੇ ਵਿਅਕਤੀ ਦੀ ਸੂਚਨਾ ਗੁਪਤ ਰੱਖੀ ਜਾਵੇਗੀ ।
ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ, ਆਓ, ਅਸੀਂ ਸਭ ਮਿਲ ਕੇ ਇਹ ਵਿੱਡ ਲਈਏ ਕਿ ਆਪਣੇ ਪਿੰਡਾਂ, ਵਾਰਡਾਂ ਅਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਬਣਾਵਾਂਗੇ ਅਤੇ ਆਉਣ ਵਾਲੀ ਪੀੜ੍ਹੀ ਨੂੰ ਇੱਕ ਸੁਚੱਜਾ ਭਵਿੱਖ ਦਿਵਾਂਗੇ । ਉਨ੍ਹਾਂ ਪਿੰਡ ਸੁਰੱਖਿਆ ਕਮੇਟੀਆਂ, ਵਾਰਡ ਕਮੇਟੀਆਂ ਅਤੇ ਸਰਪੰਚਾਂ ਤੋਂ ਉਮੀਦ ਜਤਾਈ ਕਿ ਉਹ ਨਸ਼ਾ ਮੁਕਤੀ ਯਾਤਰਾ ਨੂੰ ਸਫਲ ਬਣਾਉਣ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣਗੇ। ਉਨ੍ਹਾਂ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਸਰਕਾਰ ਅਤੇ ਕਾਨੂੰਨੀ ਅਧਿਕਾਰੀਆਂ ਵੱਲੋਂ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਸਿਵਲ ਸੋਸਾਇਟੀ ਅਤੇ ਸਥਾਨਕ ਲੋਕਾਂ ਦੀ ਭੂਮਿਕਾ ਵੀ ਬਹੁਤ ਹੀ ਮਹੱਤਵਪੂਰਨ ਹੈ।
ਜਗਦੀਪ ਜਗ੍ਹਾ ਨੇ ਅਖੀਰ ਵਿੱਚ ਕਿਹਾ ਕਿ ਨਸ਼ਾ ਸਿਰਫ਼ ਇੱਕ ਵਿਅਕਤੀ ਦੀ ਸਮੱਸਿਆ ਨਹੀਂ, ਸਗੋਂ ਪੂਰੇ ਸਮਾਜ ਦੀ ਚਿੰਤਾ ਹੈ। ਇਸ ਲਈ ਆਓ, ਅਸੀਂ ਸਭ ਮਿਲ ਕੇ ਇਹ ਵਿੱਡ ਲਈਏ ਕਿ ਆਪਣੇ ਪਿੰਡਾਂ, ਵਾਰਡਾਂ ਅਤੇ ਸ਼ਹਿਰਾਂ ਨੂੰ ਨਸ਼ਾ ਮੁਕਤ ਬਣਾਵਾਂਗੇ ਅਤੇ ਆਉਣ ਵਾਲੀ ਪੀੜ੍ਹੀ ਨੂੰ ਇੱਕ ਸੁਚੱਜਾ ਭਵਿੱਖ ਦੇਵਾਂਗੇ । ਇਸ ਮੌਕੇ ਉਨ੍ਹਾਂ ਨਾਲ ਕੋਆਰਡੀਨੇਟਰ ਯੁੱਧ ਨਸ਼ੇ ਵਿਰੁੱਧ ਜਿਲ੍ਹਾ ਮਾਲੇਰਕੋਟਲਾ ਨਿਸਾਰ ਅਹਿਮਦ ਛੰਨਾ, ਕੋਆਰਡੀਨੇਟਰ ਮਾਲੇਰਕੋਟਲਾ ਸ਼ਿੰਗਾਰਾ ਸਿੰਘ ਰੁੜਕਾ ਅਤੇ ਕੋਆਰਡੀਨੇਟਰ ਅਮਰਗੜ੍ਹ ਗੁਰਪ੍ਰੀਤ ਸਿੰਘ ਬਨਭੋਰਾ ਵੀ ਮੌਜੂਦ ਸਨ ।